Menu

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਈਲਵਾਲ ਤੇ ਤੂੰਗਾਂ ‘ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

 15 ਮਈ 2023:-ਪਿੰਡ ਈਲਵਾਲ ਅਤੇ ਤੂੰਗਾਂ ਦੇ ਵਸਨੀਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੋਵਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।ਕੈਬਨਿਟ ਮੰਤਰੀ  ਅਮਨ ਅਰੋੜਾ ਵੱਲੋਂ ਅੱਜ ਪਿੰਡ ਈਲਵਾਲ ਵਿਖੇ ਛੱਪੜ ਦੇ ਨਵੀਨੀਕਰਨ ਲਈ 36 ਲੱਖ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਪਿੰਡ ਤੂੰਗਾਂ ਵਿਖੇ 45 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ  ਵਾਲੇ ਨਵੇਂ ਪੰਚਾਇਤ ਘਰ ਅਤੇ 33 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਵਾਇਦ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਦੀ ਸਲਾਹ ਨਾਲ ਵਿਕਾਸ ਪ੍ਰਾਜੈਕਟ ਉਲੀਕੇ ਜਾ ਰਹੇ ਹਨ ਜਿਨ੍ਹਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸੁਨਾਮ ਹਲਕੇ ਨੂੰ ਨਮੂਨੇ ਦੇ ਹਲਕੇ ਵਜੋਂ ਵਿਕਸਿਤ ਕਰਨਾ ਉਨ੍ਹਾਂ ਦੀ ਆਪਣੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਹਰ ਛੋਟੇ-ਵੱਡੇ ਪ੍ਰਾਜੈਕਟ ਦੀ ਉਹ ਖੁਦ ਨਿਗਰਾਨੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ‘ਚ ਗੰਦੇ ਪਾਣੀ ਦੀ ਸਹੀ ਨਿਕਾਸੀ ਦੇ ਨਾਲ-ਨਾਲ ਬਰਸਾਤਾਂ ਦੇ ਮੌਸਮ ‘ਚ ਟੋਭਿਆਂ ਨੂੰ ਬਿਮਾਰੀਆਂ ਦਾ ਸੋਮਾ ਬਣਨ ਤੋਂ ਬਚਾਉਣ ਲਈ ਇਨ੍ਹਾਂ ਨੂੰ ਥਾਪਰ ਮਾਡਲ ਰਾਹੀਂ ਮੁੜ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਵੀਨੀਕਰਨ ਤੋਂ ਬਾਅਦ ਗੰਦਗੀ ਦਾ ਸੋਮਾ ਬਣੇ ਇਨ੍ਹਾਂ ਟੋਭਿਆਂ ਦਾ ਪਾਣੀ ਸਾਫ ਕਰਕੇ ਖੇਤਾਂ ਦੀ ਸਿੰਜਾਈ ਲਈ ਵਰਤਿਆ ਜਾਵੇਗਾ। ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਨਾਲ-ਨਾਲ ਲੋਕਾਂ ਨੂੰ ਵੀ ਇਸ ਵਿਰੁੱਧ ਜਾਗਰੂਕ ਵੀ ਕੀਤਾ ਗਿਆ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਇਹ ਵਿਕਾਸ ਪ੍ਰਾਜੈਕਟ ਉਨ੍ਹਾਂ ਦੇ ਹਨ ਅਤੇ ਇਨ੍ਹਾਂ ‘ਤੇ ਖ਼ਰਚਿਆ ਜਾਣ ਵਾਲਾ ਪੈਸਾ ਵੀ ਉਨ੍ਹਾਂ ਦਾ ਆਪਣਾ ਹੈ ਸੋ ਇਨ੍ਹਾਂ ਵਿਕਾਸ ਪ੍ਰਾਜੈਕਟਾਂ ਦੇ ਨੇਪਰੇ ਚੜ੍ਹਨ ਤੱਕ ਉਹ ਆਪ ਇਨ੍ਹਾ ਦੀ ਪੂਰੀ ਨਿਗਰਾਨੀ ਰੱਖਣ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਤਾੜਨਾ ਕੀਤੀ ਕਿ ਹਲਕੇ ‘ਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਜਾਂ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਅਟਾਰੀ ਸਰਹੱਦ ’ਤੇ 700 ਕਰੋੜ ਰੁਪਏ ਦੇ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅਟਾਰੀ ਸਰਹੱਦ ‘ਤੇ 700 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਸਕੂਲਾਂ ਨੂੰ ਬੰਬ ਨਾਲ ਉਡਾਉਣ…

ਨਵੀਂ ਦਿੱਲੀ, 1 ਮਈ 2024-ਕੇਂਦਰੀ ਗ੍ਰਹਿ ਮੰਤਰਾਲੇ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40046 posts
  • 0 comments
  • 0 fans