Menu

ਡਰੱਗ ਮਾਫ਼ੀਆ ਤੇ ਪੁਲਿਸ ਵਿਚਾਲੇ ਗੱਠਜੋੜ ਤੋੜਨ ਲਈ ਡੀ ਜੀ ਪੀ ਵੱਲੋਂ ਡਰੱਗ ਮਾਫੀਆ ਨਾਲ ਮਿਲੇ ਪੁਲਿਸ ਅਧਿਕਾਰੀਆਂ ਦੀ ਜਾਂਚ ਦੇ ਹੁਕਮ ਜਾਰੀ

20 ਅਪ੍ਰੈਲ 2023- ਪੰਜਾਬ ਸਰਕਾਰ ਨੇ ਡਰੱਗ ਮਾਫ਼ੀਆ ਤੇ ਪੁਲਿਸ ਵਿਚਾਲੇ ਗੱਠਜੋੜ ਬੇਨਕਾਬ ਕਰਨ ਲਈ ਵਿੱਢੀ ਜਾਂਚ ਮੁਹਿੰਮ ਦੌਰਾਨ ਡੀਜੀਪੀ ਯਾਦਵ ਨੇ ਡਰੱਗ ਮਾਫੀਆ ਨਾਲ ਮਿਲੇ ਪੁਲਿਸ ਅਧਿਕਾਰੀਆਂ ਦੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਡੀਜੀਪੀ ਨੇ  ਉਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਦੀ ਸਨਾਖਤ ਕਰਨ ਲਈ ਕਿਹਾ ਹੈ, ਜਿਨ੍ਹਾਂ ਬਰਖਾਸਤ ਇੰਸਪੈਕਟਰ ਇੰਦਰਜੀਤ ਸਿੰਘ ਦੀ ਸਿੱਧੇ ਜਾਂ ਅਸਿੱਧੇ ਰੂਪ ਚ ਮਦਦ ਕੀਤੀ ਸੀ। ਦੱਸ ਦੇਈਏ ਪੰਜਾਬ ਸਰਕਾਰ ਨੇ ਵੀ ਹੁਕਮ ਜਾਰੀ ਕਰ ਦਿੱਤੇ ਹਨ, ਜਿੰਨ੍ਹਾਂ ਚ  ਸਾਫ਼ ਕਰ ਕਿਹਾ ਗਿਆ ਹੈ  ਕਿ ਪੁਲਿਸ ਅਧਿਕਾਰੀ ਕਿੰਨੇ ਵੀ ਉੱਚੇ ਅਹੁਦੇ ’ਤੇ ਹੋਵੇ, ਉਸ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇ।

ਜਾਣਕਾਰੀ ਮੁਤਾਬਕ ਡੀਜੀਪੀ ਯਾਦਵ ਨੇ ਇਸ ਪੂਰੇ ਮਾਮਲੇ ਦੀ ਜਾਂਚ ਲਈ ਏਡੀਜੀਪੀ ਆਰਕੇ ਜੈਸਵਾਲ ਦੀ ਡਿਊਟੀ ਲਾਈ ਹੈ। ਗ੍ਰਹਿ ਵਿਭਾਗ ਦੇ ਵਿਸ਼ੇਸ਼ ਸਕੱਤਰ ਰਾਹੀਂ ਜਾਰੀ ਹੁਕਮਾਂ  ਚ ਡੀਜੀਪੀ ਨੂੰ ਕਿਹਾ ਗਿਆ ਹੈ ਕਿ ਉਹ  ਬਰਖਾਸਤ ਇੰਸਪੈਕਟਰ ਇੰਦਰਜੀਤ ਖਿਲਾਫ਼ 12 ਜੂਨ 2017 ਨੂੰ ਤਤਕਾਲੀਨ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਵਾਲੀ ਵਿਸ਼ੇਸ਼ ਟਾਸਕ ਫੋਰਸ ਵੱਲੋਂ ਦਰਜ ਐਫ ਆਈ ਆਰ ਚ ਏ ਆਈ ਜੀ ਰਾਜਜੀਤ ਸਿੰਘ ਨੂੰ ਨਾਮਜ਼ਦ ਕਰਨ। ਡੀਜੀਪੀ ਨੂੰ ਮੁਹਾਲੀ ਦੇ ਐਸ ਟੀ ਐਫ ਪੁਲਿਸ ਸਟੇਸ਼ਨ ਚ ਦਰਜ ਐਫ ਆਈ  ਆਰ ਦੀ ਜਾਂਚ ਲਈ ਸੀਨੀਅਰ ਆਈ ਪੀ ਐਸ ਅਧਿਕਾਰੀ ਦੀ ਡਿਊਟੀ ਲਾਉਣ ਲਈ ਵੀ ਕਿਹਾ ਗਿਆ ਹੈ।

ਤਫ਼ਤੀਸ਼ੀ ਅਧਿਕਾਰੀਆਂ ਨੂੰ ਇਸ ਜਾਂਚ  ਨੂੰ  ਇਕ ਮਹੀਨੇ ’ਚ ਪੂਰਾ ਕਰਕੇ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ। ਹੁਕਮਾਂ ਚ ਸਪਸ਼ਟ ਲਿਖਿਆ ਹੈ ਕਿ ਹੇਠਲੇ ਦਰਜੇ ਦਾ ਓਆਰਪੀ ਇੰਸਪੈਕਟਰ ਇਕੱਲਾ ਆਪਣੇ ਦਮ ’ਤੇ ਫਿਰੌਤੀ ਤੇ ਨਸ਼ਾ ਤਸਕਰੀ ਦਾ ਇੰਨਾ ਵੱਡਾ ਨੈੱਟਵਰਕ ਨਹੀਂ ਚਲਾ ਸਕਦਾ। ਸਰਕਾਰ ਨੇ ਕਿਹਾ ਕਿ ਪੀ ਪੀ ਐਸ ਅਧਿਕਾਰੀ ਰਾਜਜੀਤ ਸਿੰਘ ਦੀ ਸਿਫ਼ਾਰਸ਼ ’ਤੇ ਬਰਖਾਸਤ ਇੰਦਰਜੀਤ ਸਿੰਘ ਦੇ ਤਬਾਦਲੇ/ਤਰੱਕੀ/ਸਥਾਨਕ ਰੈਂਕ ਦੀ ਮਨਜ਼ੂਰੀ ਦੇਣ ਵਾਲੇ ਸੀਨੀਅਰ ਅਧਿਕਾਰੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans