22 ਅਪ੍ਰੈਲ 2023 ਜੰਮੂ-ਕਸ਼ਮੀਰ ਦੇ ਪੁੰਛ ‘ਚ ਹੋਏ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਲੁਧਿਆਣਾ ਦੇ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਚਣਕੋਈਆਂ ਕਲਾ ਪਹੁੰਚ ਗਈ ਹੈ। ਜਿਉਂ ਹੀ ਮ੍ਰਿਤਕ ਦੇਹ ਘਰ ਪੁੱਜੀ ਤਾਂ ਜਵਾਨ ਪੁੱਤ ਦੀ ਲਾਸ਼ ਦੇਖ ਕੇ ਮਾਪਿਆਂ ਦਾ ਰੋ ਰੋ ਬੁਰਾ ਹਾਲ ਹੈ ਉੱਥੇ ਮੌਜ਼ੂਦ ਹਰ ਇਨਸਾਨ ਦੀ ਅੱਖ ਨਮ ਹੋਈ । ਮ੍ਰਿਤਕ ਜਵਾਨ ਦੀ ਧੀ ਨੇ ਪਿਓ ਦੀ ਲਾਸ਼ ਨੂੰ ਗਲਵੱਕੜੀ ਪਾ ਲਈ ਤੇ ਆਪਣ ਸ਼ਹੀਦ ਪਿਤਾ ਨੂੰ ਸਲਾਮੀ ਦਿੱਤੀ ਗਈ। ਉਨ੍ਹਾਂ ਦਾ ਜਲਦੀ ਹੀ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ।