Menu

ਲੋਕ ਭਲਾਈ ਸਕੀਮਾਂ ਦਾ 1,78,291 ਯੋਗ ਲਾਭਪਾਤਰੀ ਲੈ ਰਹੇ ਨੇ ਲਾਹਾ : ਡਿਪਟੀ ਕਮਿਸ਼ਨਰ

ਬਠਿੰਡਾ, 18 ਮਈ (ਵੀਰਪਾਲ ਕੌਰ): ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤੇ ਯੋਗ ਅਗਵਾਈ ਹੇਠ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਰਹਿਨੁਮਾਈ ਤੇ ਯਤਨਾਂ ਸਦਕਾ ਸੂਬਾ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਤਹਿਤ ਜ਼ਿਲ੍ਹੇ ਚ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਦਾ ਲਾਹਾ ਲੈ ਰਹੇ ਹਨ।

          ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ  ਸ਼ੌਕਤ ਅਹਿਮਦ ਪਰੇ ਨੇ ਦੱਸਿਆ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਸਕੀਮਾਂ ਤਹਿਤ 1,78,291 ਯੋਗ ਲਾਭਪਾਤਰੀ ਪੈਨਸ਼ਨ ਪ੍ਰਾਪਤ ਕਰ ਰਹੇ ਹਨ। ਜਿੰਨ੍ਹਾਂ ਚ ਬੁਢਾਪਾ ਪੈਨਸ਼ਨ ਸਕੀਮ ਅਧੀਨ 1,23,211 ਲਾਭਪਾਤਰੀ, ਵਿਧਵਾ ਤੇ ਨਿਰਆਸ਼ਰਿਤ ਤਹਿਤ 29,824 ਔਰਤਾਂ, 11,175 ਆਸ਼ਰਿਤ ਬੱਚੇ ਅਤੇ 14,081 ਦਿਵਿਆਂਗਜਨ ਸ਼ਾਮਲ ਹਨ, ਜਿੰਨਾਂ ਨੂੰ ਹਰ ਮਹੀਨੇ 1500 ਰੁਪਏ ਪੈਨਸ਼ਨ ਮੁਹੱਈਆ ਕਰਵਾਈ ਜਾ ਰਹੀ ਹੈ।

          ਡਿਪਟੀ ਕਮਿਸ਼ਨਰ ਨੇ  ਦੱਸਿਆ ਕਿ ਬੁਢਾਪਾ ਪੈਨਸ਼ਨ ਸਕੀਮ ਅਧੀਨ ਵਿੱਤੀ ਸਹਾਇਤਾ ਦਾ ਲਾਭ ਲੈਣ ਲਈ ਮਰਦ ਦੀ ਉਮਰ 65 ਸਾਲ ਅਤੇ ਔਰਤ ਦੀ ਉਮਰ 58 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਪੈਨਸ਼ਨ ਫਾਰਮ ਤੇ ਸਬੰਧਤ ਪਟਵਾਰੀ/ਤਹਿਸੀਲਦਾਰ ਵੱਲੋਂ ਜ਼ਮੀਨ ਦੀ ਰਿਪੋਰਟ ਕਰਵਾਈ ਜਾਂਦੀ ਹੈ। ਪੈਨਸ਼ਨ ਸਕੀਮ ਅਧੀਨ 50 ਪ੍ਰਤੀਸ਼ਤ ਤੋਂ ਵੱਧ ਦਿਵਿਆਂਗਜਨ ਨੂੰ ਪੈਨਸ਼ਨ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਜੇਕਰ ਦਿਵਿਆਂਗਜਨ BED RIDDEN ਹੋਵੇ ਤਾਂ ਉਸਦੀ ਪਤਨੀ ਅਤੇ ਉਸਦੇ ਬੱਚਿਆਂ ਨੂੰ ਪੈਨਸ਼ਨ ਦਾ ਲਾਭ ਦਿੱਤਾ ਜਾਂਦਾ ਹੈ। ਪੈਨਸ਼ਨ ਮੰਨਜ਼ੂਰ ਕਰਨ ਲਈ ਯੂ.ਡੀ.ਆਈ.ਡੀ ਕਾਰਡ ਬਣਾਉਣਾ ਲਾਜ਼ਮੀ  ਹੈ।

      ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਵਿਧਵਾ ਔਰਤਾਂ ਅਤੇ ਉਨ੍ਹਾਂ ਦੇ 18 ਸਾਲ ਤੋਂ ਘੱਟ ਉਮਰ ਦੇ ਦੋ ਬੱਚਿਆਂ ਨੂੰ ਵਿੱਤੀ ਸਹਾਇਤਾ ਮੰਜ਼ੂਰ ਕੀਤੀ ਜਾਂਦੀ ਹੈ। ਨਿਆਸਰਿਤ ਔਰਤਾਂ/ਤਲਾਕਸ਼ੁਦਾ ਔਰਤਾਂ ਨੂੰ ਵੀ ਵਿੱਤੀ ਸਹਾਇਤਾ ਦਾ ਲਾਭ ਦਿੱਤਾ ਜਾਂਦਾ ਹੈ। ਵਿਧਵਾ ਔਰਤਾਂ ਨੂੰ ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਅਧੀਨ 20 ਹਜ਼ਾਰ ਰੁਪਏ ਦੀ ਮੁਹੱਈਆ ਕਰਵਾਈ ਜਾਂਦੀ ਹੈ। ਇਸ ਸਕੀਮ ਅਧੀਨ ਪਤੀ ਦੀ ਮੌਤ ਹੋਣ ਤੋਂ ਇੱਕ ਸਾਲ ਦੇ ਅੰਦਰ-ਅੰਦਰ ਬਿਨੈ-ਪੱਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦੇ ਦਫਤਰ ਜਮ੍ਹਾਂ ਕਰਵਾਉਣਾ ਹੁੰਦਾ ਹੈ। ਸ਼ਹਿਰੀ ਵਸਨੀਕ ਵਿਧਵਾ ਔਰਤ ਦੀ ਆਮਦਨ 80 ਹਜ਼ਾਰ ਤੋਂ ਘੱਟ ਅਤੇ ਪੇਂਡੂ ਖੇਤਰ ਦੀ ਵਿਧਵਾ ਔਰਤ ਦੀ ਆਮਦਨ 60 ਹਜ਼ਾਰ ਤੋਂ ਘੱਟ ਹੋਣੀ ਲਾਜ਼ਮੀ ਹੈ ਜਾਂ ਪਰਿਵਾਰ ਦਾ ਬੀ.ਪੀ.ਐੱਲ. ਨੰਬਰ ਹੋਣਾ ਚਾਹੀਦਾ ਹੈ।

          ਇਸੇ ਤਰ੍ਹਾਂ ਹੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ  ਵੱਲੋਂ ਪੰਜਾਬ ਮੈਨੇਜਮੈਂਟ ਆਫ ਸੀਨੀਅਰ ਸਿਟੀਜ਼ਨ ਹੋਮਜ਼ ਫਾਰ ਐਲਡਰਲੀ ਪਰਸ਼ਨ ਸਕੀਮ 2019 ਅਨੁਸਾਰ ਗ੍ਰਾਂਟ ਇਡ ਏਡ ਅਧੀਨ ਅਤੇ ਪੀ.ਐੱਮ-6 ਅਸਿਸਟੈਂਸ ਸਕੀਮ ਅਧੀਨ ਐੱਨ.ਜੀ.ਓਜ਼. ਨੂੰ ਸਮੇਂ-ਸਮੇਂ ਤੇ ਰਾਸ਼ੀ ਜਾਰੀ ਕੀਤੀ ਜਾਂਦੀ  ਹੈ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40235 posts
  • 0 comments
  • 0 fans