Menu

ਹਰਕਮਲ ਕੌਰ ਨੇ ਵਧਾਇਆ ਪੰਜਾਬ ਤੇ ਪੰਜਾਬੀਆਂ ਦਾ ਮਾਣ, ਇੰਗਲੈਂਡ ਦੀ ਪੁਲਿਸ ਚ ਹੋਈ ਭਰਤੀ

22 ਅਪ੍ਰੈਲ 2023 ਪੰਜਾਬ ਤੋਂ  ਵਿਦੇਸ਼ੀ ਧਰਤੀ ’ਤੇ ਪਰਿਵਾਰ ਲਈ ਰੋਜ਼ੀ-ਰੋਟੀ ਕਮਾਉਣ ਲਈ ਗਏ ਪੰਜਾਬੀਆਂ ਨੇ ਅਨੇਕਾਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਇਸੇ ਤਰ੍ਹਾਂ ਕਪੂਰਥਲਾ ਦੇ ਪਿੰਡ ਲੱਖਣ ਕਲਾਂ ਦੀ ਧੀ ਨੇ ਇੰਗਲੈਂਡ ‘ਚ ਸਫ਼ਲਤਾ ਦੇ ਝੰਡੇ ਗੱਡੇ ਹਨ। ਹਰਕਮਲ ਕੌਰ ਇੰਗਲੈਂਡ ਦੀ ਪੁਲਿਸ ਵਿਚ ਭਰਤੀ ਹੋਈ ਹੈ। ਹਰਕਮਲ ਕੌਰ ਕਮਿਊਨਿਟੀ ਸਪੋਰਟ ਅਫ਼ਸਰ ਬਣੀ ਹੈ। ਪੁਲਿਸ ਵਿਭਾਗ ’ਚ ਅਫ਼ਸਰ ਵਜੋਂ ਸ਼ਾਮਲ ਹੋ ਕੇ ਹਰਕਮਲ ਕੌਰ ਨੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ।ਜਾਣਕਾਰੀ ਮੁਤਾਬਕ ਪਿੰਡ ਲੱਖਣ ਕਲਾਂ ਦੇ ਝੰਡੇਰ ਪਰਿਵਾਰ ਵਿੱਚੋਂ ਸ਼ਿੰਗਾਰਾ ਸਿੰਘ ਦੇ ਪੁੱਤਰ ਮੁਖਤਿਆਰ ਸਿੰਘ ਦੀ ਬੇਟੀ ਹਰਕਮਲ ਕੌਰ ਨੇ ਇੰਗਲੈਂਡ ਦੀ ਧਰਤੀ ’ਤੇ ਉੱਚ ਵਿਦਿਆ ਹਾਸਲ ਕਰਕੇ ਯੂ. ਕੇ. ਦੀ ਇਕ ਪੁਲਿਸ ਅਫ਼ਸਰ ਹੋਣ ਦੀ ਜ਼ਿੰਮੇਵਾਰੀ ਸੰਭਾਲ ਰਹੀ ਹੈ। ਹਰਕਮਲ ਕੌਰ ਨੇ ਜਿੱਥੇ ਆਪਣੇ ਸੂਬੇ, ਜ਼ਿਲ੍ਹੇ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ, ਉਥੇ ਹੀ ਆਪਣੀ ਝੰਡੇਰ ਪਰਿਵਾਰ ਦਾ ਨਾਮ ਵੀ ਉੱਚਾ ਕੀਤਾ ਹੈ। ਹਰਕਮਲ ਕੌਰ ਦੀ ਇਸ ਪ੍ਰਾਪਤੀ ਤੋਂ ਬਾਅਦ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਹੈ।

BSF ਦੇ ਜਵਾਨਾਂ ਨੂੰ ਲੈ ਕੇ ਜਾ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ ਚੋਣ ਡਿਊਟੀ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.)ਦੇ ਜਵਾਨਾਂ …

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40092 posts
  • 0 comments
  • 0 fans