Menu

ਮੋਗਾ ਦੇ ਪਿੰਡ ਰੋਡੇ ਨੂੰ ਘੇਰਾ ਪਾ ਕੇ ਅੰਮ੍ਰਿਤਪਾਲ ਨੂੰ ਸਵੇਰੇ 6:45 ਵਜੇ NSA ਤਹਿਤ ਕੀਤਾ ਗ੍ਰਿਫ਼ਤਾਰ

23 ਅਪ੍ਰੈਲ 2023- ਅੰਮ੍ਰਿਤਪਾਲ ਸਿੰਘ ਨੂੰ ਐਤਵਾਰ ਸਵੇਰੇ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਆਈਜੀਪੀ ਹੈੱਡਕੁਆਰਟਰ ਡਾ: ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਇਸ ਦੀ ਜਾਣਕਾਰੀ ਦਿੱਤੀ ਹੈ। ਦੱਸਿਆ ਕਿ ਅਦਾਲਤ ਵੱਲੋਂ ਜਾਰੀ ਐੱਨਐੱਸਏ ਤਹਿਤ ਅੰਮ੍ਰਿਤਪਾਲ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।ਉਸ ਨੂੰ ਐਤਵਾਰ ਸਵੇਰੇ 6:45 ਵਜੇ ਪਿੰਡ ਰੋਡਾ ਤੋਂ ਫੜਿਆ ਗਿਆ। ਪੰਜਾਬ ਪੁਲਿਸ ਅਤੇ ਇੰਟੈਲੀਜੈਂਸ ਨੂੰ ਉਸਦੇ ਪਿੰਡ ਰੋਡਾ ਵਿੱਚ ਹੋਣ ਦੀ ਠੋਸ ਸੂਚਨਾ ਸੀ। ਇਸ ਕਾਰਨ ਪਿੰਡ ਨੂੰ ਚਾਰੇ ਪਾਸਿਓਂ ਘੇਰਾ ਪਾ ਲਿਆ ਗਿਆ ਸੀ ਪਰ ਅੰਮ੍ਰਿਤਪਾਲ ਸਿੰਘ ਗੁਰਦੁਆਰਾ ਸਾਹਿਬ ਵਿੱਚ ਲੁਕਿਆ ਹੋਇਆ ਸੀ। ਪੁਲਿਸ ਨੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਦਾ ਖਿਆਲ ਰੱਖਿਆ।

ਚਾਰੇ ਪਾਸਿਓਂ ਨਾਕਾਬੰਦੀ ਹੋਣ ਕਾਰਨ ਅੰਮ੍ਰਿਤਪਾਲ ਸਿੰਘ ਨੂੰ ਭੱਜਣ ਦਾ ਕੋਈ ਰਸਤਾ ਨਹੀਂ ਲੱਭ ਸਕਿਆ ਅਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਭੇਜ ਦਿੱਤਾ ਗਿਆ ਹੈ। ਪੰਜਾਬ ਪੁਲਿਸ ਨੇ ਪਿਛਲੇ 35 ਦਿਨਾਂ ਤੋਂ ਦਬਾਅ ਬਣਾਇਆ ਹੋਇਆ ਸੀ। ਆਈਜੀਪੀ ਨੇ ਪੂਰੇ ਅਪਰੇਸ਼ਨ ਦੌਰਾਨ ਸ਼ਾਂਤੀ ਬਣਾਈ ਰੱਖਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ।ਆਈਜੀਪੀ ਗਿੱਲ ਨੇ ਸਪੱਸ਼ਟ ਕੀਤਾ ਕਿ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ਨਾ ਕਿ ਉਸ ਨੇ ਆਤਮ ਸਮਰਪਣ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਅਪਰੇਸ਼ਨ ਪਿਛਲੇ 35 ਦਿਨਾਂ ਤੋਂ ਚੱਲ ਰਿਹਾ ਸੀ। ਅੱਜ ਠੋਸ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਪੂਰੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans