Menu

ਐੱਨ.ਈ.ਪੀ. 2020 ਨੂੰ ਸੱਚੀ ਭਾਵਨਾ ਨਾਲ ਲਾਗੂ ਕਰਨ ਲਈ ਉੱਚ ਵਿਦਿਅਕ ਸੰਸਥਾਵਾਂ ਦੇ ਕਨਸੋਰਟੀਅਮ ਦੀ ਸਥਾਪਨਾ

ਬਠਿੰਡਾ, 06 ਮਈ – ਨਵੀਂ ਸਿੱਖਿਆ ਨੀਤੀ (ਐੱਨ.ਈ.ਪੀ.-2020) ਨੂੰ ਸੱਚੀ ਭਾਵਨਾ ਨਾਲ ਲਾਗੂ ਕਰਨ ਲਈ ਨਿਵੇਕਲੀ ਪਹਿਲਕਦਮੀ ਕਰਦਿਆਂ ਉੱਚ ਵਿਦਿਅਕ ਸੰਸਥਾਵਾਂ ਦੇ ਕਨਸੋਰਟੀਅਮ ਦੀ ਸਥਾਪਨਾ ਕੀਤੀ ਗਈ ਹੈ, ਜਿਸ ਤਹਿਤ ਮਾਲਵਾ ਖੇਤਰ ਦੀਆਂ 7 ਉੱਚ ਸਿੱਖਿਆ ਸੰਸਥਾਵਾਂ ਨੇ ਖੋਜ, ਨਵੀਨਤਾ ਨੂੰ ਤੇਜ਼ ਕਰਨ ਅਤੇ ਨਵੇਂ ਯੁੱਗ ਦੇ ਸਿੱਖਿਆ ਪ੍ਰੋਗਰਾਮਾਂ ਨੂੰ ਸ਼ੁਰੂ ਕਰਨ ਲਈ ਸਮਝੌਤਾ ਸਹੀਬੱਧ ਕੀਤਾ ਹੈ। ਇਸ ਕਨਸੋਰਟੀਅਮ ਵਿੱਚ ਮਾਲਵੇ ਦੀਆਂ 7 ਉੱਚ ਸਿੱਖਿਆ ਸੰਸਥਾਵਾਂ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਏਮਜ਼), ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ (ਸੀ.ਯੂ.ਪੀ.), ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.), ਆਦੇਸ਼ ਯੂਨੀਵਰਸਿਟੀ, ਬਠਿੰਡਾ, ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ, ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐੱਫ.ਜੀ.ਆਈ.) ਅਤੇ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਸ਼ਾਮਿਲ ਹਨ।

ਇਸ ਕਨਸੋਰਟੀਅਮ ਦਾ ਮੁੱਖ ਉਦੇਸ਼ ਉੱਚ ਸਿੱਖਿਆ ਨੂੰ ਬਿਹਤਰ ਬਣਾਉਣ, ਗਿਆਨ-ਅਧਾਰਿਤ ਉੱਦਮਾਂ ਦੀ ਉੱਨਤੀ, ਸਥਾਨਕ ਲੋਕਾਂ ਦੀ ਸੇਵਾ ਕਰਨ ਲਈ ਖੋਜਾਂ ਨੂੰ ਵਿਕਸਤ ਕਰਨ ਅਤੇ ਭਵਿੱਖ ਦੇ ਤਕਨਾਲੋਜੀ ਵਿਕਾਸ ਲਈ ਢੁਕਵੇਂ ਤਕਨੀਕੀ ਅਤੇ ਪ੍ਰਬੰਧਨ ਹੁਨਰ, ਸੂਚਨਾ ਦੇ ਆਦਾਨ-ਪ੍ਰਦਾਨ ਅਤੇ ਮਨੁੱਖੀ ਸਰੋਤ ਵਿਕਾਸ ਲਈ ਪ੍ਰਭਾਵਸ਼ਾਲੀ ਖੋਜ ਸੰਸਥਾ-ਅਕਾਦਮਿਕ ਭਾਈਵਾਲੀ ਵਰਗੇ ਖੇਤਰਾਂ ‘ਤੇ ਧਿਆਨ ਕੇਂਦਰਿਤ ਕਰਨਾ ਹੈ। ਐਮ.