Menu

ਗਰਮੀ ਤੋਂ ਮਿਲੇਗੀ ਰਾਹਤ ਮੌਸਮ ਵਿਭਾਗ ਵੱਲੋਂ ਪੰਜਾਬ ਚ ਅਗਲੇ ਤਿੰਨ ਦਿਨ ਧੂੜ ਭਰੀ ਹਨੇਰੀ ਤੇ ਮੀਂਹ ਦਾ ਅਲਰਟ ਜਾਰੀ

15 ਮਈ 2023-ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਗਰਮੀ ਤੋਂ ਪਰੇਸ਼ਾਨ ਲੋਕਾਂ ਦੇ ਲਈ ਰਾਹਤ ਦੀ ਖਬਰ ਹੈ। ਮੌਸਮ ਵਿਭਾਗ ਨੇ 16 ਮਈ ਤੋਂ ਤਿੰਨ ਦਿਨ ਦੇ ਲਈ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਚਿਤਾਵਨੀ ਦਿੱਤੀ ਹੈ। ਸਵੇਰੇ 4.30 ਤੋਂ 7.00 ਵਜੇ ਤਕ ਅੰਸ਼ਕ ਤੌਰ ’ਤੇ ਬੱਦਲਵਾਈ ਰਹੀ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਹਾਲਾਂਕਿ ਇਸ ਤੋਂ ਬਾਅਦ ਦਿਨ ਭਰ ਤੇਜ਼ ਧੁੱਪ ਨਿਕਲੀ, ਜਿਸ ਕਾਰਨ ਲੋਕਾਂ ਨੂੰ ਕੜਾਕੇ ਦੀ ਗਰਮੀ ਝੱਲਣੀ ਪਈ। ਸ਼ਾਮ ਤੋਂ ਬਾਅਦ ਗਰਮ ਹਵਾਵਾਂ ਵੀ ਮਹਿਸੂਸ ਕੀਤੀਆਂ ਗਈਆਂ।ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਚੰਡੀਗੜ੍ਹ ਵਿਚ 0.8 ਮਿਲੀਮੀਟਰ, ਐਸਬੀਐਸ ਨਗਰ ਵਿਚ 0.5 ਮਿਲੀਮੀਟਰ, ਹੁਸ਼ਿਆਰਪੁਰ 0.5 ਮਿਲੀਮੀਟਰ, ਪਟਿਆਲਾ 0.5 ਮਿਲੀਮੀਟਰ, ਫਤਿਹਗੜ੍ਹ ਸਾਹਿਬ 2.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਲੁਧਿਆਣਾ ਅਤੇ ਫ਼ਰੀਦਕੋਟ ਵਿਚ ਵੀ ਹਲਕੀ ਬਾਰਿਸ਼ ਦਰਜ ਕੀਤੀ ਗਈ। ਹਲਕੀ ਬਾਰਸ਼ ਦੇ ਬਾਵਜੂਦ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉਪਰ ਰਿਹਾ ਜਿਸ ਵਿਚ ਫਰੀਦਕੋਟ ’ਚ 42.9 ਡਿਗਰੀ, ਪਟਿਆਲਾ 41.7 ਡਿਗਰੀ, ਚੰਡੀਗੜ੍ਹ 41.1 ਡਿਗਰੀ, ਫਤਿਹਗੜ੍ਹ ਸਾਹਿਬ 41.2 ਡਿਗਰੀ, ਮੁਕਤਸਰ 40.1 ਡਿਗਰੀ, ਲੁਧਿਆਣਾ 40.2 ਡਿਗਰੀ, ਜਲੰਧਰ 39.3 ਡਿਗਰੀ ਅਤੇ ਅੰਮ੍ਰਿਤਸਰ ਦਾ ਤਾਪਮਾਨ 39.3 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਦੂਜੇ ਪਾਸੇ ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਮੁਤਾਬਕ ਸੋਮਵਾਰ ਤੋਂ ਇਕ ਹੋਰ ਨਵੀਂ ਪਛਮੀ ਗੜਬੜੀ ਸਰਗਰਮ ਹੋ ਜਾਵੇਗੀ। ਇਸ ਕਾਰਨ ਅਗਲੇ ਤਿੰਨ ਦਿਨਾਂ ਤਕ ਪੰਜਾਬ ਵਿਚ ਧੂੜ ਭਰੀ ਹਨੇਰੀ, ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ, ਜਿਸ ਦਾ ਸਭ ਤੋਂ ਵੱਧ ਅਸਰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ ਵਿਚ ਦੇਖਣ ਨੂੰ ਮਿਲੇਗਾ। 18 ਮਈ ਤੋਂ ਮੌਸਮ ਸਾਫ਼ ਹੋ ਜਾਵੇਗਾ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans