Menu

ਆਪ ਪਾਰਟੀ ਨੇ 2022 ਵਿਚ ਜਿਵੇਂ ਘਰ-ਘਰ ਜਾਕੇ ਵੋਟ ਮੰਗੀ, ਉਸੇ ਤਰ੍ਹਾਂ ਹੀ ਘਰ-ਘਰ ਜਾਕੇ ਮਾਨ ਸਰਕਾਰ ਲੋਕਾਂ ਦੇ ਕੰਮ ਕਰ ਰਹੀ- ਆਪ

18, ਮਈ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ  ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ ਵਿੱਚ ਕੀਤੀ ਪ੍ਰੈਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਨ ਸਰਕਾਰ ਦੇ ਪੰਜਾਬ ਲਈ ਏਜੰਡੇ ਬਾਰੇ ਦੱਸਿਆ ਅਤੇ ਨਾਲ ਹੀ ਉਨ੍ਹਾਂ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਦੇ ਅਧੀਨ ਜਲੰਧਰ ਵਿਖੇ ਬੀਤੇ ਦਿਨੀਂ ਹੋਈ ਕੈਬਨਿਟ ਮੀਟਿੰਗ ਦੌਰਾਨ ਇਲਾਕੇ ਦੇ ਵਿਕਾਸ ਵਾਸਤੇ ਲਏ ਫ਼ੈਸਲਿਆਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਇਆ।

ਆਪਣੇ ਸੰਬੋਧਨ ਦੌਰਾਨ ਕੰਗ ਨੇ ਕਿਹਾ ਕਿ ‘ਆਪ ਦੇ ਲੱਖਾਂ ਵਲੰਟੀਅਰਾਂ ਨੇ 2022 ਵਿੱਚ ਘਰ-ਘਰ ਬੂਹਾ ਖੜ੍ਹਕਾ ਕੇ ਪੰਜਾਬੀਆਂ ਨੂੰ ਪਾਰਟੀ ਦੇ ਸੂਬੇ ਲਈ ਏਜੰਡੇ ਬਾਰੇ ਦੱਸਦਿਆਂ ਇੱਕ ਮੌਕਾ ਦੇਣ ਲਈ ਬੇਨਤੀ ਕੀਤੀ ਸੀ ਅਤੇ ਹੁਣ ਮਾਨ ਸਰਕਾਰ ਦੀ ਵਾਰੀ ਹੈ ਅਤੇ ਉਹ ਘਰ-ਘਰ ਜਾਕੇ ਲੋਕਾਂ ਦੇ ਮਸਲੇ ਹੱਲ ਕਰ ਰਹੀ ਹੈ। ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਬੀਤੇ ਦਿਨੀਂ ਜਲੰਧਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਏ ਫ਼ੈਸਲਿਆਂ ਬਾਰੇ ਦੱਸਦਿਆਂ ਮਲਵਿੰਦਰ ਕੰਗ ਨੇ ਕਿਹਾ ਕਿ ਸਰਕਾਰ ਨੇ ਜਲੰਧਰ ਸ਼ਹਿਰ ਦੇ ਕਾਇਆਕਲਪ ਵਾਸਤੇ 95 ਕਰੋੜ ਜਾਰੀ ਕਰ ਦਿੱਤੇ ਹਨ। ਨਾਲ ਹੀ ਪਿਛਲੇ ਛੇ ਸਾਲਾਂ ਤੋਂ ਅੜ੍ਹੇ ਆਦਮਪੁਰ ਦੇ ਰੋਡ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦਿਆਂ ਮੁੱਖ ਮੰਤਰੀ ਮਾਨ ਨੇ ਜਲੰਧਰ ਨੂੰ ਦੇਸ਼ ਵਿੱਚ ਇੱਕ ਮਾਡਲ ਤੌਰ ‘ਤੇ ਵਿਕਸਿਤ ਕਰਨ ਦਾ ਐਲਾਨ ਕੀਤਾ ਹੈ।

ਕੰਗ ਨੇ ਕਿਹਾ ਕਿ ਜਿਵੇਂ ਅਰਵਿੰਦ ਕੇਜਰੀਵਾਲ ਦੇਸ਼ ਦੀ ਰਾਜਨੀਤੀ ਨੂੰ ਘੜ੍ਹ ਰਹੇ ਹਨ ਉਸੇ ਤਰ੍ਹਾਂ ਭਗਵੰਤ ਮਾਨ ਸੂਬੇ ਵਿੱਚ ‘ਪੰਜਾਬ ਦੀ ਤਰੱਕੀ’ ਦੇ ਏਜੰਡੇ ਉੱਪਰ ਕੰਮ ਕਰਦਿਆਂ ਲਗਾਤਾਰ ਕਿਸਾਨੀ, ਜਵਾਨੀ ਸਮੇਤ ਹਰ ਵਰਗ ਦੀ ਖੁਸ਼ਹਾਲੀ ਲਈ ਬਿਨ੍ਹਾਂ ਕਿਸੇ ਭੇਦਭਾਵ ਦੇ ਕੰਮ ਕਰ ਰਹੇ ਹਨ। ਕੰਗ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਸੂਬੇ ਵਿੱਚ ਪਰਚਾ ਕਲਚਰ ਨੂੰ ਖ਼ਤਮ ਕਰਕੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ ਅਤੇ ਮਾਨ ਸਰਕਾਰ ਹਰ ਪੱਖੋਂ ਪੰਜਾਬੀਆਂ ਦੀਆਂ ਉਮੀਦਾਂ ‘ਤੇ ਖ਼ਰਾ ਉਤਰ ਰਹੀ ਹੈ।

ਆਪਣੇ ਸੰਬੋਧਨ ਦੌਰਾਨ ਮਲਵਿੰਦਰ ਕੰਗ ਨੇ ਪੰਜਾਬ ਦੇ ਘੱਟ ਰਹੇ ਪਾਣੀ ਦੇ ਪੱਧਰ ‘ਤੇ ਚਿੰਤਾ ਜ਼ਾਹਿਰ ਕਰਦਿਆਂ ਉਸਨੂੰ ਬਚਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਕਿਸਾਨੀ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ‘ਆਪ ਸਰਕਾਰ ਨਹਿਰੀ ਪਾਣੀ ਨੂੰ ਹਰ ਖੇਤ ਤੱਕ ਪਹੁਚਾਉਣ ਵਾਸਤੇ ਉਪਰਾਲੇ ਕਰ ਰਹੀ ਹੈ। ਜਿਸਤੋਂ ਕਿਸਾਨ ਭਾਈਚਾਰਾ ਵੀ ਉਤਸ਼ਾਹਿਤ ਹੈ। ਕੰਗ ਨੇ ਮਾਨ ਸਰਕਾਰ ਦੇ ਪਿਛਲੇ ਇੱਕ ਸਾਲ ਦੇ ਕੰਮਾਂ ‘ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਹੁਣ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ ਪੈ ਰਹੀ ਹੈ ਜੋਕਿ ਸੂਬੇ ਦੇ ਭਵਿੱਖ ਲਈ ਇੱਕ ਚੰਗਾ ਸੰਕੇਤ ਹੈ।

ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ ਮੁਸ਼ਕਿਲਾਂ ‘ਚ…

10 ਮਈ 2024- : ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ…

ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ,…

ਨਵੀਂ ਦਿੱਲੀ, 10 ਮਈ 2024 – ਸੁਪਰੀਮ…

ਸ਼ਾਤਰ ਚੋਰ ਪੁਲਿਸ ਨੂੰ ਹੀ…

10 ਮਈ 2024: ਰਾਜਗੜ੍ਹ ਜ਼ਿਲ੍ਹੇ ਦੇ ਪਚੌਰ…

ਜੇਲ੍ਹ ਤੋਂ ਨਮਜ਼ਦਗੀ ਪੱਤਰ ਭਰਨਗੇ…

10 ਮਈ 2024- : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40261 posts
  • 0 comments
  • 0 fans