26 ਅਪ੍ਰੈਲ 2023- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਮੋਗਾ ਜ਼ਿਲ੍ਹੇ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਕੁਲਵੰਤ ਸਿੰਘ ਦੇ ਪਰਿਵਾਰ ਦੇ ਨਾਲ ਦੁਖ ਸਾਂਝਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਜਵਾਨ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਚੈੱਕ ਭੇਂਟ ਕੀਤਾ।ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹੀਦ ਜਵਾਨ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ।ਜ਼ਿਕਰਯੋਗ ਹੈ ਕਿ ਸ਼ਹੀਦ ਕੁਲਵੰਤ ਸਿੰਘ ਦੇ ਪਿਤਾ ਵੀ ਪਾਕਿਸਤਾਨ ਦੇ ਨਾਲ ਹੋਈ ਕਾਰਗਿਲ ਦੀ ਲੜਾਈ ਵਿੱਚ ਸ਼ਹੀਦ ਹੋਏ ਸਨ।ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਜੰਮੂ ਅੱਤਵਾਦੀ ਹਮਲੇ ‘ਚ ਸ਼ਹੀਦ ਮੋਗਾ ਜ਼ਿਲ੍ਹੇ ਦੇ ਜਵਾਨ ਕੁਲਵੰਤ ਸਿੰਘ ਜੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਸਰਕਾਰ ਵੱਲੋਂ ਵਿੱਤੀ ਸਹਾਇਤਾ ਦੇ ਤੌਰ ‘ਤੇ ਇੱਕ ਕਰੋੜ ਦਾ ਚੈੱਕ ਭੇਟ ਕੀਤਾ ਭਵਿੱਖ ‘ਚ ਵੀ ਹਰ ਸੰਭਵ ਮਦਦ ਦਾ ਭਰੋਸਾ ਦਿੱਤ ਸ਼ਹੀਦ ਕੁਲਵੰਤ ਸਿੰਘ ਦੇ ਪਿਤਾ ਵੀ ਕਾਰਗਿਲ ਦੀ ਜੰਗ ਦੌਰਾਨ ਦੇਸ਼ ਦੀ ਰਾਖੀ ਕਰਦੇ ਸ਼ਹੀਦ ਹੋਏ ਸੀ ।ਜ਼ਿਕਰਯੋਗ ਹੈ ਕਿ ਸ਼ਹੀਦ ਜਵਾਨਾਂ ਵਿੱਚ ਹੌਲਦਾਰ ਮਨਦੀਪ ਸਿੰਘ, ਲਾਂਸ ਨਾਇਕ ਦੇਵਾਸ਼ੀਸ਼ ਬਸਵਾਲ, ਲਾਂਸ ਨਾਇਕ ਕੁਲਵੰਤ ਸਿੰਘ, ਸਿਪਾਹੀ ਹਰਕਿਸ਼ਨ ਸਿੰਘ ਅਤੇ ਸਿਪਾਹੀ ਸੇਵਕ ਸਿੰਘ ਦੇ ਨਾਮ ਸ਼ਾਮਲ ਹਨ। ਇਹ ਸਾਰੇ ਜਵਾਨ ਰਾਸ਼ਟਰੀ ਰਾਈਫਲਜ਼ ਯੂਨਿਟ ਨਾਲ ਜੁੜੇ ਹੋਏ ਸਨ। ਉਨ੍ਹਾਂ ਨੂੰ ਇਨ੍ਹਾਂ ਇਲਾਕਿਆਂ ‘ਚ ਅੱਤਵਾਦ ਵਿਰੋਧੀ ਮੁਹਿੰਮਾਂ ਲਈ ਤਾਇਨਾਤ ਕੀਤਾ ਗਿਆ ਸੀ।