Menu

ਵਿਜੀਲੈਂਸ ਬਿਊਰੋ ਨੇ ਅਧਿਆਪਕ ਭਰਤੀ ਰਿਕਾਰਡ ‘ਚ ਗੜਬੜੀ ਕਰਨ ਦੇ ਦੋਸ਼ ਹੇਠ ਸਿੱਖਿਆ ਵਿਭਾਗ ਦੇ ਪੰਜ ਮੁਲਾਜ਼ਮ ਕੀਤੇ ਗ੍ਰਿਫ਼ਤਾਰ

09, ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਜਾਬ ਸਿੱਖਿਆ ਵਿਭਾਗ ਦੇ ਪੰਜ ਮੁਲਾਜ਼ਮਾਂ ਨੂੰ 2007 ਵਿੱਚ ਈ.ਟੀ.ਟੀ./ਜੇ.ਬੀ.ਟੀ./ਟੀਚਿੰਗ ਫੈਲੋਜ਼ ਦੀਆਂ ਲਗਭਗ 9998 ਅਸਾਮੀਆਂ ਦੀ ਪੰਜਾਬ ਪੱਧਰ ਉਤੇ ਭਰਤੀ ਕਰਨ ਸਬੰਧੀ ਸਰਕਾਰੀ ਰਿਕਾਰਡ ਵਿੱਚ ਬੇਨਿਯਮੀਆਂ ਅਤੇ ਗੜਬੜੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਹਨਾਂ ਅੱਗੇ ਕਿਹਾ ਕਿ ਮੋਹਾਲੀ ਦੀ ਸਮਰੱਥ ਅਦਾਲਤ ਵੱਲੋਂ ਵਿਜੀਲੈਂਸ ਬਿਊਰੋ ਨੂੰ ਇਨ੍ਹਾਂ ਦੋਸ਼ੀਆਂ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਵਿਜੀਲੈਂਸ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੇ ਥਾਣਾ, ਉੱਡਣ ਦਸਤਾ-1, ਪੰਜਾਬ, ਮੁਹਾਲੀ ਵਿਖੇ ਐਫ.ਆਈ.ਆਰ. ਨੰਬਰ 18, ਮਿਤੀ 08-05-2023 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 (13) (1) (ਏ), 13 (2) ਤਹਿਤ ਦਰਜ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ ਸ਼ਾਮਲ ਮੁਲਜਮਾਂ, ਜ਼ਿਲ੍ਹਾ ਸਿੱਖਿਆ ਦਫ਼ਤਰ (ਡੀ.ਈ.ਓ.) ਐਲੀਮੈਂਟਰੀ, ਲੁਧਿਆਣਾ ਦੇ ਕਰਮਚਾਰੀ ਮਨਜੀਤ ਸਿੰਘ ਜੂਨੀਅਰ ਸਹਾਇਕ, ਮਹਿੰਦਰ ਸਿੰਘ ਸੀਨੀਅਰ ਸਹਾਇਕ, (ਦੋਵੇਂ ਸੇਵਾਮੁਕਤ) ਅਤੇ  ਡੀ.ਈ.ਓ. (ਐਲੀਮੈਂਟਰੀ), ਗੁਰਦਾਸਪੁਰ ਦੇ ਧਰਮਪਾਲ, ਸੀਨੀਅਰ ਸਹਾਇਕ, ਨਰਿੰਦਰ ਕੁਮਾਰ, ਜੂਨੀਅਰ ਸਹਾਇਕ, ਅਤੇ ਮਿਤਰ ਵਾਸੂ, ਸੀਨੀਅਰ ਸਹਾਇਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਇਹ ਮੁਲਾਜ਼ਮ ਵੱਖ-ਵੱਖ ਸਮਿਆਂ ‘ਤੇ ਡੀ.ਈ.ਓ (ਐਲੀਮੈਂਟਰੀ) ਲੁਧਿਆਣਾ ਅਤੇ ਗੁਰਦਾਸਪੁਰ ਵਿਖੇ ਤਾਇਨਾਤ ਰਹੇ ਸਨ ਅਤੇ ਸਾਲ 2007 ਵਿੱਚ ਈ.ਟੀ.ਟੀ./ਜੇ.ਬੀ.ਟੀ./ਟੀਚਿੰਗ ਫੈਲੋਜ਼ ਦੀਆਂ ਪੰਹਾਬ ਪੱਧਰ ਉਤੇ ਲਗਭਗ 9998 ਅਸਾਮੀਆਂ ਲਈ ਬਿਨੈ ਕਰਨ ਵਾਲੇ ਹਜਾਰਾਂ ਉਮੀਦਵਾਰਾਂ ਦਾ ਭਰਤੀ ਰਿਕਾਰਡ, ਜਿਵੇਂ ਚੈੱਕ ਲਿਸਟਾਂ, ਮੈਰਿਟ ਸੂਚੀਆਂ, ਪੜਤਾਲ ਸੂਚੀਆਂ, ਤਜ਼ਰਬੇ ਸੰਬੰਧੀ ਸਰਟੀਫਿਕੇਟ, ਉਮੀਦਵਾਰਾਂ ਦੀ ਅੰਤਿਮ ਚੋਣ/ਮੈਰਿਟ ਆਦਿ ਰਿਕਾਰਡ ਸੁਰੱਖਿਅਤ ਰੱਖਣ ਲਈ ਜ਼ਿੰਮੇਵਾਰ ਸਨ। ਉਹਨਾਂ ਅੱਗੇ ਦੱਸਿਆ ਕਿ ਇਹਨਾਂ ਮੁਲਾਜ਼ਮਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ, ਇਸ ਰਿਕਾਰਡ ਨੂੰ ਸੁਰੱਖਿਅਤ ਰੱਖਣ ਵਿੱਚ ਬੇਨਿਯਮੀਆਂ ਕੀਤੀਆਂ ਤੇ ਗੜਬੜੀ ਕੀਤੀ ਹੈ। ਉਹਨਾਂ ਕਿਹਾ ਕਿ ਚੁਣੇ ਗਏ ਕਈ ਉਮੀਦਵਾਰਾਂ ਵੱਲੋਂ ਤਜ਼ਰਬੇ ਦੇ ਜਾਅਲੀ ਸਰਟੀਫਿਕੇਟਾਂ ਸਮੇਤ ਹੋਰ ਫਰਜ਼ੀ ਦਸਤਾਵੇਜ਼ ਪੇਸ਼ ਕਰਨ ਸਬੰਧੀ ਸ਼ਿਕਾਇਤਾਂ ਸਾਹਮਣੇ ਆਉਣ ਉਪਰੰਤ, ਉਕਤ ਦੋਸ਼ੀ ਆਪਣੇ ਅਧੀਨ ਸੁਰੱਖਿਅਤ ਰੱਖੇ ਲੋੜੀਂਦੇ ਰਿਕਾਰਡ ਨੂੰ ਇਸ ਮੰਤਵ ਲਈ ਨਿਯੁਕਤ ਕੀਤੀ ਗਈ ਵਿਭਾਗੀ ਕਮੇਟੀ ਜਾਂ ਵਿਜੀਲੈਂਸ ਬਿਊਰੋ ਅੱਗੇ ਪੇਸ਼ ਕਰਨ ਵਿੱਚ ਅਸਫਲ ਰਹੇ। ਇਸ ਮਾਮਲੇ ‘ਚ ਪੁੱਛ-ਗਿੱਛ ਮੁਕੰਮਲ ਹੋਣ ‘ਤੇ ਇਨ੍ਹਾਂ ਦੋਸ਼ੀ ਮੁਲਾਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਸ ਚੋਣ ਪ੍ਰਕਿਰਿਆ ਦੌਰਾਨ ਤਾਇਨਾਤ ਰਹੇ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ਕਾਨੂੰਨ ਅਨੁਸਾਰ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ ਵਧੀਆਂ ਮੁਸ਼ਕਿਲਾਂ,…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2 ਦੇ ਵਿਜੇਤਾ ਅਤੇ ਯੂਟਿਊਬਰ ਐਲਵਿਸ਼ ਯਾਦਵ ਦੀਆਂ ਮੁਸੀਬਤਾਂ ਖਤਮ ਹੋਣ ਦਾ ਨਾਂ…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

ਹੁਣ ਤਾਂ ਸਰਕਾਰ ਵੀ ਮੰਨ…

ਚੰਡੀਗੜ੍ਹ , 4 ਮਈ 2024– ਪੰਜਾਬ ਸਰਕਾਰ…

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40108 posts
  • 0 comments
  • 0 fans