Menu

ਪੰਜਾਬ ਪੁਲਿਸ ਵੱਲੋਂ ਬੈਂਕਾਂ ਤੇ ਵਿੱਤੀ ਸੰਸਥਾਵਾਂ  ਦੀ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਸੂਬਾ ਪੱਧਰੀ ਆਪ੍ਰੇਸ਼ਨ

20, ਅਪ੍ਰੈਲ : ਸੂਬੇ ਭਰ ’ਚ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੇ ਆਲੇ-ਦੁਆਲੇ ਚੌਕਸੀ ਨੂੰ ਹੋਰ ਪੁਖ਼ਤਾ ਕਰਦੇ ਹੋਏ, ਪੰਜਾਬ ਪੁਲਿਸ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਅਜਿਹੇ ਅਦਾਰਿਆਂ ਦੇ ਆਲੇ-ਦੁਆਲੇ ਘੁੰਮਦੇ  3947 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ  ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਪੰਜਾਬ ਪੁਲਿਸ ਵੱਲੋਂ ਬੁੱਧਵਾਰ ਨੂੰ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੇ ਆਲੇ ਦੁਆਲੇ ਘੁੰਮ ਰਹੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ।
ਇਹ ਆਪ੍ਰੇਸ਼ਨ ਰਾਜ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਚਲਾਇਆ ਗਿਆ ਸੀ ਅਤੇ ਸੀਪੀਜ/ਐਸਐਸਪੀਜ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਨਿੱਜੀ ਤੌਰ ‘ਤੇ ਇਸ ਆਪ੍ਰੇਸ਼ਨ ਦੀ ਨਿਗਰਾਨੀ ਕਰਨ ਅਤੇ ਇਸ ਆਪ੍ਰੇਸ਼ਨ ਨੂੰ ਨੇਪਰੇ ਚਾੜਨ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਬਣਾਉਣ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਐਸਪੀਜ/ਡੀਐਸਪੀਜ ਦੀ ਨਿਗਰਾਨੀ ਹੇਠ 2000 ਤੋਂ ਵੱਧ ਪੁਲਿਸ ਮੁਲਾਜਮਾਂ ਦੀ ਸ਼ਮੂਲੀਅਤ ਵਾਲੀਆਂ 422 ਪੁਲਿਸ ਪਾਰਟੀਆਂ ਨੇ ਵਿੱਤੀ ਸੰਸਥਾਵਾਂ, ਖਾਸ ਕਰਕੇ ਬੈਂਕਾਂ ਦੇ ਆਲੇ ਦੁਆਲੇ ਘੁੰਮ ਰਹੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ। ਪੁਲਿਸ ਟੀਮਾਂ ਨੇ ਬੁੱਧਵਾਰ ਨੂੰ ਅਜਿਹੇ 3618 ਅਦਾਰਿਆਂ ਦੀ ਚੈਕਿੰਗ ਕੀਤੀ।
ਉਨਾਂ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਅੰਜਾਮ ਦੇਣ ਦਾ ਮੁੱਖ ਮਕਸਦ ਸਮਾਜ ਵਿਰੋਧੀ ਅਨਸਰਾਂ ਵਿੱਚ ਪੁਲਿਸ ਦਾ ਡਰ ਪੈਦਾ ਕਰਨਾ ਹੈ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਦਾ ਸੰਚਾਰ ਕਰਨਾ ਹੈ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਸਾਰੀਆਂ ਪੁਲਿਸ ਟੀਮਾਂ ਨੂੰ ਲੋਕਾਂ ਦੀ ਸ਼ਨਾਖਤ ਕਰਦੇ ਸਮੇਂ ਹਲੀਮੀ ਨਾਲ ਪੇਸ਼ ਆਉਣ ਅਤੇ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ। ਉਨ੍ਹਾਂ ਦੁਹਰਾਇਆ ਕਿ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans