Menu

ਏਅਰਲਾਈਨ ਗੋ ਫਰਸਟ ਨੇ 15 ਮਈ ਤੱਕ ਰੋਕੀ ਟਿਕਟਾਂ ਦੀ ਬੁਕਿੰਗ

4 ਮਈ 2023 -ਵਿਵਾਦਾਂ ਚ ਘਿਰੀ ਏਅਰਲਾਈਨ ਗੋ ਫਰਸਟ ਨੇ 15 ਮਈ ਤੱਕ ਟਿਕਟਾਂ ਦੀ ਬੁਕਿੰਗ ਨੂੰ ਰੋਕਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ, ਏਅਰਲਾਈਨ ਯਾਤਰੀਆਂ ਨੂੰ ਟਿਕਟ ਦੇ ਪੈਸੇ ਵਾਪਸ ਕਰਨ ਜਾਂ ਉਨ੍ਹਾਂ ਨੂੰ ਭਵਿੱਖ ਦੀ ਯਾਤਰਾ ਲਈ ਵਰਤਣ ਦੀ ਆਗਿਆ ਦੇਣ ‘ਤੇ ਵਿਚਾਰ ਕਰ ਰਹੀ ਹੈ। ਨਾਗਰਿਕ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀ.ਜੀ.ਸੀ.ਏ.) ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ। ਏਅਰਲਾਈਨ ਨੇ 3 ਮਈ ਤੋਂ ਤਿੰਨ ਦਿਨਾਂ ਲਈ ਅਪਣੀਆਂ ਉਡਾਣਾਂ ਨੂੰ ਮੁਅੱਤਲ ਕਰਨ ਦੇ ਫ਼ੈਸਲੇ ਤੋਂ ਬਾਅਦ ਡੀ.ਜੀ.ਸੀ.ਏ. ਨੇ ਗੋ ਫਰਸਟ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਰੈਗੂਲੇਟਰ ਨੇ ਇਕ ਬਿਆਨ ਵਿਚ ਕਿਹਾ, ” ਗੋ ਫਰਸਟ ਨੇ 15 ਮਈ ਤੱਕ ਅਪਣੀਆਂ ਉਡਾਣਾਂ ਲਈ ਟਿਕਟਾਂ ਦੀ ਬੁਕਿੰਗ ਬੰਦ ਕਰਨ ਦੀ ਸੂਚਨਾ ਦਿਤੀ ਹੈ।” ਏਅਰਲਾਈਨ ਨੇ ਕਿਹਾ ਹੈ ਕਿ ਉਹ ਜਾਂ ਤਾਂ ਯਾਤਰੀਆਂ ਨੂੰ ਟਿਕਟ ਦੇ ਪੈਸੇ ਵਾਪਸ ਕਰ ਦੇਵੇਗੀ ਜਾਂ ਭਵਿੱਖ ਦੀ ਕਿਸੇ ਤਰੀਕ ‘ਤੇ ਉਨ੍ਹਾਂ ਨੂੰ ਫਲਾਈਟ ‘ਚ ਸਵਾਰ ਹੋਣ ਦੀ ਇਜਾਜ਼ਤ ਦੇਵੇਗੀ।ਗੋ ਫਰਸਟ ਦੇ ਜਵਾਬ ਤੋਂ ਬਾਅਦ ਡੀ.ਜੀ.ਸੀ.ਏ. ਨੇ ਏਅਰਲਾਈਨ ਨੂੰ ਮੌਜੂਦਾ ਨਿਯਮਾਂ ਦੇ ਤਹਿਤ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਟਿਕਟ ਦੇ ਪੈਸੇ ਵਾਪਸ ਕਰਨ ਦੇ ਨਿਰਦੇਸ਼ ਦਿਤੇ ਹਨ। ਰੈਗੂਲੇਟਰ ਨੇ ਕਿਹਾ ਕਿ ਉਹ ਡੀ.ਜੀ.ਸੀ.ਏ. ਦੇ ਅਚਾਨਕ ਬੰਦ ਹੋਣ ਕਾਰਨ ਯਾਤਰੀਆਂ ਨੂੰ ਹੋਣ ਵਾਲੀ ਅਸੁਵਿਧਾ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।ਗੋ ਫਰਸਟ ਨੇ ਵੀ ਕਿਹਾ ਕਿ ਉਸ ਨੇ ਸੰਚਾਲਨ ਸਬੰਧੀ ਸਮੱਸਿਆਵਾਂ ਕਾਰਨ 9 ਮਈ ਤੱਕ ਅਪਣੀਆਂ ਉਡਾਣਾਂ ਰੱਦ ਕਰ ਦਿਤੀਆਂ ਹਨ। ਏਅਰਲਾਈਨ ਨੇ ਅਪਣੀ ਵੈਬਸਾਈਟ ‘ਤੇ ਪੋਸਟ ਕੀਤੇ ਇਕ ਨੋਟਿਸ ‘ਚ ਕਿਹਾ ਕਿ ਸਾਨੂੰ ਇਹ ਦੱਸਦੇ ਹੋਏ ਬਹੁਤ ਦੁਖ਼ ਹੋ ਰਿਹਾ ਹੈ ਕਿ 9 ਮਈ 2023 ਤੱਕ ਉਡਾਣਾਂ ਰੱਦ ਕੀਤੀਆਂ ਜਾ ਰਹੀਆਂ ਹਨ। ਜਲਦੀ ਹੀ ਯਾਤਰੀਆਂ ਨੂੰ ਉਨ੍ਹਾਂ ਦੀਆਂ ਟਿਕਟਾਂ ਦਾ ਪੂਰਾ ਭੁਗਤਾਨ ਕਰ ਦਿਤਾ ਜਾਵੇਗਾ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans