11 ਮਈ 2023-ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਆਸਪਾਸ ਲਗਾਤਾਰ ਹੋਏ ਤਿੰਨ ਧਮਾਕਿਆਂ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਸ਼੍ਰੀ ਹਰਿਮੰਦਰ ਸਾਹਿਬ ਨਜ਼ਦੀਕ ਲਗਾਤਾਰ ਹੋਏ ਧਮਾਕਿਆਂ ਦੀ ਨਿੰਦਾ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਮਾਹੌਲ ਨੂੰ ਖਰਾਬ ਕਰਨ ਦੀਆਂ ਸਾਜਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਦੀ ਪੰਜਾਬ ਪੁਲਿਸ, ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਇਸ ਦੀ ਜਾਂਚ ਕਰਵਾਉਣ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਅੱਧੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਇੱਕ ਵਾਰ ਫਿਰ ਜ਼ੋਰਦਾਰ ਧਮਾਕਾ ਹੋਇਆ ਹੈ।ਧਮਾਕੇ ਦਾ ਇਹ ਸਥਾਨ ਪਹਿਲੇ ਸਥਾਨ ਤੋਂ ਬਿਲਕੁਲ ਵੱਖਰਾ ਹੈ।ਇਹ ਧਮਾਕਾ ਪਹਿਲੇ ਸਥਾਨ ਤੋਂ ਕਰੀਬ 1 ਕਿਲੋਮੀਟਰ ਦੀ ਦੂਰੀ ‘ਤੇ ਹੈ। ਇਹ ਧਮਾਕਾ 12:12 ਵਜੇ ਦੇ ਕਰੀਬ ਹੋਇਆ।