Menu

ਅਮਨ ਅਰੋੜਾ ਵੱਲੋਂ 17 ਕੰਪਨੀਆਂ ਦਾ ਬਿਹਤਰੀਨ ਕਾਰਗੁਜ਼ਾਰੀ ਅਤੇ ਵਿਕਾਸ ਲਈ ਐਸ.ਟੀ.ਪੀ.ਆਈ. ਪੁਰਸਕਾਰਾਂ ਨਾਲ ਸਨਮਾਨ

30, ਅਪ੍ਰੈਲ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਅੱਵਲ ਨੰਬਰ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਉਦਯੋਗਾਂ, ਐੱਮ.ਐੱਸ.ਐੱਮ.ਈਜ਼ ਅਤੇ ਸਟਾਰਟਅੱਪਜ਼ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਠੋਸ ਯਤਨ ਕਰ ਰਹੀ ਹੈ। ਇੱਥੇ ਟਾਈਕੌਨ ਚੰਡੀਗੜ੍ਹ ਦੇ ਸਨਮਾਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਅਮਨ ਅਰੋੜਾ ਨੇ 17 ਆਈ.ਟੀ. ਕੰਪਨੀਆਂ ਦਾ ਸ਼ਾਨਦਾਰ ਕਾਰਗੁਜ਼ਾਰੀ ਅਤੇ ਵਿਕਾਸ ਲਈ ਸਾਫਟਵੇਅਰ ਟੈਕਨਾਲੋਜੀ ਪਾਰਕਸ ਆਫ ਇੰਡੀਆ (ਐਸ.ਟੀ.ਪੀ.ਆਈ.) ਪੁਰਸਕਾਰਾਂ ਨਾਲ ਸਨਮਾਨ ਕੀਤਾ ਤਾਂ ਜੋ ਖੇਤਰ ਨੂੰ ਆਈ.ਟੀ. ਹੱਬ ਵਜੋਂ ਵਿਕਸਿਤ ਕਰਨ ਲਈ ਉਨ੍ਹਾਂ ਵੱਲੋਂ ਕੀਤੇ ਗਏ ਬੇਮਿਸਾਲ ਯਤਨਾਂ ਨੂੰ ਮਾਨਤਾ ਦਿੱਤੀ ਜਾ ਸਕੇ।
ਹੁਨਰਮੰਦ ਨੌਜਵਾਨਾਂ ਦੀ ਹਿਜ਼ਰਤ ‘ਤੇ ਚਿੰਤਾ ਜ਼ਾਹਿਰ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਆਈ.ਟੀ. ਸੈਕਟਰ ਇਸ ਰੁਝਾਨ ਨੂੰ ਠੱਲ੍ਹ ਪਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ ਅਤੇ ਇਸ ਸਬੰਧ ‘ਚ ਸੂਬਾ ਸਰਕਾਰ ਦੇ ਯਤਨਾਂ ਦੀ ਪੂਰਤੀ ਲਈ ਸਾਫਟਵੇਅਰ ਟੈਕਨਾਲੋਜੀ ਪਾਰਕਸ ਆਫ਼ ਇੰਡੀਆ (ਐਸ.ਟੀ.ਪੀ.ਆਈ.) ਅਤੇ ਟਾਈਕੌਨ ਨੂੰ ਅੱਗੇ ਆਉਣਾ ਚਾਹੀਦਾ ਹੈ। ਪੰਜਾਬ ਮੁੱਖ ਤੌਰ ‘ਤੇ ਇੱਕ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਇਸਦੇ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਮੋਹਰੀ ਬਣਨ ਦੀ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਹੁਤ ਵੱਡੀ ਹਿਊਮਨ ਰਿਸੋਰਸ ਇੰਡਸਟੀ ਹੋਣ ਕਰਕੇ ਇਹ ਆਈ.ਟੀ ਸੈਕਟਰ ਲਈ ਅਹਿਮ ਭੂਮਿਕਾ ਨਿਭਾ ਸਕਦਾ ਹੈ ਅਤੇ ਪੰਜਾਬ ਸਰਕਾਰ ਦਾ ਉਦੇਸ਼ ਪੰਜਾਬ ਖਾਸ ਕਰਕੇ ਐਸ.ਏ.ਐਸ ਨਗਰ (ਮੋਹਾਲੀ) ਨੂੰ ਇੱਕ ਵਿਸ਼ਵ ਪੱਧਰੀ ਆਈ.ਟੀ. ਹੱਬ ਬਣਾਉਣਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਦੋ ਕੌਮਾਂਤਰੀ ਹਵਾਈ ਅੱਡੇ (ਮੋਹਾਲੀ ਅਤੇ ਅੰਮ੍ਰਿਤਸਰ) ਅਤੇ ਚਾਰ ਘਰੇਲੂ ਹਵਾਈ ਅੱਡੇ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ ਦੇਸ਼ ਦਾ ਸਭ ਤੋਂ ਵਧੀਆ ਸੜਕੀ ਅਤੇ ਰੇਲ ਸੰਪਰਕ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੇ ਛੇ ਵੱਡੇ ਸ਼ਹਿਰਾਂ ਦਰਮਿਆਨ ਮੈਟਰੋ ਸੇਵਾ ਸ਼ੁਰੂ ਕਰਨ ਲਈ ਸੰਭਾਵਨਾ ਦੀ ਪੜਚੋਲ ਕੀਤੀ ਜਾ ਰਹੀ ਹੈ। ਉਦਯੋਗਾਂ ਨੂੰ ਆਪਣੇ ਅਪਰੇਸ਼ਨ ਲਈ ਪੰਜਾਬ ਦੀ ਚੋਣ ਕਰਨ ਵਾਸਤੇ ਉਤਸ਼ਾਹਿਤ ਕਰਦਿਆਂ ਅਮਨ ਅਰੋੜਾ ਨੇ ਹਾਜ਼ਰ ਉਦਯੋਗਪਤੀਆਂ ਨੂੰ ਸਰਕਾਰ ਵੱਲੋਂ ਹਰ ਸੰਭਵ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਰੋਜ਼ਗਾਰ ਪੈਦਾ ਕਰਨ ਅਤੇ ਸੂਬੇ ਦੀ ਸਮੁੱਚੀ ਸਮਰੱਥਾ ਨੂੰ ਹੁਲਾਰਾ ਦੇਣ ਲਈ ਉਦਯੋਗਾਂ ਦੀ ਸਫ਼ਲਤਾ ਦਾ ਲਾਭ ਉਠਾਉਣ ਵੱਲ ਧਿਆਨ ਕੇਂਦਰਿਤ ਕੀਤਾ ਜਾਵੇ।
ਟਾਈਕੌਨ ਚੰਡੀਗੜ੍ਹ ਦੀ ਭਵਿੱਖਮੁਖੀ ਅਤੇ ਉਦੇਸ਼-ਸੰਚਾਲਿਤ ਪਹੁੰਚ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੇ ਟਾਈਕੌਨ ਨੂੰ ਰੋਜ਼ਗਾਰ ਦੇ ਸਥਾਈ ਮੌਕੇ ਪੈਦਾ ਕਰਨ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਵਿੱਚ ਸਹਿਯੋਗ ਦੇਣ ਲਈ ਕਿਹਾ।
ਟਾਈਕੌਨ ਚੰਡੀਗੜ੍ਹ ਦੇ ਪ੍ਰਧਾਨ ਸ੍ਰੀ ਰੌਬਿਨ ਅਗਰਵਾਲ ਅਤੇ ਐਸ.ਟੀ.ਪੀ.ਆਈ ਦੇ ਡਾਇਰੈਕਟਰ ਸ੍ਰੀ ਪਰੀਤੋਸ਼ ਡੰਡਰਿਆਲ ਨੇ ਸੂਬੇ ਵਿੱਚ ਸਟਾਰਟਅੱਪ ਕਲਚਰ ਨੂੰ ਪ੍ਰਫੁੱਲਤ ਕਰਨ ਅਤੇ ਹਰ ਤਰ੍ਹਾਂ ਦੀ ਸਹਾਇਤਾ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40307 posts
  • 0 comments
  • 0 fans