Menu

ਦੁਬਈ ‘ਤੋਂ ਅੰਮ੍ਰਿਤਸਰ ਆ ਰਹੀ ਫਲਾਈਟ ਚ ਏਅਰਹੋਸਟੈੱਸ ਨਾਲ ਛੇੜਛਾੜ, ਦੋਸ਼ੀ ਯਾਤਰੀ ਗ੍ਰਿਫਤਾਰ

15 ਮਈ 2023- ਦੁਬਈ ‘ਤੋਂ ਅੰਮ੍ਰਿਤਸਰ ਆ ਰਹੀ ਫਲਾਈਟ ਚ ਇੱਕ ਮਹਿਲਾ ਕਰੂ ਮੈਂਬਰ ਨਾਲ ਯਾਤਰੀ ਵੱਲੋਂ ਛੇੜਛਾੜ ਕੀਤੀ ਗਈ। । ਇੰਡੀਗੋ ਦੀ ਫਲਾਈਟ ਜਿਵੇਂ ਹੀ ਦੁਬਈ ਤੋਂ ਅੰਮ੍ਰਿਤਸਰ ਏਅਰਪੋਰਟ ਪਹੁੰਚੀ ਤਾਂ ਯਾਤਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਫੜੇ ਗਏ ਯਾਤਰੀ ਦੀ ਪਛਾਣ ਰਜਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਥਾਣਾ ਰਾਜਾਸਾਂਸੀ ਨੇ ਵੀ ਸਕਿਉਰਿਟੀ ਮੈਨੇਜਰ ਦੀ ਸ਼ਿਕਾਇਤ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਹ ਘਟਨਾ ਇੰਡੀਗੋ ਦੀ ਫਲਾਈਟ ਨੰਬਰ 6 ਈ 1428 ਚ ਵਾਪਰੀ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਤਾਇਨਾਤ ਇੰਡੀਗੋ ਏਅਰਲਾਈਨ ਦੇ ਸਹਾਇਕ ਸੁਰੱਖਿਆ ਮੈਨੇਜਰ ਅਜੇ ਕੁਮਾਰ ਨੇ ਏਅਰਪੋਰਟ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਜਲੰਧਰ ਦੇ ਪਿੰਡ ਕੋਟਲੀ ਦਾ ਰਹਿਣ ਵਾਲਾ ਰਜਿੰਦਰ ਸਿੰਘ ਸ਼ਨੀਵਾਰ ਨੂੰ ਦੁਬਈ ਤੋਂ ਇੰਡੀਗੋ ਏਅਰਲਾਈਨ ਦੀ ਫਲਾਈਟ ‘ਚ ਸਵਾਰ ਹੋਇਆ ਸੀ। ਫਲਾਈਟ ਦੌਰਾਨ ਰਸਤੇ ‘ਚ ਦੋਸ਼ੀ ਨੇ ਸ਼ਰਾਬ ਪੀ ਕੇ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ ਕੀਤੀ ਅਤੇ ਉੱਚੀ ਆਵਾਜ਼ ‘ਚ ਰੌਲਾ ਵੀ ਪਾਇਆ। ਜਾਂਚ ਅਧਿਕਾਰੀ ASI ਤਰਸੇਮ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ IPC ਦੀ ਧਾਰਾ 354 ਅਤੇ 509 ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਡਿਊਟੀ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਵੱਲੋਂ ਉਸ ਨੂੰ ਨਿਆਂਇਕ ਹਿਰਾਸਤ ਚ ਭੇਜ ਦਿੱਤਾ ਗਿਆ ਹੈ।

ਸੀਨੀਅਰ ਵੱਲੋਂ ਅਪਮਾਨਿਤ ਕੀਤੇ ਜਾਣ ‘ਤੇ ਛੱਡੀ…

ਆਂਧਰਾ ਪ੍ਰਦੇਸ਼ , 18 ਅਪ੍ਰੈਲ 2024- ਸਾਬਕਾ ਪੁਲਿਸ ਕਾਂਸਟੇਬਲ ਉਦੈ ਕ੍ਰਿਸ਼ਨਾ ਰੈੱਡੀ ਨੇ UPSC ਸਿਵਲ ਸਰਵਿਸਿਜ਼ ਪ੍ਰੀਖਿਆ 2023 ਵਿਚ…

ਦੁਬਈ ‘ਚ ਭਾਰੀ ਮੀਂਹ ਤੇ…

18 ਅਪ੍ਰੈਲ 2024: ਦੁਬਈ ‘ਚ ਭਾਰੀ ਮੀਂਹ…

ਗੁਜਰਾਤ ਦੇ ਭਰੂਚ ‘ਚ ਭਗਵੰਤ…

ਚੰਡੀਗੜ੍ਹ, 17 ਅਪ੍ਰੈਲ 2024- ਪੰਜਾਬ ਦੇ ਮੁੱਖ…

ਚੰਡੀਗੜ੍ਹ ‘ਚ ਨਹੀਂ ਬਣੀ ਗੱਲ,…

ਨਵੀਂ ਦਿੱਲੀ, 17 ਅਪ੍ਰੈਲ 2024: ਅਨੁਸੂਚਿਤ ਜਾਤੀਆਂ ਲਈ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39789 posts
  • 0 comments
  • 0 fans