Menu

ਲਾਲਜੀਤ ਸਿੰਘ ਭੁੱਲਰ ਵੱਲੋਂ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ‘ਚ ਇਕਸਾਰਤਾ ਲਿਆਉਣ ਅਤੇ ਬਣਦਾ ਵਾਧਾ ਲਾਗੂ ਕਰਨ ਸੰਬੰਧੀ ਕਾਰਵਾਈ ਤੇਜ਼ ਕਰਨ ਦੇ ਹੁਕਮ

16, ਮਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ  ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰੋਡਵੇਜ਼ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਇਕਸਾਰਤਾ ਲਿਆਉਣ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਬਣਦਾ ਵਾਧਾ ਲਾਗੂ ਕਰਨ ਸੰਬੰਧੀ ਕਾਰਵਾਈ ਤੇਜ਼ੀ ਨਾਲ ਚਲ ਰਹੀ ਹੈ। ਪੰਜਾਬ ਭਵਨ ਵਿਖੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭੁੱਲਰ ਨੇ ਦੱਸਿਆ ਕਿ ਤਨਖ਼ਾਹਾਂ ਵਿੱਚ ਇਕਸਾਰਤਾ ਅਤੇ ਵਾਧੇ ਦਾ ਮਾਮਲਾ ਵਿੱਤ ਵਿਭਾਗ ਕੋਲ ਹੈ। ਉਨ੍ਹਾਂ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਲਾਏ ਇਤਰਾਜ਼ਾਂ ਤੋਂ ਬਾਅਦ ਟਰਾਂਸਪੋਰਟ ਵਿਭਾਗ ਵੱਲੋਂ ਜਵਾਬ ਵੀ ਦਾਖ਼ਲ ਕਰ ਦਿੱਤਾ ਗਿਆ ਹੈ। ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ ਨੂੰ ਕਿਹਾ ਕਿ ਉਹ ਵਿੱਤ ਵਿਭਾਗ ਨੂੰ ਪੱਤਰ ਲਿਖਣ ਅਤੇ ਨਿੱਜੀ ਤੌਰ ‘ਤੇ ਇਹ ਮਾਮਲਾ ਤੇਜ਼ੀ ਨਾਲ ਹੱਲ ਕਰਾਉਣ।
ਇਸੇ ਤਰ੍ਹਾਂ ਵਿਭਾਗ ਦੇ ਠੇਕੇਦਾਰ ਵੱਲੋਂ ਈ.ਪੀ.ਐਫ. ਅਤੇ ਈ.ਐਸ.ਆਈ ਦੀ ਬਣਦੀ ਰਕਮ ਸਬੰਧਤ ਅਦਾਰਿਆਂ ਵਿੱਚ ਜਮ੍ਹਾਂ ਕਰਾਉਣ ਵਿੱਚ ਦੇਰੀ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਠੇਕੇਦਾਰ ਨੂੰ ਪੈਨਲਟੀ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਜਿਸ ਪਿੱਛੋਂ ਠੇਕੇਦਾਰ ਨੇ ਬਣਦੀ ਰਕਮ ਜਮ੍ਹਾਂ ਕਰਵਾ ਦਿੱਤੀ ਹੈ। ਉਨ੍ਹਾਂ ਸਕੱਤਰ ਟਰਾਂਸਪੋਰਟ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਅੱਗੇ ਤੋਂ ਠੇਕੇਦਾਰ ਕੋਈ ਅਜਿਹੀ ਅਣਗਹਿਲੀ ਨਾ ਕਰੇ ਜਿਸ ਨਾਲ ਮੁਲਾਜ਼ਮਾਂ ਨੂੰ ਤਨਖਾਹਾਂ ਅਤੇ ਮੈਡੀਕਲ ਸਹੂਲਤਾਂ ਲੈਣ ਵਿੱਚ ਦਿੱਕਤ ਪੇਸ਼ ਆਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ‘ਤੇ ਵੀ ਤੇਜ਼ੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਯੂਨੀਅਨ ਵੱਲੋਂ ਠੇਕੇਦਾਰੀ ਪ੍ਰਣਾਲੀ ਖ਼ਤਮ ਕਰਕੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਮੁਲਾਜ਼ਮਾਂ ਦੇ ਸਰਵਿਸ ਰੂਲ ਬਣਾਉਣ ਸੰਬੰਧੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹਰ ਵਰਗ ਦੀ ਭਲਾਈ ਯਕੀਨੀ ਬਣਾ ਰਹੀ ਹੈ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ  ਦਿਲਰਾਜ ਸਿੰਘ ਸੰਧਾਵਾਲੀਆ, ਪੰਜਾਬ ਰੋਡਵੇਜ਼ ਦੇ ਡਾਇਰੈਕਟਰ ਅਮਨਦੀਪ ਕੌਰ, ਟਰਾਂਸਪੋਰਟ ਅਤੇ ਵਿੱਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ…

ਨਵੀਂ ਦਿੱਲੀ, 1 ਮਈ 2024-ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਦੇ ਸਕੂਲਾਂ ਵਿਚ…

AAP ਆਗੂ ਮਨੀਸ਼ ਸਿਸੋਦੀਆ ਨੂੰ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40036 posts
  • 0 comments
  • 0 fans