2 ਮਈ 2023-ਜਲੰਧਰ ਲੋਕ ਸਭਾ ਉਪ ਚੋਣ ਨੂੰ ਲੈ ਕੇ ਪ੍ਰਚਾਰ ਦੇ ਵੱਖ-ਵੱਖ ਰੰਗ ਦੇਖਣ ਨੂੰ ਮਿਲ ਰਹੇ ਹਨ, ਜਿਸਦੇ ਚਲਦਿਆਂ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਚੋਣ ਪ੍ਰਚਾਰ ਦੌਰਾਨ ਸਾਬਕਾ ਸੀ ਐੱਮ ਚਰਨਜੀਤ ਸਿੰਘ ਚੰਨੀ ਦਾ ਵੀ ਅਨੋਖਾ ਰੰਗ ਦੇਖਣ ਨੂੰ ਮਿਲਿਆ, ਜੋਕਿ ਰਿਕਸ਼ਾ ਚਲਾਉਂਦੇ ਨਜ਼ਰ ਆਏ। ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਚੋਣ ਪ੍ਰਚਾਰ ਦੌਰਾਨ ਚੰਨੀ ਔਰਤਾਂ ਨੂੰ ਰਿਕਸ਼ੇ ‘ਤੇ ਸਵਾਰੀ ਕਰਵਾ ਰਹੇ ਹਨ। ਚੰਨੀ ਦਾ ਰਿਕਸ਼ਾ ਚਲਾਉਣ ਦਾ ਇਹ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਦੱਸ ਦੇਈਏ ਕਿ ਜਦੋਂ ਚਰਨਜੀਤ ਸਿੰਘ ਚੰਨੀ 112 ਦਿਨ ਪੰਜਾਬ ਦੇ ਮੁੱਖ ਮੰਤਰੀ ਸਨ, ਉਸ ਸਮੇਂ ਵੀ ਉਨ੍ਹਾਂ ਦੀਆਂ ਕਈ ਵੀਡੀਓਜ਼ ਅਤੇ ਫੋਟੋਆਂ ਵਾਇਰਲ ਹੋਈਆਂ ਸਨ। ਇੱਕ ਆਮ ਆਦਮੀ ਦਾ ਅਕਸ ਵਿਖਾਉਂਦੇ ਰਸਤੇ ਵਿੱਚ ਕੰਧ ‘ਤੇ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ, ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਦੀ ਬੱਕਰੀ ਦਾ ਦੁੱਧ ਕੱਢਦਿਆਂ ਦੀ ਵੀਡੀਓ ਨੇ ਸੋਸ਼ਲ ਮੀਡੀਆ ‘ਤੇ ਖੂਬ ਧਮਾਲ ਮਚਾਇਆ ਸੀ।