13 ਅਪ੍ਰੈਲ 2023- ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਅੱਜ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੀ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾ ਦਿੱਤੇ ਹਨ। ਕਾਂਗਜ ਦਾਖਲ ਕਰਵਾਉਣ ਸਮੇਂ ਉਨ੍ਹਾਂ ਦੇ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ, ਭਾਰਤ ਭੂਸ਼ਣ ਆਸ਼ੂ, ਮਹਿੰਦਰ ਸਿੰਘ ਕੇ.ਪੀ ਸਮੇਤ ਕਈ ਸੀਨੀਅਰ ਆਗੂ ਪੁੱਜੇ।