Menu

ਅਮਨ ਅਰੋੜਾ ਵੱਲੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਅਧਿਕਾਰੀਆਂ ਨੂੰ ਉਦਯੋਗਾਂ ਨਾਲ ਸੰਪਰਕ ਕਰਨ ਦੇ ਆਦੇਸ਼

11 ਅਪ੍ਰੈਲ : ਪੰਜਾਬ ਦੇ ਨੌਜਵਾਨਾਂ ਨੂੰ ਯੋਗਤਾ ਮੁਤਾਬਕ ਨੌਕਰੀਆਂ ਪ੍ਰਦਾਨ ਕਰਨ ਲਈ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਦਯੋਗਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਨੌਕਰੀਆਂ ਸੰਬੰਧੀ ਜਾਣਕਾਰੀ ਹਾਸਲ ਕਰਨ ਤਾਂ ਜੋ ਨੌਜਵਾਨਾਂ ਨੂੰ ਸਨਅਤਾਂ ਦੀਆਂ ਮੌਜੂਦਾ ਲੋੜਾਂ ਅਨੁਸਾਰ ਸਿਖਲਾਈ ਦਿੱਤੀ ਜਾ ਸਕੇ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾ ਸਕਣ।
ਇੱਥੇ ਪੇਡਾ ਕੰਪਲੈਕਸ ਵਿਖੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਜ਼ਿਲ੍ਹਾ ਇੰਚਾਰਜਾਂ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਦੇ ਫੀਲਡ ਸਟਾਫ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਇਨ੍ਹਾਂ ਅਧਿਕਾਰੀਆਂ ਨੂੰ ਵਿਭਾਗ ਕੋਲ ਰਜਿਸਟਰਡ ਨੌਜਵਾਨਾਂ ਦੀ ਪਲੇਸਮੈਂਟ ਦਰ ਨੂੰ ਹੋਰ ਵਧਾਉਣ ਵਾਸਤੇ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਰਜਿਸਟਰਡ ਨੌਜਵਾਨਾਂ ਦੀ ਨੌਕਰੀ ਲਈ ਪਲੇਸਮੈਂਟ ਨਾਲ ਹੀ ਸੂਬੇ ਵਿੱਚ ਉਦਯੋਗ ਦੀਆਂ ਲੋੜਾਂ ਅਤੇ ਹੁਨਰਮੰਦ ਕਾਮਿਆਂ ਦਰਮਿਆਨ ਪਾੜੇ ਨੂੰ ਪੂਰਿਆ ਜਾ ਸਕਦਾ ਹੈ ਅਤੇ ਇਸ ਪਾਸੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਕੋਈ ਪ੍ਰਾਪਤੀ ਨਹੀਂ ਹੈ, ਸਗੋਂ ਜਦੋਂ ਰਜਿਸਟ੍ਰੇਸ਼ਨ ਨੂੰ ਪਲੇਸਮੈਂਟ ਵਿੱਚ ਬਦਲ ਦਿੱਤਾ ਜਾਵੇਗਾ ਤਾਂ ਮੈਂ ਇਸ ਨੂੰ ਪ੍ਰਾਪਤੀ ਸਮਝਾਂਗਾ। ਕੈਬਨਿਟ ਮੰਤਰੀ ਨੇ ਮੀਟਿੰਗ ਦੌਰਾਨ ਰੋਜ਼ਗਾਰ ਉਤਪਤੀ ਤੇ ਸਿਖਲਾਈ ਅਫ਼ਸਰਾਂ ਅਤੇ ਬਲਾਕ ਮਿਸ਼ਨ ਮੈਨੇਜਰਾਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਗ਼ੌਰ ਨਾਲ ਸੁਣਿਆ।
ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਦੀਪਤੀ ਉੱਪਲ ਨੇ ਇੱਕ ਪੇਸ਼ਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ 2148 ਪਲੇਸਮੈਂਟ ਕੈਂਪ ਲਗਾਉਣ ਤੋਂ ਇਲਾਵਾ ਅਪ੍ਰੈਲ 2022 ਤੋਂ ਹੁਣ ਤੱਕ 1,33,277 ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿਚ ਸਹਿਯੋਗ ਕੀਤਾ ਗਿਆ ਹੈ।
ਅਮਨ ਅਰੋੜਾ ਨੇ ਪਿਛਲੇ ਹਫਤੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਉਦਯੋਗਾਂ ਵਿੱਚ ਨੌਕਰੀਆਂ ਸੰਬੰਧੀ ਲੋੜਾਂ ਅਤੇ ਹੋਰ ਮੁੱਦਿਆਂ ਬਾਰੇ ਜਾਣਕਾਰੀ ਲਈ ਸੀ ਤਾਂ ਜੋ ਉਦਯੋਗਿਕ ਖੇਤਰ ਲਈ ਹੁਨਰਮੰਦ ਕਾਮਿਆਂ ਦਾ ਪੂਲ ਤਿਆਰ ਕੀਤਾ ਜਾ ਸਕੇ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39848 posts
  • 0 comments
  • 0 fans