Menu

ਕਿਸਾਨ ਸੜਕਾਂ ‘ਤੇ ਸ਼ਿਮਲਾ ਮਿਰਚ ਸੁੱਟਣ ਨੂੰ ਹੋਏ ਮਜਬੂਰ, ਕਹਿੰਦੇ ਮੁਨਾਫ਼ਾ ਤਾਂ ਕੀ ਲਾਗਤ ਵੀ ਨਹੀਂ ਮਿਲ ਰਹੀ

21 ਅਪ੍ਰੈਲ 2023- ਪੰਜਾਬ ‘ਚ ਸ਼ਿਮਲਾ ਮਿਰਚ ਦੀ ਬੰਪਰ ਫਸਲ ਕਿਸਾਨਾਂ ‘ਤੇ ਭਾਰੀ ਪੈ ਰਹੀ ਹੈ। ਹਾਲਾਤ ਇਹ ਬਣ ਗਏ ਹਨ ਕਿ ਕਿਸਾਨਾਂ ਨੂੰ ਬੰਪਰ ਫਸਲ ਲਈ ਖਰੀਦਦਾਰ ਨਹੀਂ ਮਿਲ ਰਹੇ ਹਨ। ਜੋ ਵਪਾਰੀ ਵੀ ਫਸਲ ਖਰੀਦਣ ਲਈ ਤਿਆਰ ਹੋ ਰਹੇ ਹਨ, ਉਹ ਵੀ ਸਹੀ ਕੀਮਤ ਨਹੀਂ ਦੇ ਰਹੇ। ਵਪਾਰੀ ਕਿਸਾਨਾਂ ਦੀ ਫਸਲ 1 ਰੁਪਏ ਤੋਂ 3 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਖਰੀਦ ਰਹੇ ਹਨ। ਆਮ ਲੋਕਾਂ ਨੂੰ ਇੱਥੇ ਬਾਜ਼ਾਰ ਵਿੱਚ ਸ਼ਿਮਲਾ ਮਿਰਚ 20 ਤੋਂ 30 ਰੁਪਏ ਵਿੱਚ ਮਿਲ ਰਹੀ ਹੈ। ਇਸੇ ਦੇ ਵਿਰੋਧ ਵਿੱਚ ਮਾਨਸਾ ਵਿੱਚ ਕਿਸਾਨਾਂ ਨੇ ਸ਼ਿਮਲਾ ਮਿਰਚ ਨੂੰ ਹਾਈਵੇਅ ‘ਤੇ ਸੁੱਟ ਕੇ ਰੋਸ ਜ਼ਾਹਿਰ ਕੀਤਾ।ਭਾਰਤੀ ਕਿਸਾਨ ਯੂਨੀਅਨ ਦੇ ਆਗੂ ਅਤੇ ਸ਼ਿਮਲਾ ਮਿਰਚ ਦੀ ਕਾਸ਼ਤ ਕਰਨ ਵਾਲੇ ਕਿਸਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀ ਸ਼ਿਮਲਾ ਮਿਰਚ ਵਿਕ ਨਹੀਂ ਰਹੀ। ਮੁਨਾਫਾ ਅਤੇ ਲਾਗਤ ਛੱਡ ਵੀ ਦਿੱਤਾ ਜਾਵੇ ਤਾਂ ਫਸਲ ਦੇ ਬੀਜ ਲਈ ਜੋ ਪੈਸੇ ਖਰਚ ਕੀਤੇ ਸਨ ਓਨੀ ਦੀ ਵੀ ਫਸਲ ਵਿਕਦੀ ਹੋਈ ਨਹੀਂ ਵਿਖ ਰਹੀ।

ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਨੂੰ ਰਵਾਇਤੀ ਖੇਤੀ ਤੋਂ ਬਾਹਰ ਨਿਕਲਣ ਦੀ ਗੱਲ ਕਰ ਰਹੀ ਹੈ ਪਰ ਜਦੋਂ ਕਿਸਾਨ ਰਵਾਇਤੀ ਖੇਤੀ ਤੋਂ ਇਲਾਵਾ ਹੋਰ ਖੇਤੀ ਕਰ ਰਹੇ ਹਨ ਤਾਂ ਉਨ੍ਹਾਂ ਨੂੰ ਖਰੀਦਦਾਰ ਨਹੀਂ ਮਿਲ ਰਹੇ। ਇਹੀ ਸ਼ਿਮਲਾ ਮਿਰਚ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਮਹਿੰਗੇ ਭਾਅ ’ਤੇ ਵਿਕ ਰਹੀ ਹੈ ਪਰ ਸੂਬਾ ਸਰਕਾਰ ਨਾ ਤਾਂ ਕਿਸਾਨਾਂ ਨੂੰ ਫਸਲ ਦਾ ਸਹੀ ਮੁੱਲ ਦੇ ਰਹੀ ਹੈ ਅਤੇ ਨਾ ਹੀ ਫਸਲ ਨੂੰ ਸਟੋਰ ਕਰਨ ਦਾ ਕੋਈ ਪ੍ਰਬੰਧ ਹੈ।ਇੱਥੇ ਹੀ ਬੱਸ ਨਹੀਂ ਸੂਬਾ ਸਰਕਾਰ ਨੇ ਫਿਰੋਜ਼ਪੁਰ ਵਿੱਚ ਪੰਜਾਬ ਦਾ ਪਹਿਲਾ ਮਿਰਚਾਂ ਦਾ ਕਲੱਸਟਰ ਖੋਲ੍ਹਿਆ ਹੈ। ਜਿਸ ਦਾ ਉਦਘਾਟਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕੀਤਾ ਪਰ ਕਿਸਾਨਾਂ ਦਾ ਹਾਲ ਚਾਲ ਕੋਈ ਨਹੀਂ ਪੁੱਛ ਰਿਹਾ। ਕਿਸਾਨ ਨੂੰ ਸਮਝ ਨਹੀਂ ਆ ਰਹੀ ਕਿ ਉਹ ਕੀ ਕਰੇ।

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ ਚਮਕਿਆ ਪੰਜਾਬੀਅਤ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਕ੍ਰਦ੍ਰਜ਼ ਦੇ ਗੁਰਦਵਾਰਾ ਪੈਸੇਫਿੱਕ ਕੋਸਟ ਖ਼ਾਲਸਾ…

ਗ੍ਰਿਫਤਾਰੀ ਦੇ ਬਾਵਜੂਦ ਅਰਵਿੰਦ ਕੇਜਰੀਵਾਲ…

ਨਵੀਂ ਦਿੱਲੀ, 29 ਅਪ੍ਰੈਲ 2024: ਦਿੱਲੀ ਹਾਈ…

ਰਾਜਨਾਥ ਸਿੰਘ ਨੇ ਦਾਖਲ ਕੀਤਾ…

ਨਵੀਂ ਦਿੱਲੀ, 29 ਅਪ੍ਰੈਲ 2024-: ਭਾਰਤੀ ਜਨਤਾ ਪਾਰਟੀ…

ਅਰਵਿੰਦਰ ਸਿੰਘ ਲਵਲੀ ਦਾ ਅਸਤੀਫਾ…

ਨਵੀਂ ਦਿੱਲੀ, 29 ਅਪ੍ਰੈਲ 2024: ਦਿੱਲੀ ਕਾਂਗਰਸ…

Listen Live

Subscription Radio Punjab Today

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ ਚਮਕਿਆ ਪੰਜਾਬੀਅਤ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਕ੍ਰਦ੍ਰਜ਼ ਦੇ ਗੁਰਦਵਾਰਾ ਪੈਸੇਫਿੱਕ ਕੋਸਟ ਖ਼ਾਲਸਾ…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ…

Our Facebook

Social Counter

  • 40013 posts
  • 0 comments
  • 0 fans