Menu

ਸਰਬੀਆ ਚ ਸਕੂਲੀ ਵਿਦਿਆਰਥੀ ਨੇ ਚਲਾਈਆਂ ਤਾਬੜ-ਤੋੜ ਗੋਲੀਆਂ, ਅੱਠ ਬੱਚਿਆਂ ਸਮੇਤ ਸੁਰੱਖਿਆ ਗਾਰਡ ਦੀ ਮੌਤ

3 ਮਈ 2023-ਸਰਬੀਆ ਚ ਇੱਕ ਸਕੂਲੀ ਵਿਦਿਆਰਥੀ ਨੇ ਸਕੂਲ ਚ ਤਾਬੜ-ਤੋੜ ਗੋਲੀਆਂ ਚਲਾ ਦਿੱਤੀਆਂ। ਸਰਬੀਆਈ ਪੁਲਿਸ ਦੇ ਅਨੁਸਾਰ, ਇਕ 14 ਸਾਲਾ ਨੌਜਵਾਨ ਲੜਕੇ ਨੇ ਬੁੱਧਵਾਰ ਤੜਕੇ ਇਕ ਸਕੂਲ ਵਿਚ ਗੋਲੀਬਾਰੀ ਕੀਤੀ, ਜਿਸ ਵਿੱਚ ਅੱਠ ਬੱਚਿਆਂ ਅਤੇ ਇਕ ਸੁਰੱਖਿਆ ਗਾਰਡ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਘੱਟੋ-ਘੱਟ 5 ਵਿਦਿਆਰਥੀ ਜਖ਼ਮੀ ਹੋਏ ਹਨ।ਪੁਲਿਸ ਨੂੰ ਸਵੇਰੇ 8:40 ਵਜੇ ਦੇ ਕਰੀਬ ਵਲਾਦਿਸਲਾਵ ਰਿਬਨੀਕਰ ਐਲੀਮੈਂਟਰੀ ਸਕੂਲ ਵਿਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਦੱਸਿਆ ਕਿ 7ਵੀਂ ਜਮਾਤ ਦੇ ਵਿਦਿਆਰਥੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਿਆਨ ‘ਚ ਕਿਹਾ ਗਿਆ ਹੈ ਲੜਕੇ ਨੇ ਆਪਣੇ ਪਿਤਾ ਦੀ ਬੰਦੂਕ ਨਾਲ ਘਟਨਾ ਨੂੰ ਅੰਜ਼ਾਮ ਦਿੱਤਾ। ਪੁਲਿਸ ਨੇ ਹੋਰ ਵੇਰਵੇ ਨਹੀਂ ਦਿੱਤੇ ਹਨ। ਅਧਿਆਪਕ ਨੇ ਦੱਸਿਆ ਕਿ ਇਸ ਗੋਲੀਬਾਰੀ ਵਿੱਚ ਸਕੂਲ ਦੇ ਸੁਰੱਖਿਆ ਗਾਰਡ ਦੀ ਮੌਤ ਹੋ ਗਈ ਹੈ।ਅਧਿਆਪਕਾ ਨੇ ਦੱਸਿਆ ਕਿ ਗੋਲੀ ਚਲਾਉਣ ਵਾਲਾ ਸ਼ਾਂਤ ਸੁਭਾਅ ਦਾ ਲੜਕਾ ਸੀ ਅਤੇ ਪੜ੍ਹਾਈ ਵਿੱਚ ਵੀ ਚੰਗਾ ਵਿਦਿਆਰਥੀ ਸੀ। ਉਹ ਹਾਲ ਹੀ ਵਿੱਚ ਉਨ੍ਹਾਂ ਦੀ ਕਲਾਸ ਵਿੱਚ ਸ਼ਾਮਲ ਹੋਇਆ ਸੀ। ਫਿਲਹਾਲ ਜਿੱਥੇ ਗੋਲੀਬਾਰੀ ਹੋਈ ਉੱਥੇ ਪੁਲਿਸ ਨੇ ਨਾਕਾਬੰਦੀ ਕਰ ਦਿੱਤੀ ਹੈ। ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਜਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਗੋਲੀਬਾਰੀ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans