Menu

ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਹਰਭਜਨ ਡੰਗ ਦੀ ਮੌਤ

07, ਮਈ- ਜਲੰਧਰ ਲੋਕ ਸਭਾ ਉਪ ਚੋਣ ਪ੍ਰਚਾਰ ਦੌਰਾਨ ਹਰਭਜਨ ਸਿੰਘ ਡੰਗ ਦੀ ਸਿਹਤ ਵਿਗੜਨ ਕਾਰਨ ਦਿਹਾਂਤ ਹੋ ਗਿਆ। ਅੱਜ ਮਾਡਲ ਟਾਊਨ ਲੁਧਿਆਣਾ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ। ਜਥੇਦਾਰ ਡੰਗ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦੇ ਪ੍ਰਧਾਨ ਹੋਣ ਦੇ ਨਾਲ-ਨਾਲ ਕਾਰਪੋਰੇਟਰ ਵੀ ਸਨ। ਲਗਾਤਾਰ 6 ਵਾਰ ਕੌਂਸਲਰ ਰਹਿ ਚੁੱਕੇ ਅਕਾਲੀ ਆਗੂ ਬਰਭਜਨ ਸਿੰਘ ਡੰਗ ਨਗਰ ਨਿਗਮ ਹਾਊਸ ਵਿੱਚ ਵਿਰੋਧੀ ਧਿਰ ਦੇ ਆਗੂ ਵੀ ਰਹਿ ਚੁੱਕੇ ਹਨ। ਜਥੇਦਾਰ ਹਰਭਜਨ ਸਿੰਘ ਦੀ ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਲੋਕ ਸਭਾ ਉਪ ਚੋਣ ਵਿੱਚ ਡਿਊਟੀ ਲਗਾਈ ਸੀ। ਉਹ ਲੁਧਿਆਣਾ ਦੇ ਨਾਲ ਲੱਗਦੇ ਫਿਲੌਰ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਦੇ ਪ੍ਰਚਾਰ ਲਈ ਲੱਗੇ ਹੋਏ ਸਨ। ਪ੍ਰਚਾਰ ਦੌਰਾਨ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਉਸ ਨੂੰ ਤੁਰੰਤ ਲੁਧਿਆਣਾ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅਕਾਲੀ ਆਗੂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਦੱਸੀ ਜਾ ਰਹੀ ਹੈ। ਅਕਾਲੀ ਆਗੂ ਸੁਰਿੰਦਰ ਸਿੰਘ ਬੰਟੀ ਚੌਹਾਨ ਨੇ ਦੱਸਿਆ ਕਿ ਹਰਭਜਨ ਸਿੰਘ ਪਾਰਟੀ ਦੇ ਬਹੁਤ ਹੀ ਮਿਹਨਤੀ ਆਗੂ ਸਨ ਅਤੇ ਉਨ੍ਹਾਂ ਦਾ ਇਲਾਕੇ ਦੇ ਲੋਕਾਂ ਵਿੱਚ ਚੰਗਾ ਪ੍ਰਭਾਵ ਸੀ। ਇਹੀ ਕਾਰਨ ਸੀ ਕਿ ਉਹ ਲਗਾਤਾਰ 6 ਵਾਰ ਕੌਂਸਲਰ ਚੁਣੇ ਗਏ। ਉਨ੍ਹਾਂ ਦੱਸਿਆ ਕਿ ਜਥੇਦਾਰ ਹਰਭਜਨ ਡੰਗ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3 ਵਜੇ ਮਾਡਲ ਟਾਊਨ ਲੁਧਿਆਣਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ,…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ ‘ਤੇ ਸ਼ੁੱਕਰਵਾਰ ਤੜਕੇ 1.30 ਵਜੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅੱਗ ਲੱਗ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40446 posts
  • 0 comments
  • 0 fans