Menu

ਗਿਆਸਪੁਰਾ ਗੈਸ ਲੀਕ: ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ ਵੱਲੋਂ ਲੁਧਿਆਣਾ ‘ਚ ਸਥਿਤੀ ਦਾ ਜਾਇਜ਼ਾ

01, ਮਈ : ਲੁਧਿਆਣਾ ਵਿੱਚ ਗਿਆਸਪੁਰਾ ਗੈਸ ਲੀਕ ਘਟਨਾ ਦਾ ਨੋਟਿਸ ਲੈਂਦੇ ਹੋਏ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਪੂਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਲਾਕੇ ਦਾ ਦੌਰਾ ਕੀਤਾ। ਇਸ ਮੌਕੇ ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ, ਜਿਨ੍ਹਾਂ ਨਾਲ ਡਿਪਟੀ ਕਮਿਸ਼ਨਰ (ਡੀ.ਸੀ.) ਲੁਧਿਆਣਾ ਸੁਰਭੀ ਮਲਿਕ, ਪੁਲਿਸ ਕਮਿਸ਼ਨਰ (ਸੀ.ਪੀ.) ਲੁਧਿਆਣਾ ਮਨਦੀਪ ਸਿੰਘ ਸਿੱਧੂ ਅਤੇ ਨਗਰ ਨਿਗਮ ਕਮਿਸ਼ਨਰ ਸ਼ੀਨਾ ਅਗਰਵਾਲ ਵੀ ਮੌਜੂਦ ਸਨ, ਜਿੰਨ੍ਹਾਂ ਨੇ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਘਟਨਾ ਸੰਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਦੋਸ਼ੀ ਦੀ ਭਾਲ ਲਈ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਾਂਚ ਲਈ ਮੈਜਿਸਟ੍ਰੇਟ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਮੁੱਖ ਇੰਜਨੀਅਰ ਵੱਲੋਂ ਪਹਿਲਾਂ ਹੀ ਮੌਕੇ ਤੋਂ ਨਮੂਨੇ ਲੈ ਲਏ ਗਏ ਹਨ। ਉਨ੍ਹਾਂ ਕਿਹਾ ਕਿ ਐਨ.ਡੀ.ਆਰ.ਐਫ. ਦੀ ਟੀਮ ਨੂੰ ਬੁਲਾਇਆ ਗਿਆ ਹੈ ਅਤੇ ਨਿਯਮਤ ਅੰਤਰਾਲਾਂ ‘ਤੇ ਗੈਸ ਦੇ ਪੱਧਰਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਸੰਬੰਧੀ ਥਾਣਾ ਸਾਹਨੇਵਾਲ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 304 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans