Menu

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ- ਡਾ. ਨਿੱਜਰ

16, ਮਈ : ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦਾ ਜੀਵਨ ਸੁਖਾਲਾ ਬਣਾਉਣ, ਚੰਗਾ ਪ੍ਰਸ਼ਾਸਨ ਅਤੇ ਵਧੀਆ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੁਰਤੀ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਭਵਨ ਚੰਡੀਗੜ੍ਹ ਵਿੱਖੇ ਸੂਰਿਆ ਇਨਕਲੇਵ ਵੈਲਫੇਅਰ ਸੁਸਾਇਟੀ ਜਲੰਧਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜਲੰਧਰ ਸੁਧਾਰ ਟਰੱਸਟ ਦੇ ਚੈਅਰਮੈਨ ਪ੍ਰੋਫੈਸਰ ਜਗਤਾਰ ਸਿੰਘ ਸੰਘੇੜਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਕੈਬਨਿਟ ਮੰਤਰੀ ਨਾਲ ਮੀਟਿੰਗ ਦੌਰਾਨ ਜਲੰਧਰ ਦੇ ਸੂਰਿਆ ਇਨਕਲੇਵ ਦੇ ਨੁਮਾਇੰਦਿਆਂ ਵੱਲੋਂ ਰੋਜਾਨਾ ਜੀਵਨ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਸੂਰਿਆ ਇਨਕਲੇਵ ਵੈਲਫੇਅਰ ਸੁਸਾਇਟੀ ਜਲੰਧਰ ਦੇ ਨੁਮਾਇੰਦਿਆਂ ਵੱਲੋ ਦੱਸਿਆ ਗਿਆ ਕਿ 2003 ਵਿੱਚ ਨਵੀਂ ਕਲੋਨੀ ਡਿਵੈਲਪ ਲਈ, 170 ਏਕੜ ਜ਼ਮੀਨ ਐਕੁਆਇਰ ਕੀਤੀ ਸੀ, ਜਿਸਦੀ ਬੁਕਿੰਗ ‘ਜਲੰਧਰ ਸੁਧਾਰ ਟਰੱਸਟ’ ਵੱਲੋਂ ਸ਼ੁਰੂ ਕੀਤੀ ਗਈ ਸੀ। ਸੁਸਾਇਟੀ ਦੇ ਨੁਮਾਇੰਦਿਆਂ ਨੇ ਇਹ ਵੀ ਦੱਸਿਆ ਕਿ ਜਲੰਧਰ ਸੁਧਾਰ ਟਰੱਸਟ ਵੱਲੋ ਦਾਅਵਾ ਕੀਤਾ ਸੀ ਕਿ ਸੂਰਿਆ ਇਨਕਲੇਵ ਦੇ ਵਸਨੀਕਾਂ ਨੂੰ ਅਤਿ-ਆਧੁਨਿਕ ਕਮਿਊਨਿਟੀ ਸੈਂਟਰ, ਗ੍ਰੀਨ ਪਾਰਕ, ਫਾਇਰ ਸਟੇਸ਼ਨ, ਗੈਸ ਪਾਈਪ ਦੀ ਸਪਲਾਈ (ਐਲ.ਪੀ.ਜੀ.), ਮੈਰਿਜ਼ ਪੈਲੇਸ ਲਈ ਜਗ੍ਹਾਂ ਆਦਿ ਸਹੂਲਤਾਂ ਮੁਹੱਈਆ ਕਰਵਾਈ ਜਾਵੇਗੀ ਜੋ ਕਿ ਹੁਣ ਤੱਕ ਮੁਹੱਈਆ ਨਹੀ ਹੋਈ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਨਿੱਜਰ ਨੇ ਸੂਰਿਆ ਇਨਕਲੇਵ ਵੈਲਫੇਅਰ ਸੁਸਾਇਟੀ ਦੇ ਨੁਮਾਇੰਦਿਆਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜਾਂ ਮੰਗਾਂ ਨੂੰ ਹੱਲ ਕਰਨ ਲਈ ਬਣਦੀ ਕਾਰਵਾਈ ਜਲਦ ਹੀ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ, ਵਿਸ਼ੇਸ ਸਕੱਤਰ ਵਿੱਤ, ਜਲੰਧਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਤੋਂ ਇਲਾਵਾ ਸੂਰਿਆ ਇਨਕਲੇਵ ਵੈਲਫੇਅਰ ਸੁਸਾਇਟੀ ਦੇ ਨੁਮਾਇੰਦੇ ਹਾਜ਼ਰ ਸਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans