13 ਅਪ੍ਰੈਲ 2023- ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਈ ਗਾਇਕਾਂ ਤੇ ਅਦਾਕਾਰਾਂ ਨੂੰ ਲਗਾਤਾਰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਹੁਣ ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਜੁੜੀ ਇਕ ਵੀਡੀਓ ਵਾਇਰਲ ਹੋ ਰਹੀ ਹੈ ,ਜਿਸ ਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਮਨਕੀਰਤ ਔਲਖ਼ ਦੀ ਤਿੰਨ ਮੋਟਰਸਾਈਕਲ ਸਵਾਰ ਰੇਕੀ ਕਰ ਰਹੇ ਹਨ।
ਦੱਸਿਆ ਜਾ ਰਿਹਾ ਹੈ ਕੀ ਮਨਕੀਰਤ ਔਲਖ ਦੀ ਰੇਕੀ ਕਰਦੀਆਂ ਗੱਡੀਆਂ ਤੇ ਇੱਕ ਬਾਈਕ ਸੀਸੀਟੀਵੀ ‘ਚ ਕੈਦ ਹੋਈਆਂ ਹਨ। ਮਨਕੀਰਤ ਔਲਖ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਦੱਸ ਦੇਈਏ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਚ ਮਨਕੀਰਤ ਔਲਖ ਤੋਂ ਕਈ ਵਾਰ ਪੁੱਛਗਿੱਛ ਵੀ ਕੀਤੀ ਜਾ ਚੁੱਕੀ ਹੈ। ਹਾਲਾਂਕਿ ਬਾਅਦ ਚ ਔਲਖ ਨੂੰ NIA ਵੱਲੋਂ ਕਲੀਨ ਚਿੱਟ ਵੀ ਮਿਲ ਗਈ ਸੀ।