21 ਅਪ੍ਰੈਲ 2023- ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਬੀਤੀ ਦੁਪਹਿਰ ਲਗਭਗ 3 ਵਜੇ ਫੌਜ ਦੇ ਟਰੱਕ ‘ਤੇ ਅੱਤਵਾਦੀਆਂ ਨੇ ਹਮਲਾ ਕੀਤਾ ਜਿਸਦੇ ਬਾਅਦ ਟਰੱਕ ਵਿਚ ਅੱਗ ਲੱਗ ਗਈ। ਹਾਦਸੇ ਵਿਚ ਪੰਜਾਬ ਦੇ 4 ਜਵਾਨਾਂ ਸਣੇ 5 ਸ਼ਹੀਦ ਹੋ ਗਏ ਜਦੋਂ ਕਿ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਫੌਜੀਆਂ ਨੂੰ ਸ਼ਰਧਾਂਜਲੀ ਦਿੱਤੀ ਹੈ। ਟਵੀਟ ਕਰਦਿਆਂ CM ਮਾਨ ਨੇ ਲਿਖਿਆ ਕਿ -ਰਾਸ਼ਟਰੀ ਰਾਈਫਲਜ਼ ਦੇ ਪੰਜ ਜਵਾਨ ਜਿਨ੍ਹਾਂ ਵਿਚੋਂ ਚਾਰ ਜਵਾਨ ਪੰਜਾਬ ਤੋਂ ਸਨ, ਇਕ ਅੱਤਵਾਦੀ ਹਮਲੇ ਵਿਚ ਸ਼ਹੀਦ… “ਸਰਹੱਦਾਂ ਦੇ ਰਖਵਾਲੇ ਅਮਰ ਰਹਿਣ … ਪਰਿਵਾਰਾਂ ਨੂੰ ਵਾਹਿਗੁਰੂ ਭਾਣਾ ਮੰਨਣ ਦਾ ਬਲ ਬਖ਼ਸ਼ੇ, ਪ੍ਰਣਾਮ ਸ਼ਹੀਦਾਂ ਨੂੰ”।