Menu

ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪਾਰਲੀਮਾਨੀ ਹਲਕੇ ਦੀ ਚੋਣ ਲਈ ਨੀਮ ਫੌਜੀ ਦਸਤੇ ਤਾਇਨਾਤ ਕਰਨ ਤੇ ਹਰ ਬੂਥ ਦੀ ਵੀਡੀਓਗ੍ਰਾਫੀ ਕਰਵਾਉਣ ਦੀ ਕੀਤੀ ਮੰਗ

-ਆਜ਼ਾਦ ਤੇ ਨਿਰਪੱਖ ਚੋਣ ਯਕੀਨੀ ਬਣਾਉਣ ਲਈ ਇਲੈਕਸ਼ਨ ਆਬਜ਼ਰਵਰਾਂ ਦੀ ਗਿਣਤੀ ਵੀ ਵਧਾਈ ਜਾਵੇ: ਅਰਸ਼ਦੀਪ ਸਿੰਘ ਕਲੇਰ

ਚੰਡੀਗੜ੍ਹ, 9 ਮਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤੀ ਚੋਣ ਕਮਿਸ਼ਨ (ਈ ਸੀ ਆਈ) ਨੂੰ ਬੇਨਤੀ ਕੀਤੀ ਕਿ 10 ਮਈ 2023 ਨੂੰ ਹੋ ਰਹੀ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਤੁਰੰਤ ਨੀਮ ਫੌਜੀ ਬਲ ਤਾਇਨਾਤ ਕੀਤੇ ਜਾਣ ਅਤੇ ਹਲਕੇ ਵਿਚ ਪੈਂਦੇ ਹਰ ਬੂਥ ਦੀ ਵੀਡੀਓਗ੍ਰਾਫੀ ਕਰਵਾਈ ਜਾਵੇਮੁੱਖ ਚੋਣ ਕਮਿਸ਼ਨਰ ਨੂੰ ਲਿਖੇ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਲੀਵਲ ਵਿੰਗ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਚੋਣ ਕਮਿਸ਼ਨ ਨੂੰ ਦੱਸਿਆ ਕਿ ਭਾਵੇਂ ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਹਲਕੇ ਵਿਚ ਹੋ ਰਹੀ ਜ਼ਿਮਨੀ ਚੋਣ ਆਜ਼ਾਦ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ ਪਰ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਦੇ ਇਰਾਦੇ ਨੇਕ ਨਹੀਂ ਹਨ। ਉਹਨਾਂ ਕਿਹਾ ਕਿ ਜਿਸ ਦਿਨ ਤੋਂ ਚੋਣ ਪ੍ਰਕਿਰਿਆ ਸ਼ੁਰੂ ਹੋਈ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਸੀ। ਉਹਨਾਂ ਕਿਹਾ ਕਿ ਸਾਨੂੰ ਇਹ ਲਿਖਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਕਿ ਸੱਤਾਧਾਰੀ ਪਾਰਟੀ ਨੂੰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦੀ ਆਦਤ ਪੈ ਗਈ ਹੈ ਤੇ ਇਹ ਚੋਣ ਜ਼ਾਬਤੇ ਦੀ ਸ਼ਰ੍ਹੇਆਮ ਉਲੰਘਣਾ ਕਰ ਰਹੀ ਹੈ।

ਅਕਾਲੀ ਆਗੂ ਨੇ ਇਹ ਵੀ ਦੱਸਿਆ ਕਿ ਉਹਨਾਂ ਦੇ ਧਿਆਨ ਵਿਚ ਆਇਆ ਹੈ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਬੂਥਾਂ ’ਤੇ ਕਬਜ਼ੇ ਕਰਨ ਦੀ ਫਿਰਾਕ ਵਿਚ ਹੈ ਤੇ ਖਾਸ ਤੌਰ ’ਤੇ ਸਾਰੇ ਸ਼ਹਿਰੀ ਜਲੰਧਰ ਵਿਧਾਨ ਸਭਾ ਹਲਕਿਆਂ (ਜਲੰਧਰ ਕੇਂਦਰੀ, ਜਲੰਧਰ ਉੱਤਰੀ, ਜਲੰਧਰ ਪੱਛਮੀ ਤੇ ਜਲੰਧਰ ਛਾਉਣੀ) ਵਿਚ ਇਹ ਕਬਜ਼ੇ ਕਰਨ ਦੀ ਵਿਸ਼ੇਸ਼ ਯੌਜਨਾ ਉਲੀਕੀ ਗਈ ਹੈ ਤੇ ਇਸਦੇ ਨਾਲ ਹੀ ਨਕੋਦਰ, ਆਦਮਪੁਰ, ਫਿਲੌਰ, ਸ਼ਾਹਕੋਟ ਤੇ ਕਰਤਾਪੁਰ ਹਲਕਿਆਂ ਵਿਚ ਵੀ ਬਾਹਰੋਂ ਲੋਕ ਤੇ ਬਾਉਂਸਰ ਲਿਆਉਣ ਦੀ ਯੋਜਨਾ ਬਣਾਈ ਗਈ ਹੈ ਤੇ ਇਹਨਾਂ ਲੋਕਾਂ ਨੂੰ ਲਿਆਉਣ ਵਾਸਤੇ ਸੱਤਾਧਾਰੀਪਾਰਟੀ  ਨੇ ਟਰਾਂਸਪੋਰਟ ਵਾਹਨਾਂ ਦਾ ਵੀ ਇੰਤਜ਼ਾਮ ਕੀਤਾ ਹੈ ਤੇ ਸੱਤਾਧਾਰੀ ਪਾਰਟੀ ਵੱਲੋਂ ਆਪਣੇ ਪਾਰਟੀ ਉਮੀਦਵਾਰ ਦੇ ਹੱਕ ਵਿਚ ਵੋਟਾਂ ਪੁਆਉਣ ਲਈ ਸਰਪੰਚਾਂ ਤੇ ਸਰਕਾਰੀ ਮੁਲਾਜ਼ਮਾਂ ’ਤੇ ਦਬਾਅ ਵੀ ਬਣਾਇਆ ਜਾ ਰਿਹਾ ਹੈ। ਉਹਨਾਂ ਨੇ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਇਹਨਾਂ ਸਾਰੇ ਤੱਥਾਂ ਤੇ ਹਾਲਾਤਾਂ ਦੇ ਮੱਦੇਨਜ਼ਰ ਇਸ ਚੋਣ ਵਾਸਤੇ ਤੁਰੰਤ ਨੀਮ ਫੌਜੀ ਬਲ ਤਾਇਨਾਤ ਕੀਤੇ ਜਾਣ ਤੇ ਹਲਕੇ ਵਿਚ ਪੈਂਦੇ ਸਾਰੇ ਬੂਥਾਂ ਦੀ ਵੀਡੀਓਗ੍ਰਾਫੀ ਕਰਵਾਉਣ ਦੇ ਹੁਕਮ ਦਿੱਤੇ ਜਾਣ ਅਤੇ ਨਾਲ ਹੀ ਇਲੈਕਸ਼ਨ ਆਬਜ਼ਰਵਰਾਂ ਦੀ ਗਿਣਤੀ ਵੀ ਵਧਾਈ ਜਾਵੇ ਤਾਂ ਜੋ ਨਿਰਪੱਖ ਤੇ ਆਜ਼ਾਦ ਚੋਣ ਯਕੀਨੀ ਬਣਾਈ ਜਾਵੇ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans