Menu

ਸੂਰਤ ਕੋਰਟ ਨੇ ਮਾਣਹਾਨੀ ਮਾਮਲੇ ‘ਚ ਸਜ਼ਾ ਦੇ ਖਿਲਾਫ਼ ਰਾਹੁਲ ਗਾਂਧੀ ਦੀ ਅਰਜੀ ਕੀਤੀ ਖਾਰਿਜ਼

19 ਅਪ੍ਰੈਲ 2023- ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਗੁਜਰਾਤ ਦੇ ਸੂਰਤ ਦੀ ਸੈਸ਼ਨ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਕੋਰਟ ਨੇ ਰਾਹੁਲ ਦੀ ਉਸ ਅਰਜ਼ੀ ਨੂੰ ਖਾਰਿਜ ਕਰ ਦਿੱਤਾ, ਜਿਸ ਚ ਉਨ੍ਹਾਂ ਨੇ ‘ਮੋਦੀ ਸਰਨੇਮ’ ਨੂੰ ਲੈ ਕੇ ਮਾਣਹਾਨੀ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਕਾਂਗਰਸ ਸੈਸ਼ਨ ਕੋਰਟ ਦੇ ਇਸ ਫ਼ੈਸਲੇ ਦੇ ਖਿਲਾਫ਼ ਹਾਈਕੋਰਟ ਦਾ ਦਰਵਾਜ਼ਾ ਖੜਕਾਵੇਗੀ। ਦਰਅਸਲ, ਰਾਹੁਲ ਗਾਂਧੀ ਨੇ 2019 ਲੋਕ ਸਭਾ ਚੋਣਾਂ ਦੇ ਦੌਰਾਨ ਕਰਨਾਟਕ ਵਿੱਚ ਇੱਕ ਰੈਲੀ ਦੌਰਾਨ ‘ਮੋਦੀ ਸਰਨੇਮ’ ਨੂੰ ਲੈ ਕੇ ਬਿਆਨ ਦਿੱਤਾ ਸੀ। ਇਸ ਬਿਆਨ ਨੂੰ ਲੈ ਕੇ ਭਾਜਪਾ ਵਿਧਾਇਕ ਨੇ ਰਾਹੁਲ ਦੇ ਖਿਲਾਫ਼ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਸੀ। ਚਾਰ ਸਾਲ ਬਾਅਦ 23 ਮਾਰਚ ਨੂੰ ਸੂਰਤ ਦੀ ਹੇਠਲੀ ਅਦਾਲਤ ਨੇ ਰਾਹੁਲ ਨੂੰ ਦੋਸ਼ੀ ਕਰਾਰ ਦਿੰਦਿਆਂ 2 ਸਾਲ ਦੀ ਸਜ਼ਾ ਸੁਣਾਈ ਸੀ।

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਅਤੇ CM…

ਨਵੀਂ ਦਿੱਲੀ , 11 ਮਈ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਅਤੇ ਪੰਜਾਬ ਦੇ…

ਦਿੱਲੀ ਆਬਕਾਰੀ ਨੀਤੀ ਮਾਮਲੇ ’ਚ…

ਨਵੀਂ ਦਿੱਲੀ, 11 ਮਈ : ਇਨਫੋਰਸਮੈਂਟ ਡਾਇਰੈਕਟੋਰੇਟ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ…

10 ਮਈ 2024- : ਮਹਿਲਾ ਪਹਿਲਵਾਨਾਂ ਨਾਲ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40269 posts
  • 0 comments
  • 0 fans