ਓ.ਯੂ. ‘ਤੇ ਹਸਤਾਖਰ ਕਰਨ ਲਈ ਉੱਚ ਸਿੱਖਿਆ ਦੇ ਕਨਸੋਰਟੀਅਮ ਦੀ ਉੱਚ ਪੱਧਰੀ ਮੀਟਿੰਗ ਅੱਜ ਇਥੇ ਐਮ.ਆਰ.ਐਸ.ਪੀ.ਟੀ.ਯੂ. ਕੈਂਪਸ ਵਿਖੇ ਹੋਈ, ਜਿਸ ਵਿਚ ਪ੍ਰੋ: ਰਾਘਵੇਂਦਰ ਪੀ. ਤਿਵਾੜੀ, ਵਾਈਸ ਚਾਂਸਲਰ, ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ, ਪ੍ਰੋ: ਦਿਨੇਸ਼ ਕੇ ਸਿੰਘ, ਕਾਰਜਕਾਰੀ ਨਿਰਦੇਸ਼ਕ, ਏਮਜ਼ ਬਠਿੰਡਾ, ਪ੍ਰੋ: ਬੂਟਾ ਸਿੰਘ ਸਿੱਧੂ, ਵਾਈਸ ਚਾਂਸਲਰ, ਐਮ.ਆਰ.ਐਸ.ਪੀ.ਟੀ.ਯੂ., ਪ੍ਰੋ: ਐਸ.ਕੇ. ਬਾਵਾ, ਵਾਈਸ ਚਾਂਸਲਰ ਗੁਰੂ ਕਾਸ਼ੀ ਯੂਨੀਵਰਸਿਟੀ, ਪ੍ਰੋ: ਗੁਰਮੇਲ ਸਿੰਘ, ਵਾਈਸ ਚਾਂਸਲਰ ਅਕਾਲ ਯੂਨੀਵਰਸਿਟੀ, ਸ. ਗੁਰਮੀਤ ਸਿੰਘ ਧਾਲੀਵਾਲ, ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਅਤੇ ਆਦੇਸ਼ ਯੂਨੀਵਰਸਿਟੀ, ਬਠਿੰਡਾ ਦੇ ਅਧਿਕਾਰੀ ਹਾਜ਼ਰ ਸਨ।

ਉੱਚ ਸਿੱਖਿਆ ਦੇ ਕਨਸੋਰਟੀਅਮ ਦਾ ਵਿਚਾਰ ਸੀ.ਯੂ.ਪੀ.ਬੀ. ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪੀ. ਤਿਵਾਰੀ ਦੁਆਰਾ ਸੰਕਲਪਿਤ ਕੀਤਾ ਗਿਆ ਹੈ। ਉਹਨਾਂ ਵਿਦਿਆਰਥੀਆਂ ਨੂੰ 21ਵੀਂ ਸਦੀ ਦੇ ਵਿਦਿਅਕ ਮੌਕੇ ਪ੍ਰਦਾਨ ਕਰਨ ਲਈ ਇਸ ਕਨਸੋਰਟੀਅਮ ਦੀ ਲੋੜ ਅਤੇ ਮਹੱਤਤਾ ਬਾਰੇ ਜਾਣੂ ਕਰਵਾਉਣ ਲਈ ਮਾਲਵਾ ਖੇਤਰ ਦੀਆਂ ਉੱਚ ਸਿੱਖਿਆ ਸੰਸਥਾਵਾਂ ਦੀਆਂ ਮੁਖੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਸਨ। ਪ੍ਰੋਗਰਾਮ ਦੀ ਸ਼ੁਰੂਆਤ ਐਮ.ਆਰ.ਐਸ.ਪੀ.ਟੀ.ਯੂ. ਦੇ ਉਪ ਕੁਲਪਤੀ ਪ੍ਰੋ: ਬੂਟਾ ਸਿੰਘ ਸਿੱਧੂ ਦੇ ਸਵਾਗਤੀ ਭਾਸ਼ਣ ਨਾਲ ਹੋਈ। ਉਨ੍ਹਾਂ ਕਿਹਾ ਕਿ ਇਸ ਸਹਿਮਤੀ ਪੱਤਰ ਦਾ ਘੇਰਾ ਇਸ ਖੇਤਰ ਦੀਆਂ ਉੱਚ ਸਿੱਖਿਆ ਸੰਸਥਾਵਾਂ ਦੀ ਮੁਹਾਰਤ ਦੀ ਵਰਤੋਂ ਕਰਕੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਅਤੇ ਸਾਂਝੇ ਸਹਿਯੋਗ ਰਾਹੀਂ ਬਹੁ-ਅਨੁਸ਼ਾਸਨੀ ਖੋਜ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਕਨਸੋਰਟੀਅਮ ਦੀ ਸਫਲਤਾ ਸਾਰੇ ਮੈਂਬਰਾਂ ਦੇ ਸਮਰਪਿਤ ਯਤਨਾਂ ਨਾਲ ਯਕੀਨੀ ਬਣਾਈ ਜਾਵੇਗੀ।

ਪ੍ਰੋ: ਰਾਘਵੇਂਦਰ ਪੀ. ਤਿਵਾਰੀ ਨੇ ਕਿਹਾ ਕਿ ਨਵੀਆਂ ਤਕਨੀਕਾਂ ਦੇ ਵਿਕਾਸ, ਉਦਯੋਗ ਦੀਆਂ ਲੋੜਾਂ ਵਿੱਚ ਤਬਦੀਲੀ ਅਤੇ ਸਿੱਖਿਆ ਵਿੱਚ ਸੂਚਨਾ ਅਤੇ ਸੰਚਾਰ ਤਕਨਾਲੋਜੀ ਦੀ ਸ਼ੁਰੂਆਤ ਨੇ ਸਿੱਖਿਆ ਅਤੇ ਖੋਜ ਦੀ ਗਤੀਸ਼ੀਲਤਾ ਨੂੰ ਬਦਲ ਦਿੱਤਾ ਹੈ। ਇਸ ਲਈ 21ਵੀਂ ਸਦੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਾਲੇ ਨਵੇਂ ਯੁੱਗ ਦੇ ਹੁਨਰ ਵਿਕਾਸ ਪ੍ਰੋਗਰਾਮਾਂ ‘ਤੇ ਮੁੜ ਵਿਚਾਰ ਕਰਨ ਅਤੇ ਪੇਸ਼ ਕਰਨਾ ਸਮੇਂ ਦੀ ਲੋੜ ਹੈ। ਇਹ ਕਨਸੋਰਟੀਅਮ ਐੱਨ.ਈ.ਪੀ. 2020 ਵਿਜ਼ਨ ਦੇ ਅਨੁਸਾਰ ਸਾਂਝੇ ਡਿਗਰੀ ਪ੍ਰੋਗਰਾਮਾਂ ਨੂੰ ਪੇਸ਼ ਕਰਨ ਅਤੇ ਬਹੁ-ਅਨੁਸ਼ਾਸਨੀ ਖੋਜ ਕਰਨ ਲਈ ਸਾਰੇ ਉੱਚ ਸਿੱਖਿਆ ਸੰਸਥਾਵਾਂ ਨੂੰ ਮਿਲ ਕੇ ਸਹਿਯੋਗ ਕਰਨ ਦਾ ਮੌਕਾ ਪ੍ਰਦਾਨ ਕਰੇਗਾ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਸ ਐੱਚ.ਈ.ਆਈ. ਕੰਸੋਰਟੀਅਮ ਦੇ ਸਾਰੇ ਮੈਂਬਰਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦੇ ਬਰਾਬਰ ਅਧਿਕਾਰ ਹਨ। ਇਸ ਸਹਿਮਤੀ ਪੱਤਰ ਦੇ ਤਹਿਤ, ਸਾਰੇ ਮੈਂਬਰ ਨੌਜਵਾਨਾਂ ਦੀ ਪੇਸ਼ੇਵਰ ਅਤੇ ਖੋਜ ਯੋਗਤਾਵਾਂ ਨੂੰ ਵਿਕਸਤ ਕਰਨ ਲਈ ਸਰੋਤਾਂ ਦੇ ਮਾਡਲ ਨੂੰ ਸਾਂਝਾ ਕਰਨ ‘ਤੇ ਕੰਮ ਕਰਨਗੇ। ਪ੍ਰੋ. ਡੀ.ਕੇ. ਸਿੰਘ, ਕਾਰਜਕਾਰੀ ਨਿਰਦੇਸ਼ਕ, ਏਮਜ਼, ਬਠਿੰਡਾ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸਮਝੌਤੇ ਨੂੰ ਸਫਲ ਬਣਾਉਣ ਲਈ ਸਾਰੀਆਂ ਮੈਂਬਰ ਸੰਸਥਾਵਾਂ ਦੀ ਸਰਗਰਮ ਭਾਗੀਦਾਰੀ ਅਹਿਮ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਕੰਸੋਰਟੀਅਮ ਦਾ ਵਿਆਪਕ ਟੀਚਾ ਸਾਂਝੀ ਖੋਜ ਨਾਲ ਸਮਾਜ ਦੀਆਂ ਸਮੱਸਿਆਵਾਂ ਦਾ ਸਾਰਥਕ ਹੱਲ ਲੱਭਣਾ ਹੈ। ਵੱਖ-ਵੱਖ ਉੱਚ ਸਿੱਖਿਆ ਸੰਸਥਾਵਾਂ ਦੇ ਮੈਂਬਰਾਂ ਨੇ ਇਸ ਐਮ.ਓ.ਯੂ. ਦੇ ਦ੍ਰਿਸ਼ਟੀਕੋਣ ਅਤੇ ਮਿਸ਼ਨ ਨੂੰ ਸਾਕਾਰ ਕਰਨ ਲਈ ਸੁਹਿਰਦ ਯਤਨ ਕਰਨ ਦਾ ਸੰਕਲਪ ਲਿਆ। ਇਸ ਮੌਕੇ ਡਾ: ਗੁਰਿੰਦਰ ਪਾਲ ਸਿੰਘ  ਬਰਾੜ, ਰਜਿਸਟਰਾਰ, ਐਮ.ਆਰ.ਐਸ.ਪੀ.ਟੀ.ਯੂ., ਪ੍ਰੋ: ਬੀ.ਪੀ. ਗਰਗ, ਰਜਿਸਟਰਾਰ, ਸੀ.ਯੂ.ਪੀ.ਬੀ., ਪ੍ਰੋ: ਅੰਜਨਾ ਮੁਨਸ਼ੀ, ਡਾਇਰੈਕਟਰ ਖੋਜ ਅਤੇ ਵਿਕਾਸ ਸੈੱਲ (ਸੀ.ਯੂ.ਪੀ.ਬੀ.), ਡਾ. ਆਸ਼ੀਸ਼ ਬਾਲਦੀ, ਡੀਨ, ਖੋਜ ਅਤੇ ਵਿਕਾਸ ਅਤੇ ਡਾ. ਕਵਲਜੀਤ ਸਿੰਘ ਸੰਧੂ, ਡੀਨ, ਅਕਾਦਮਿਕ ਮਾਮਲੇ, ਐਮ.ਆਰ.ਐਸ.ਪੀ.ਟੀ.ਯੂ. ਵੀ ਹਾਜ਼ਰ ਸਨ।

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ,…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ ‘ਤੇ ਸ਼ੁੱਕਰਵਾਰ ਤੜਕੇ 1.30 ਵਜੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅੱਗ ਲੱਗ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40444 posts
  • 0 comments
  • 0 fans