Menu

ਮੰਦਭਾਗੀ ਖਬਰ-ਪੜਾਈ ਲਈ ਵਿਦੇਸ਼ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ ਚ ਮੌਤ

29 ਅਪ੍ਰੈਲ 2023- ਵਿਦੇਸ਼ ਤੋਂ ਆਏ ਦਿਨ ਮੰਦਭਾਗੀਆਂ ਖਬਰਾਂ ਆ ਰਹੀਆਂ ਹਨ, ਜਿਸ ਦੌਰਾਨ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅਜਿਹੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ ਯੂਕਰੇਨ ਤੋਂ  ਜਿਥੇ ਪੜ੍ਹਾਈ ਕਰਨ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਾਰਸ ਵਾਸੀ ਲਾਲੜੂ  ਵਜੋਂ ਹੋਈ ਹੈ। ਮ੍ਰਿਤਕ 2 ਭੈਣਾਂ ਦਾ ਇਕਲੌਤਾ ਭਰਾ ਸੀ। ਪਾਰਸ ਦੀ ਵੱਡੀ ਭੈਣ ਕੈਨੇਡਾ ਚ ਵਕੀਲ ਹੈ ਤੇ ਨਿਕਿਤਾ ਤੇ ਪਾਰਸ ਯੂਕਰੇਨ ਚ MBBS ਦੀ ਪੜ੍ਹਾਈ ਕਰ ਰਹੇ ਸਨ।ਮਿਲੀ ਜਾਣਕਾਰੀ ਮੁਤਾਬਕ ਪਾਰਸ ਰਾਣਾ ਦੀ ਯੂਕਰੇਨ ਵਿਚ ਸੜਕ ਹਾਦਸੇ ਦੌਰਾਨ ਮੌਤ ਹੋਈ ਜਦੋਂ ਕਿ ਉਸ ਦਾ ਇਕ ਸਾਥੀ ਇਸ ਹਾਦਸੇ ਵਿਚ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ। ਪਾਰਸ MBBS ਦੇ ਚੌਥੇ ਸਾਲ ਦਾ ਵਿਦਿਆਰਥੀ ਸੀ। ਬੀਤੇ ਸਾਲ ਯੁੱਧ ਦੇ ਦੌਰਾਨ ਦੋਵੇਂ ਭਰਾ-ਭੈਣ ਵਾਪਸ ਆ ਗਏ ਸਨ। ਹਾਲਾਂਕਿ ਨਿਕਿਤਾ ਦਾ ਫਾਈਨਲ ਈਅਰ ਸੀ ਜੋ ਉਸ ਨੇ ਆਨਲਾਈਨ ਪੂਰਾ ਕਰ ਲਿਆ, ਜਦਕਿ ਥਰਡ ਈਅਰ ਵਿਚ ਹੋਣ ਦੇ ਕਾਰਨ ਬੀਤੇ ਸਾਲ 22 ਜੂਨ ਨੂੰ ਪਾਰਸ ਸਾਥੀਆਂ ਨਾਲ ਯੂਕਰੇਨ ਚਲਾ ਗਿਆ ਸੀ। ਯੂਕਰੇਨ 15 ਅਪ੍ਰੈਲ ਨੂੰ ਰਾਤ ਆਪਣੇ ਦੋਸਤ ਆਕਾਸ਼ ਨਾਲ ਭਾਰਤ ਵਾਪਸ ਆਉਣ ਲਈ ਵੀਜ਼ਾ ਲਗਵਾਉਣ ਗਿਆ ਸੀ। ਗੱਡੀ ਨੂੰ ਪਾਰਸ ਚਲਾ ਰਿਹਾ ਸੀ ਪਰ ਲਗਭਗ 9 ਵਜੇ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਤੇ ਬੈਲਟ ਨਾ ਲੱਗੀ ਹੋਣ ਕਾਰਨ ਪਾਰਸ ਤੇ ਆਕਾਸ਼ ਦੇ ਗੰਭੀਰ ਸੱਟਾਂ ਵੱਜੀਆਂ। ਆਕਾਸ਼ ਦੀ ਛਾਤੀ ਦੀਆਂ ਪੰਜ ਪਸਲੀਆਂ ਟੁੱਟ ਗਈਆਂ ਤੇ ਲੀਵਰ ਵੀ ਨੁਕਸਾਨਿਆ ਗਿਆ ਸੀ ਜਦੋਂ ਕਿ ਪਾਰਸ ਦੀ ਲੱਤ, ਕੁੱਲ੍ਹਾ ਤੇ ਰੀੜ੍ਹ ਦੀ ਹੱਡੀ ਵਿਚ ਫ੍ਰੈਕਚਰ ਆ ਗਿਆ ਸੀ। 18 ਅਪ੍ਰੈਲ ਨੂੰ ਪਾਰਸ ਦਾ ਸਪਾਈਨ ਦਾ ਸਫਲ ਆਪ੍ਰੇਸ਼ਨ ਹੋਇਆ ਤੇ ਇਸ ਤੋਂ ਬਾਅਦ 27 ਅਪ੍ਰੈਲ ਨੂੰ ਕੁੱਲ੍ਹੇ ਦੀ ਸਰਜਰੀ ਹੋਣਾ ਸੀ ਪਰ ਸਰਜਰੀ ਦੌਰਾਨ ਪਾਰਸ ਦੀ ਜਾਨ ਚਲੀ ਗਈ।

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40061 posts
  • 0 comments
  • 0 fans