Menu

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਛੱਤੀਸਗੜ੍ਹ ਵਿਖੇ ਨਕਸਲੀ ਹਮਲੇ ਵਿਚ ਜਵਾਨਾਂ ਦੀ ਸ਼ਹਾਦਤ ’ਤੇ ਜਤਾਇਆ ਦੁੱਖ

26 ਅਪ੍ਰੈਲ 2023- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਛੱਤੀਸਗੜ੍ਹ ਵਿਖੇ ਨਕਸਲੀ ਹਮਲੇ ਵਿਚ ਜਵਾਨਾਂ ਦੀ ਸ਼ਹਾਦਤ ’ਤੇ ਦੁੱਖ ਜਤਾਇਆ ਹੈ ਅਤੇ ਮੁੱਖ ਮੰਤਰੀ ਭੁਪੇਸ਼ ਬਘੇਲ ਨਾਲ ਗੱਲ ਕਰ ਕੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਦੰਤੇਵਾੜਾ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਕੀਤੇ ਗਏ ਵਿਸਫੋਟ ਵਿਚ 10 ਪੁਲਿਸ ਕਰਮਚਾਰੀ ਅਤੇ ਇਕ ਚਾਲਕ ਦੀ ਮੌਤ ਹੋ ਗਈ ਸੀ।ਅਮਿਤ ਸ਼ਾਹ ਨੇ ਇਕ ਟਵੀਟ ਵਿਚ ਕਿਹਾ, “ਦੰਤੇਵਾੜਾ ਵਿਚ ਛੱਤੀਸਗੜ੍ਹ ਪੁਲਿਸ ’ਤੇ ਨਕਸਲੀਆਂ ਵਲੋਂ ਕੀਤੇ ਗਏ ਕਾਇਰਾਨਾ ਹਮਲੇ ਤੋਂ ਦੁਖੀ ਹਾਂ। ਛੱਤੀਸਗੜ੍ਹ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ ਅਤੇ ਸੂਬਾ ਸਰਕਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਸ਼ਹੀਦ ਜਵਾਨਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ।ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਬਘੇਲ ਨਾਲ ਗੱਲਬਾਤ ਦੌਰਾਨ ਘਟਨਾ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਵੀ ਲਿਆ। ਇਕ ਸੀਨੀਅਰ ਅਧਿਕਾਰੀ ਅਨੁਸਾਰ, ਇਹ ਘਟਨਾ ਅਰਨਪੁਰ ਪੁਲਿਸ ਸਟੇਸ਼ਨ ਸੀਮਾ ਦੇ ਅਧੀਨ ਵਾਪਰੀ ਜਦੋਂ ਰਾਜ ਪੁਲਿਸ ਦੇ ਜ਼ਿਲ੍ਹਾ ਰਿਜ਼ਰਵ ਗਾਰਡ (ਡੀਆਰਜੀ) ਦੀ ਇਕ ਟੀਮ ਨਕਸਲ ਵਿਰੋਧੀ ਮੁਹਿੰਮ ਤੋਂ ਵਾਪਸ ਆ ਰਹੀ ਸੀ। ਇਹ ਖੇਤਰ ਰਾਜ ਦੀ ਰਾਜਧਾਨੀ ਰਾਏਪੁਰ ਤੋਂ ਲਗਭਗ 450 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans