Menu

ਸੀਬੀਆਈ, ਈਡੀ ਰਾਹੀਂ ਭਾਜਪਾ ਅਰਵਿੰਦ ਕੇਜਰੀਵਾਲ ਦੀ ‘ਇਮਾਨਦਾਰ ਰਾਜਨੀਤੀ’ ਨੂੰ ਰੋਕਣਾ ਚਾਹੁੰਦੀ ਹੈ- ਆਪ

’ਆਪ ਅਤੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਭਾਜਪਾ ਇਕ ਵਾਰ ਫਿਰ ਆਪਣੇ ਨਾਪਾਕ ਏਜੰਡੇ ਵਿਚ ਹੋਈ ਅਸਫ਼ਲ : ਮਲਵਿੰਦਰ ਸਿੰਘ ਕੰਗ

09, ਮਈ : ਆਮ ਆਦਮੀ ਪਾਰਟੀ ਨੇ ਅੱਜ ‘ਆਪ’ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਕੀਤੀ ਜਾ ਰਹੀ ‘ਇਮਾਨਦਾਰ ਰਾਜਨੀਤੀ’ ਦੇ ਰਾਹ ਵਿਚ ਰੁਕਾਵਟਾਂ ਪੈਦਾ ਕਰਨ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਿਆ। ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਸਿਰਫ ‘ਆਪ’ ਜਾਂ ਪੰਜਾਬ ਦੀ ਗੱਲ ਨਹੀਂ ਹੈ, ਭਾਜਪਾ ਆਪਣੇ ਤਾਨਾਸ਼ਾਹੀ ਰਵੱਈਏ ਅਤੇ ਸੀਬੀਆਈ ਅਤੇ ਈਡੀ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਨਾਲ ਸਾਡੇ ਲੋਕਤੰਤਰ ਲਈ ਖ਼ਤਰੇ ਪੈਦਾ ਕਰ ਰਹੀ ਹੈ। ਉਹ ਸਿਰਫ਼ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਰੋਕਣਾ ਚਾਹੁੰਦੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਸਿਰਫ਼ ਕੇਜਰੀਵਾਲ ਅਤੇ ‘ਆਪ ਹੀ 2024 ਦੀਆਂ ਆਮ ਚੋਣਾਂ ਵਿੱਚ ਨਰਿੰਦਰ ਮੋਦੀ ਅਤੇ ਭਾਜਪਾ ਨੂੰ ਟੱਕਰ ਦੇ ਸਕਦੇ ਹਨ। ਇਹੀ ਕਾਰਨ ਹੈ ਕਿ ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ। ਕੰਗ ਦੇ ਨਾਲ ‘ਆਪ’ ਦੇ ਬੁਲਾਰੇ ਤੇ ਚੇਅਰਮੈਨ ਨੀਲ ਗਰਗ, ਬੁਲਾਰੇ ਐਡਵੋਕੇਟ ਬਿਕਰਮਜੀਤ ਪਾਸੀ ਅਤੇ ਗਗਨਦੀਪ ਸਿੰਘ ਵੀ ਮੌਜੂਦ ਸਨ।

ਕੰਗ ਨੇ ਕਿਹਾ ਕਿ ਸੀਬੀਆਈ ਤੇ ਈਡੀ ਨੇ ਅਦਾਲਤ ਵਿੱਚ ਮੰਨਿਆ ਕਿ ਉਨ੍ਹਾਂ ਨੂੰ ਗੋਆ ਵਿੱਚ ਸਿਰਫ਼ 19 ਲੱਖ ਰੁਪਏ ਦੇ ਬਿੱਲ ਮਿਲੇ ਹਨ। ਇਸ ਤੋਂ ਸਿੱਧ ਹੁੰਦਾ ਹੈ ਕਿ 100 ਕਰੋੜ ਦੇ ਸ਼ਰਾਬ ਘੁਟਾਲੇ ਬਾਰੇ ਭਾਜਪਾ, ਇਸ ਦੇ ਬੁਲਾਰੇ ਅਤੇ ਉਨ੍ਹਾਂ ਦੇ ਮੀਡੀਆ ਵੱਲੋਂ ਕੀਤਾ ਗਿਆ ਸਾਰਾ ਪ੍ਰਚਾਰ ਝੂਠਾ ਸੀ ਅਤੇ ਇਹ ਸਿਰਫ਼ ਸਾਡੇ ਨੇਤਾਵਾਂ ਅਤੇ ਪਾਰਟੀ ਨੂੰ ਬਦਨਾਮ ਕਰਨ ਲਈ ਸੀ। ਉਨ੍ਹਾਂ ਮੰਨਿਆ ਕਿ ਅੱਜ ਦੇ ਸਮੇਂ ਸਭ ਤੋਂ ਇਮਾਨਦਾਰ, ਜ਼ਿੰਮੇਵਾਰ ਅਤੇ ਹਰਮਨ ਪਿਆਰੀ ਸਿਆਸਤ ਅਰਵਿੰਦ ਕੇਜਰੀਵਾਲ ਦੀ ਸਿਆਸਤ ਹੀ ਹੈ।

ਕੰਗ ਨੇ ਕਿਹਾ ਕਿ ਸੀਬੀਆਈ ਅਤੇ ਈਡੀ ਨੂੰ ਪ੍ਰਧਾਨ ਮੰਤਰੀ ਦਫ਼ਤਰ ਦੁਆਰਾ ਨਿਰਦੇਸ਼ਿਤ ਕੀਤਾ ਜਾਂਦਾ ਹੈ, ਪਰ ਉਹ ਇੱਕ ਵਾਰ ਫਿਰ ਕ੍ਰਾਂਤੀਕਾਰੀ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਰੋਕਣ ਦੇ ਆਪਣੇ ਏਜੰਡੇ ਵਿੱਚ ਅਸਫਲ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਅਰਵਿੰਦ ਕੇਜਰੀਵਾਲ ਹੀ ਪਰਿਵਾਰਵਾਦ ਦੀ ਰਾਜਨੀਤੀ ਅਤੇ ਭਾਜਪਾ ਦੀ ਤਾਨਾਸ਼ਾਹੀ ਵਿਰੁੱਧ ਆਵਾਜ਼ ਉਠਾਉਂਦੇ ਹਨ, ਇਸ ਲਈ ਭਾਜਪਾ ਨੇ ਏਜੰਸੀਆਂ ਅਤੇ ਝੂਠੇ ਕੇਸਾਂ ਰਾਹੀਂ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ। ਪਰ ਲੋਕ ਹੁਣ ਭਾਜਪਾ ਦੇ ਕੂੜ ਪ੍ਰਚਾਰ ਤੋਂ ਜਾਣੂ ਹੋ ਚੁੱਕੇ ਹਨ ਅਤੇ ਉਹ ਸਿਰਫ਼ ‘ਆਪ’ ਵਰਗੀ ਲੋਕ-ਪੱਖੀ ਪਾਰਟੀ ਦਾ ਹੀ ਸਮਰਥਨ ਕਰਨਗੇ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans