Menu

ਭਗਵੰਤ ਮਾਨ ਪੰਜਾਬ ਦੀ ਵਾਗਡੋਰ ਸੰਭਾਲਣ ਚ ਨਾਕਾਮ ਰਹੇ ਹਨ, ਉਨ੍ਹਾਂ ਨੂੰ ਨੈਤਿਕਤਾ ਦੇ ਅਧਾਰ ’ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ -ਭਾਜਪਾ ਆਗੂ

18 ਅਪ੍ਰੈਲ 2023- ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਨੂੰ ਐਤਵਾਰ ਰਾਤ ਕੁਝ ਅਣਪਛਾਤੇ ਨਕਾਬਪੋਸ਼ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਗੰਭੀਰ ਰੂਪ ਚ ਜ਼ਖਮੀ ਕਰ ਦਿੱਤਾ ਗਿਆ ਸੀ ਜੋ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਉਨ੍ਹਾਂ ਦਾ ਹਾਲਚਾਲ ਪੁੱਛਣ ਲਈ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਅਤੇ ਸੀਨੀਅਰ ਭਾਜਪਾ ਵਰਕਰਾਂ ਨੇ ਹਸਪਤਾਲ ਪਹੁੰਚ ਕੇ ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਪੰਜਾਬ ਚ ਅਮਨ-ਕਾਨੂੰਨ ਨਾਮ ਦੀ ਚੀਜ਼ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ। ਪਿਛਲੇ ਇਕ ਸਾਲ ਵਿਚ ਆਮ ਆਦਮੀ ਪਾਰਟੀ ਦੇ ਸ਼ਾਸਨ ਵਿਚ ਪੰਜਾਬ ਦੇ ਹਾਲਾਤ ਯੂਪੀ-ਬਿਹਾਰ ਨਾਲੋਂ ਵੀ ਬਦਤਰ ਹੋ ਗਏ ਹਨ। ਸ਼ਰਮਾ ਨੇ ਕਿਹਾ ਕਿ ਭਾਜਪਾ ਅਨੁਸ਼ਾਸਿਤ ਪਾਰਟੀ ਹੈ ਅਤੇ ਪੁਲਿਸ ਨੂੰ ਆਪਣਾ ਕੰਮ ਕਰਨ ਲਈ ਪੂਰਾ ਸਮਾਂ ਦਿੱਤਾ ਜਾਵੇਗਾ।

ਇਸ ਮੌਕੇ ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿਚ ਦੇਸ਼ ਵਿਰੋਧੀ ਤਾਕਤਾਂ ਅਤੇ ਗੁੰਡਾਗਰਦੀ ਦੇ ਸਮਰਥਕਾਂ ਦੀਆਂ ਗਤੀਵਿਧੀਆਂ ਵਿਚ ਵਾਧਾ ਹੋਇਆ ਹੈ, ਜਿਨ੍ਹਾਂ ਇਸ ਤੋਂ ਪਹਿਲਾਂ ਕਿਸੇ ਹੋਰ ਸਰਕਾਰ ਵਿਚ ਨਹੀਂ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਖੁਦ ਪੰਜਾਬ ਨੂੰ ਬੇਸਹਾਰਾ ਛੱਡ ਕੇ ਹੋਰਨਾਂ ਸੂਬਿਆਂ ਦੇ ਦੌਰੇ ਕਰਨ ’ਚ ਲੱਗੇ ਹੋਏ ਹਨ। ਅੱਜ ਪੰਜਾਬ ਦੇ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਕੋਈ ਦਿਨ ਅਜਿਹਾ ਨਹੀਂ ਲੰਘਦਾ ਜਦੋਂ ਕਤਲ ਨਾ ਹੁੰਦਾ ਹੋਵੇ। ਪੰਜਾਬ ਸਰਕਾਰ ਅੰਨ੍ਹੀ ਬੋਲੀ ਤਮਾਸ਼ਾ ਦੇਖ ਰਹੀ ਹੈ ਅਤੇ ਪੰਜਾਬ ਦੀ ਆਮ ਜਨਤਾ ਇਸ ਦਾ ਸੰਤਾਪ ਭੋਗ ਰਹੀ ਹੈ। ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਪੁਲਿਸ ਦੇ ਸਾਹਮਣੇ ਕਤਲ, ਜਾਇਦਾਦ ਦੇ ਝਗੜੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂ ਦਾ ਪੁਲਿਸ ਦੇ ਸਾਹਮਣੇ ਨੌਜਵਾਨ ਦਾ ਕਤਲ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਮੇਤ ਕਬੱਡੀ ਖਿਡਾਰੀਆਂ ਦਾ ਕਤਲ, ਪੁਲਿਸ ਦੇ ਨੱਕ ਥੱਲੇ ਕਬੱਡੀ ਮੈਚਾਂ ’ਚ ਸ਼ਰੇਆਮ ਗੋਲੀਆਂ ਚਲਾਉਣ ਵਰਗੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਇਹ ਕਹਿ ਕੇ ਜਨਤਾ ਪ੍ਰਤੀ ਆਪਣੇ ਫਰਜ਼ਾਂ ਤੋਂ ਕਿਨਾਰਾ ਕਰਦੇ ਹਨ ਕਿ ਪੰਜਾਬ ਵਿਚ ਅਮਨ-ਕਾਨੂੰਨ ਠੀਕ ਹੈ ਅਤੇ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਹਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਪਾਰਟੀ ਦੇ ਨਿਰਦੇਸ਼ਾਂ ’ਤੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਪ੍ਰਚਾਰ ’ਚ ਲੱਗੇ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਨੂੰ ਉਨ੍ਹਾਂ ਦੇ ਘਰ ਦੇ ਬਾਹਰ ਬੁਲਾ ਕੇ ਗੋਲੀ ਮਾਰ ਦਿੱਤੀ ਗਈ। ਕੀ ਇਸ ਪਿੱਛੇ ਕੋਈ ਸਿਆਸੀ ਸਾਜ਼ਿਸ਼ ਹੈ? ਕੀ ਇਹ ਹਮਲਾ ਮੌਜੂਦਾ ਪੰਜਾਬ ਸਰਕਾਰ ਵੱਲੋਂ ਉਸ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣ ਦੀ ਕੋਸ਼ਿਸ਼ ਵਿਚ ਕੀਤਾ ਗਿਆ ਸੀ? ਇਸ ਦੇ ਸਾਰੇ ਪਹਿਲੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਭਗਵੰਤ ਮਾਨ ਪੰਜਾਬ ਦੀ ਵਾਗਡੋਰ ਸੰਭਾਲਣ ਵਿਚ ਨਾਕਾਮ ਰਹੇ ਹਨ। ਅਜਿਹੇ ਮੁੱਖ ਮੰਤਰੀ ਨੂੰ ਨੈਤਿਕਤਾ ਦੇ ਅਧਾਰ ’ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans