Menu

ਰਿਸ਼ਵਤ ਮਾਮਲਾ-ਵਿਧਾਇਕ ਅਮਿਤ ਰਤਨ ਅਤੇ ਉਸ ਦੇ ਨਿੱਜੀ ਸਹਾਇਕ ਰਸ਼ਿਮ ਗਰਗ ਵਿਰੁੱਧ ਵਿਜੀਲੈਂਸ ਵੱਲੋਂ ਅਦਾਲਤ ਚ ਚਲਾਣ ਪੇਸ਼

18 ਅਪ੍ਰੈਲ 2023- ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਅਤੇ ਉਸ ਦੇ ਪੀ.ਏ. ਰਸ਼ਿਮ ਗਰਗ ਦੇ ਖਿਲਾਫ ਦਰਜ ਐਫਆਈਆਰ ਨੰਬਰ 1, ਮਿਤੀ 16-02-2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਬਠਿੰਡਾ ਰੇਂਜ ਦੇ ਵਿਜੀਲੈਂਸ ਪੁਲਿਸ ਥਾਣੇ ਚ ਦਰਜ ਕੇਸ ਸਬੰਧੀ ਬਠਿੰਡਾ ਅਦਾਲਤ ਵਿਚ ਚਲਾਣ ਪੇਸ਼ ਕਰ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 16.02.2023 ਨੂੰ ਬਠਿੰਡਾ ਰੇਂਜ ਵਿਜੀਲੈਂਸ ਟੀਮ ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਦੇ ਉਕਤ ਨਿੱਜੀ ਸਹਾਇਕ ਨੂੰ ਚਾਰ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਉਪਰੰਤ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਉਕਤ ਵਿਧਾਇਕ ਨੂੰ ਵੀ 20-02-2023 ਨੂੰ ਇਸ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਗਿਆ ਸੀ ਕਿਉਂਕਿ ਉਸ ਦੇ ਪੀ.ਏ ਨੇ ਵਿਧਾਇਕ ਦੇ ਨਾਂ ਉਤੇ ਹੀ ਇਹ ਰਿਸ਼ਵਤ ਵਸੂਲ ਕੀਤੀ ਸੀ।ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਸਾਲ 2022-23 ਦੌਰਾਨ 15ਵੇਂ ਵਿੱਤ ਕਮਿਸ਼ਨ ਅਧੀਨ ਪਿੰਡ ਘੁੱਦਾ, ਜਿਲਾ ਬਠਿੰਡਾ ਨੂੰ 25 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ, ਜੋ ਹਾਲੇ ਪੰਚਾਇਤ ਨੂੰ ਦੇਣੀ ਸੀ ਪਰ ਉਕਤ ਪ੍ਰਾਈਵੇਟ ਪੀ.ਏ. ਰਸ਼ਿਮ ਗਰਗ ਨੇ ਪਿੰਡ ਘੁੱਦਾ ਦੇ ਸਰਪੰਚ ਤੋਂ ਇਸ ਖਾਤਰ ਪੰਜ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਪਰ ਵਿਜੀਲੈਂਸ ਨੇ 16.02.2023 ਨੂੰ ਉਸ ਨੂੰ ਉਕਤ ਗ੍ਰਾਂਟ ਜਾਰੀ ਕਰਨ ਦੇ ਇਵਜ਼ ਵਿਚ 4 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਸੀ। ਉਕਤ ਸਰਪੰਚ ਨੇ ਉਹਨਾਂ ਵੱਲੋਂ ਮੰਗੇ 50,000 ਰੁਪਏ ਪਹਿਲਾਂ ਹੀ ਦੇ ਦਿੱਤੇ ਸਨ।ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਰਿਸ਼ਵਤ ਕਥਿਤ ਦੋਸ਼ੀ ਰਸ਼ਿਮ ਗਰਗ ਨੇ ਵਿਧਾਇਕ ਅਮਿਤ ਰਤਨ ਦੇ ਨਿਰਦੇਸ਼ਾਂ ‘ਤੇ ਵਸੂਲੀ ਸੀ। ਇਸ ਤੋਂ ਇਲਾਵਾ ਉਸ ਨੇ ਪਿੰਡ ਘੁੱਦਾ ਦੇ ਗੁਰਦਾਸ ਸਿੰਘ ਕੋਲੋਂ ਉਸਦੇ ਪਿੰਡ ਦੀ ਨੰਬਰਦਾਰੀ ਦਿਵਾਉਣ ਦੇ ਬਦਲੇ 2,50,000 ਰੁਪਏ ਦੀ ਰਿਸ਼ਵਤ ਲਈ ਸੀ। ਜਾਂਚ ਦੌਰਾਨ ਹੋਏ ਖੁਲਾਸੇ ਦੇ ਆਧਾਰ ‘ਤੇ, ਵਿਜੀਲੈਂਸ ਨੇ ਉਕਤ ਮਾਮਲੇ ਵਿਚ ਆਈਪੀਸੀ ਦੀ 120-ਬੀ ਦੀ ਇੱਕ ਹੋਰ ਧਾਰਾ ਜੋੜ ਦਿੱਤੀ ਸੀ ਅਤੇ ਮੌਜੂਦਾ ਕੇਸ ਵਿਚ ਵਿਧਾਇਕ ਅਮਿਤ ਰਤਨ ਨੂੰ ਵੀ ਨਾਮਜ਼ਦ ਕਰਕੇ 22-02-2023 ਨੂੰ ਉਸ ਨੂੰ ਸ਼ੰਭੂ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਦੋਵੇਂ ਮੁਲਜਮ ਨਿਆਂਇਕ ਹਿਰਾਸਤ ਵਿਚ ਤੇ ਜੇਲ੍ਹ ਵਿਚ ਹਨ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ ਲਈ SIT…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਮੁੱਖ ਮੰਤਰੀ ਹਾਊਸ ‘ਚ ਹੋਏ ਹਮਲੇ ਦੇ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40502 posts
  • 0 comments
  • 0 fans