Menu

ਪੈਸੇ ਨਾ ਦਿੱਤੇ ਤਾਂ ਨਸ਼ੇੜੀ ਪੁੱਤ ਨੇ ਮਾਂ ਦਾ ਗਲਾ ਘੁੱਟ ਕੇ ਮਾਰਨ ਦੀ ਕੀਤੀ ਕੋਸ਼ਿਸ

4 ਮਈ 2023-ਇੱਕ ਨਸ਼ੇੜੀ ਪੁੱਤਰ ਵੱਲੋਂ ਆਪਣੀ ਮਾਂ ਨੂੰ ਚੁੰਨੀ ਨਾਲ ਗਲ਼ ਘੁੱਟ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਮਾਮਲਾ ਥਾਣਾ ਬੁੱਲ੍ਹੋਵਾਲ ਦੇ ਪਿੰਡ ਤਾਜੋਵਾਲ ਦਾ ਹੈ। ਪੁਲਿਸ ਨੂੰ ਦਿੱਤੇ ਬਿਆਨ ਵਿੱਚ ਪਰਮਜੀਤ ਕੌਰ ਪਤਨੀ ਅਮਰ ਸਿੰਘ ਬਾਜਵਾ ਵਾਸੀ ਪਿੰਡ ਤਾਜੋਵਾਲ ਨੇ ਦੱਸਿਆ ਕਿ ਉਸਦਾ ਪੁੱਤਰ ਸਿਮਰਪ੍ਰੀਤ ਸਿੰਘ ਉਮਰ ਕਰੀਬ 30 ਸਾਲ ਜੋ ਮਾੜੀ ਸੰਗਤ ਵਿੱਚ ਪੈ ਕੇ ਨਸ਼ਾ ਕਰਨ ਦਾ ਆਦੀ ਹੈ। ਲੰਘੀ 30 ਅ੍ਰਪੈਲ ਦੀ ਰਾਤ 10 ਵਜੇ ਦੇ ਕਰੀਬ ਜਦੋਂ ਮੁਦਈਆ ਆਪਣੇ ਪਤੀ ਨਾਲ ਆਪਣੇ ਕਮਰੇ ਵਿੱਚ ਆਰਾਮ ਕਰ ਰਹੀ ਸੀ ਤਾਂ ਏਨੇ ਨੂੰ ਉਸ ਦਾ ਪੁੱਤਰ ਸਿਮਰਪ੍ਰੀਤ ਸਿੰਘ ਕਮਰੇ ਵਿੱਚ ਆ ਕੇ 10 ਹਜ਼ਾਰ ਰੁਪਏ ਦੀ ਮੰਗ ਕਰਨ ਲੱਗਾ। ਪਰਮਜੀਤ ਕੌਰ ਨੇ ਅੱਗੇ ਦੱਸਿਆ ਕਿ ਜਦੋਂ ਮੈਂ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਉਹ ਗਾਲ਼ੀ ਗਲੋਚ ਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਲੱਗ ਪਿਆ। ਜਦੋਂ ਮੁਦਈਆ ਦੇ ਪਤੀ ਅਮਰ ਸਿੰਘ ਨੇ ਉਸ ਨੂੰ ਗਾਲੀ ਗਲੋਚ ਕਰਨ ਤੋਂ ਰੋਕਿਆ ਤਾਂ ਉਸ ਨੇ ਉਸ ਦੇ ਪਤੀ ਨੂੰ ਧੱਕਾ ਮਾਰ ਕੇ ਸੁੱਟ ਦਿੱਤਾ ਅਤੇ ਮੁਦਈਆ ਦੇ ਗਲ਼ ਵਿੱਚ ਪਾਈ ਹੋਈ ਚੁੰਨੀ ਨੂੰ ਗਲ਼ੇ ਵਿਚ ਘੁਮਾ ਕੇ ਚੁੰਨੀ ਨਾਲ ਉਸ ਦਾ ਗਲ਼ ਘੁੱਟ ਦਿੱਤਾ। ਪੁਲਿਸ ਨੇ ਉਕਤ ਬਿਆਨਾਂ ’ਤੇ ਮਾਮਲਾ ਦਰਜ ਕਰ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ ਸਰਕਾਰ ਚਲਾਉਣ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ ਤੋਂ ਸਰਕਾਰ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਸਲਮਾਨ ਖਾਨ ਦੇ ਘਰ ਦੇ…

ਚੰਡੀਗੜ੍ਹ 8 ਮਈ : ਮੁੰਬਈ ਵਿਚ ਅਦਾਕਾਰ ਸਲਮਾਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40196 posts
  • 0 comments
  • 0 fans