Menu

ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਗ੍ਰਿਫਤਾਰ

16 ਮਈ 2023-ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਨੂੰ ਬਰਨਾਲਾ ਦੇ ਸੀਆਈਏ ਦੀ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ। ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਡੀਐਸਪੀ ਬਰਨਾਲਾ ਸਤਵੀਰ ਸਿੰਘ ਨੇ ਕੀਤੀ ਹੈ।ਭਾਨਾ ਸਿੱਧੂ ਨੂੰ ਬਰਨਾਲਾ ਦੀ ਸੀਆਈਏ ਟੀਮ ਨੇ ਬਠਿੰਡਾ ਜ਼ਿਲ੍ਹੇ ਦੇ ਇੱਕ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁਝ ਦਿਨ ਪਹਿਲਾਂ ਇੱਕ ਪੁਲਿਸ ਮੁਲਾਜ਼ਮ ਦੀ ਸ਼ਿਕਾਇਤ ਉਤੇ ਭਾਨਾ ਸਿੱਧੂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਮੌਕੇ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਬਰਨਾਲਾ ਸਤਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਹੌਲਦਾਰ ਗੁਰਮੇਲ ਸਿੰਘ ਦੀ ਸ਼ਿਕਾਇਤ ‘ਤੇ ਥਾਣਾ ਮਹਿਲ ਕਲਾਂ ਵਿਖੇ ਭਗਵਾਨ ਸਿੰਘ ਭਾਨਾ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭਗਵਾਨ ਸਿੰਘ ਭਾਨਾ ਸਿੱਧੂ ਨੂੰ ਸੀਆਈਏ ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਬਠਿੰਡਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਭਾਨਾ ਸਿੱਧੂ ਬਠਿੰਡਾ ਜ਼ਿਲ੍ਹੇ ਦੇ ਪਿੰਡ ਗੁੰਮਟੀ ਵਿੱਚ ਲੁਕਿਆ ਹੋਇਆ ਸੀ, ਜਿੱਥੇ ਸੀਆਈਆਈ ਸਟਾਫ਼ ਦੀ ਪੁਲਿਸ ਪਾਰਟੀ ਨੇ ਮੌਕੇ ’ਤੇ ਛਾਪਾ ਮਾਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans