Menu

ਪੰਜਾਬ ਸਰਕਾਰ ਮਾਲੇਰਕੋਟਲਾ ਵਿੱਚ ਵਿਰਾਸਤੀ ਰਹਿੰਦ-ਖੂੰਹਦ ਦੇ ਬਾਇਓ ਰੀਮੇਡੀਏਸਨ ਅਤੇ ਵਿਕਾਸ ਕਾਰਜਾਂ ‘ਤੇ 7.80 ਕਰੋੜ ਰੁਪਏ ਖਰਚ ਕਰੇਗੀ- ਡਾ. ਇੰਦਰਬੀਰ ਸਿੰਘ ਨਿੱਜਰ

21, ਅਪ੍ਰੈਲ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਨਗਰ ਕੌਂਸਲ ਮਾਲੇਰਕੋਟਲਾ ਨੂੰ ਸੁੰਦਰ ਬਣਾਉਣ ਲਈ ਵਿਕਾਸ ਕਾਰਜਾਂ ‘ਤੇ ਲਗਭਗ 7.80 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।
ਡਾ: ਨਿੱਜਰ ਨੇ ਦੱਸਿਆ ਕਿ ਲਗਭਗ 4.93 ਕਰੋੜ ਰੁਪਏ ਦੀ ਲਾਗਤ ਨਾਲ ਨਗਰ ਕੌਂਸਲ ਮਾਲੇਰਕੋਟਲਾ ਵਿਖੇ ਵਿਰਾਸਤੀ ਰਹਿੰਦ-ਖੂੰਹਦ ਦੇ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ। ਜਦਕਿ ਹੋਰ ਵਿਕਾਸ ਕਾਰਜਾਂ ‘ਤੇ ਲਗਭਗ  2.24 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।  ਇਸ ਤੋਂ ਇਲਾਵਾ ਨਗਰ ਪੰਚਾਇਤ ਅਮਰਗੜ (ਮਾਲੇਰਕੋਟਲਾ) ਦੀ ਸਾਫ਼ ਸਫਾਈ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ  ਸਫਾਈ ਸੇਵਕਾਂ, ਡਰਾਈਵਰਾਂ ਅਤੇ ਮੇਟ ਆਦਿ ਦੀਆਂ ਸੇਵਾਵਾਂ ਲਈਆਂ ਜਾਣਗੀਆਂ।  ਉਨ੍ਹਾਂ ਕਿਹਾ ਕਿ ਵੱਖ-ਵੱਖ ਅਸਾਮੀਆਂ ‘ਦੀਆਂ ਸੇਵਾਵਾਂ ਹਾਇਰ ਕਰਨ ‘ਤੇ ਲਗਭਗ 63 ਲੱਖ ਰੁਪਏ ਖ਼ਰਚ ਕੀਤੇ ਜਾਣਗੇ।
ਡਾ: ਨਿੱਜਰ ਨੇ  ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਨਾਲ ਮਾਲੇਰਕੋਟਲਾ ਦੀ ਵੱਡੀ ਆਬਾਦੀ ਨੂੰ ਫਾਇਦਾ ਹੋਵੇਗਾ ਅਤੇ ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਗੰਦਗੀ ਤੋਂ ਫੈਲਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਛੁਟਕਾਰਾ ਦਿਵਾਉਣ ਵਿੱਚ ਮਦਦ ਮਿਲੇਗੀ।  ਇਸ ਸੰਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।  ਡਾ: ਨਿੱਜਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ, ਜਿਸ ਨਾਲ ਆਮ ਲੋਕਾਂ ਵਿੱਚ ਸਰਕਾਰ ਪ੍ਰਤੀ ਸਕਾਰਾਤਮਕ ਪ੍ਰਭਾਵ ਪੈਦਾ ਹੋ ਸਕੇ।  ਉਨ੍ਹਾਂ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans