Menu

ਹੁਣ ਕੇਂਦਰ ਸਰਕਾਰ ਦੀ ਜ਼ੁੰਮੇਵਾਰੀ ਹੈ ਕਿ ਉਹ ਭਾਈ ਰਾਜੋਆਣਾ ਦੀ ਸਜ਼ਾ ਤਬਦੀਲ ਕਰਦਿਆਂ ਉਸ ਨੂੰ ਰਿਹਾਅ ਕਰਨ ਦਾ ਐਲਾਨ ਕਰੇ-ਐਡਵੋਕੇਟ ਧਾਮੀ

3 ਮਈ 2023-ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਚ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਹੁਣ ਕੇਂਦਰ ਸਰਕਾਰ ਦੀ ਜ਼ੁੰਮੇਵਾਰੀ ਹੈ ਕਿ ਉਹ ਭਾਈ ਰਾਜੋਆਣਾ ਦੀ ਸਜ਼ਾ ਤਬਦੀਲ ਕਰਦਿਆਂ ਉਸ ਨੂੰ ਰਿਹਾਅ ਕਰਨ ਦਾ ਐਲਾਨ ਕਰੇ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਭਾਈ ਰਾਜੋਆਣਾ ਦੇ ਕੇਸ ਵਿਚ ਗ੍ਰਹਿ ਮੰਤਰਾਲੇ ਨੂੰ ਫੈਸਲਾ ਲੈਣ ਲਈ ਨਿਰਦੇਸ਼ ਦਿੱਤੇ ਹਨ, ਇਸ ਲਈ ਹੁਣ ਸਰਕਾਰ ਨੇ ਕਾਰਵਾਈ ਕਰਨੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਭਾਈ ਰਾਜੋਆਣਾ ਦੀ ਸਜ਼ਾ ਤਬਦੀਲੀ ਸਬੰਧੀ ਪਹਿਲਾਂ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨੋਟੀਫਿਕੇਸ਼ਨ ਜਾਰੀ ਕੀਤਾ ਹੋਇਆ ਹੈ, ਜਿਸ ਦੇ ਮੱਦੇਨਜ਼ਰ ਸਰਕਾਰ ਨੂੰ ਤੁਰੰਤ ਫੈਸਲਾ ਲੈਣਾ ਚਾਹੀਦਾ ਹੈ। ਸਰਕਾਰ ਆਪਣੇ 2019 ਦੇ ਇਸ ਨੋਟੀਫਿਕੇਸ਼ਨ ਨੂੰ ਲਾਗੂ ਕਰਕੇ ਇਸ ਦੇ ਨਾਲ ਹੀ ਭਾਈ ਰਾਜੋਆਣਾ ਦੀ ਰਿਹਾਈ ਦਾ ਵੀ ਫੈਸਲਾ ਲਵੇ, ਕਿਉਂਕਿ ਉਹ ਉਮਰ ਕੈਦ ਤੋਂ ਜ਼ਿਆਦਾ ਸਜ਼ਾ ਭੁਗਤ ਚੁੱਕੇ ਹਨ। ਜੇਲ੍ਹ ’ਚ ਨਜ਼ਰਬੰਦੀ ਦੌਰਾਨ ਭਾਈ ਰਾਜੋਆਣਾ ਨੂੰ ਪੈਰੋਲ ਤੋਂ ਵੀ ਵਾਂਝਿਆਂ ਰੱਖਿਆ ਗਿਆ ਹੈ।

12ਵੀਂ ‘ਚ ਪਾਸ ਹੋਣ ਦੀ ਖੁਸ਼ੀ ‘ਚ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ ਹੋਣ ਦੀ ਖੁਸ਼ੀ ਵਿਚ ਮਸਤੀ ਕਰਨ ਗਏ ਯਮੁਨਾਨਗਰ ਦੇ ਪ੍ਰਤਾਪ ਨਗਰ ਖੇਤਰ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

ਹੁਣ ਤਾਂ ਸਰਕਾਰ ਵੀ ਮੰਨ…

ਚੰਡੀਗੜ੍ਹ , 4 ਮਈ 2024– ਪੰਜਾਬ ਸਰਕਾਰ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40113 posts
  • 0 comments
  • 0 fans