Menu

ਡੀਜੀਪੀ ਪੰਜਾਬ ਨੇ ਖੰਨਾ ਦੇ “ਸੁਪਰ ਕਾਪ” ਨੂੰ ਕੀਤਾ ਸਨਮਾਨਿਤ, ਇੰਸਪੈਕਟਰ ਰੈਂਕ ‘ਤੇ ਕੀਤਾ ਪਦਉੱਨਤ

17, ਅਪ੍ਰੈਲ : ਖੰਨਾ ਪੁਲਿਸ ਦੇ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਜਗਜੀਵਨ ਰਾਮ ਨੇ ਸਿਰਫ਼ ਇੱਕ ਸਾਲ ਵਿੱਚ 145 ਐਫ.ਆਈ.ਆਰਜ਼, ਜਿਹਨਾਂ ਵਿੱਚ ਜ਼ਿਆਦਾਤਰ ਅਸਲਾ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲੇ ਸ਼ਾਮਲ ਹਨ, ਦਰਜ ਕੀਤੀਆਂ ਹਨ, ਦੀ ਮੁਹਾਰਤ, ਤਜ਼ਰਬੇ ਅਤੇ ਚੌਕਸੀ ਸਦਕਾ ਉਨ੍ਹਾਂ ਦੀ ਅਗਵਾਈ ਹੇਠ ਲਗਾਏ ਗਏ ਨਾਕਿਆਂ ਤੋਂ ਨਸ਼ਾ ਤਸਕਰਾਂ ਸਮੇਤ ਕੋਈ ਵੀ ਸਮਾਜ ਵਿਰੋਧੀ ਅਨਸਰ ਭੱਜ ਨਹੀਂ ਸਕਿਆ।
ਇਨ੍ਹਾਂ ਐਫ.ਆਈ.ਆਰਜ਼. ਨਾਲ 6.8 ਕਿਲੋਗ੍ਰਾਮ ਹੈਰੋਇਨ, 77.5 ਕਿਲੋ ਅਫੀਮ, 8 ਕੁਇੰਟਲ ਭੁੱਕੀ, 1.8 ਕਿਲੋ ਆਈ.ਸੀ.ਈ., 5.8 ਕਿਲੋ ਚਰਸ, 79 ਕਿਲੋ ਗਾਂਜਾ, 2.39 ਲੱਖ ਨਸ਼ੀਲੀਆਂ ਗੋਲੀਆਂ, 50 ਪਿਸਤੌਲ, 1 ਰਾਈਫਲ, 4 ਕਰੋੜ 74 ਲੱਖ ਰੁਪਏ ਦੀ ਭਾਰਤੀ ਕਰੰਸੀ, 1.39 ਲੱਖ ਰੁਪਏ ਦੀ ਜਾਅਲੀ ਭਾਰਤੀ ਕਰੰਸੀ, 4 ਕਿਲੋ ਸੋਨਾ ਅਤੇ 213 ਕਿਲੋ ਚਾਂਦੀ ਦੀ ਬਰਾਮਦਗੀ ਹੋਈ। ਇਸ ਦੇ ਨਾਲ ਹੀ ਖੰਨਾ ਦੇ ਪਿੰਡ ਬਾਹੋ ਮਾਜਰਾ ਵਿੱਚ ਰਾਈਸ ਸ਼ੈਲਰ ਦੀ ਇਮਾਰਤ ਵਿੱਚ ਚੱਲ ਰਹੀ ਨਾਜਾਇਜ਼ ਸ਼ਰਾਬ ਦੀ ਭੱਠੀ ਦਾ ਪਰਦਾਫਾਸ਼ ਇੰਸਪੈਕਟਰ ਜਗਜੀਵਨ ਵੱਲੋਂ ਕੀਤਾ ਗਿਆ ਸੀ।
ਜਗਜੀਵਨ ਦੀ ਆਪਣੀ ਡਿਊਟੀ ਪ੍ਰਤੀ ਅਸਾਧਾਰਨ ਸਮਰਪਣ ਨੂੰ ਮਾਨਤਾ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਬ-ਇੰਸਪੈਕਟਰ ਜਗਜੀਵਨ ਰਾਮ ਨੂੰ ਇੰਸਪੈਕਟਰ ਦੇ ਸਥਾਨਕ ਰੈਂਕ ‘ਤੇ ਪਦਉੱਨਤ ਕੀਤਾ। ਡੀਜੀਪੀ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਅਤੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਖੰਨਾ ਅਮਨੀਤ ਕੋਂਡਲ ਵੀ ਮੌਜੂਦ ਸਨ। ਡੀਜੀਪੀ ਗੌਰਵ ਯਾਦਵ ਨੇ ਜਗਜੀਵਨ ਰਾਮ ਦੇ ਮੋਢਿਆਂ ‘ਤੇ ਸਟਾਰ ਲਗਾ ਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਨਵੇਂ ਤਰੱਕੀ ਪ੍ਰਾਪਤ ਇੰਸਪੈਕਟਰ ਨੂੰ ਹੋਰ ਸਖ਼ਤ ਮਿਹਨਤ ਕਰਨ ਅਤੇ ਸਮਰਪਣ, ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਤੁਹਾਡੇ ਮੋਢਿਆਂ ‘ਤੇ ਲਗਾਇਆ ਇਹ ਸਟਾਰ ਹੋਰ ਵੱਡੀ ਜ਼ਿੰਮੇਵਾਰੀ ਦਰਸਾਉਂਦਾ ਹੈ।
ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਇੰਸਪੈਕਟਰ ਜਗਜੀਵਨ ਰਾਮ ਨੂੰ 80000 ਵਾਲੀ ਮਜ਼ਬੂਤ ਪੁਲਿਸ ਬਲ ਦਾ ਰੋਲ ਮਾਡਲ ਦੱਸਦਿਆਂ ਬਾਕੀ ਸਾਰੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਵੀ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਕਰਨ ਲਈ ਉਤਸ਼ਾਹਿਤ ਕੀਤਾ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਇਆ ਜਾ ਸਕੇ। ਇੰਸਪੈਕਟਰ ਜਗਜੀਵਨ ਰਾਮ ਨੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਡੀਜੀਪੀ ਪੰਜਾਬ ਅਤੇ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਦੇਸ਼ ਦੀ ਸੇਵਾ ਲਈ ਖ਼ੁਦ ਨੂੰ ਪੂਰੀ ਤਰ੍ਹਾਂ ਸਮਰਪਿਤ ਕੀਤਾ ਹੋਇਆ ਹੈ। ਜ਼ਿਕਰਯੋਗ ਹੈ ਕਿ ਜਗਜੀਵਨ 1991 ਵਿੱਚ ਪੁਲਿਸ ਬਲ ਵਿੱਚ ਬਤੌਰ ਕਾਂਸਟੇਬਲ ਭਰਤੀ ਹੋਏ ਸਨ ਅਤੇ 2013 ਵਿੱਚ ਏ.ਐਸ.ਆਈ. ਵਜੋਂ ਤਰੱਕੀ ਪ੍ਰਾਪਤ ਕੀਤੀ ਅਤੇ 2021 ਵਿੱਚ ਐਸ.ਆਈ. ਵਜੋਂ ਪਦਉਨੱਤ ਹੋਏ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans