18 ਮਈ 2023- NSA ਤਹਿਤ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਚ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਪਹੁੰਚੇ ਹਨ। ਮਾਪਿਆਂ ਨਾਲ ਅੰਮ੍ਰਿਤਪਾਲ ਦੇ ਵਕੀਲਾਂ ਦੀ ਟੀਮ ਵੀ ਮੌਜੂਦ ਸੀ ਜਿਸ ‘ਚ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਅਤੇ ਰੋਹਿਤ ਸ਼ਰਮਾ ਵੀ ਮੌਜੂਦ ਹਨ। ਮਾਤਾ ਪਿਤਾ ਨੇ ਮਿਲਣ ਤੋਂ ਬਾਅਦ ਦੱਸਿਆ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਠੀਕ ਹੈ ਤੇ ਚੜਦੀ ਕਲਾ ਵਿੱਚ ਹੈ। ਜੇਲ੍ਹ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਹੈ। ਦੱਸ ਦੇਈਏ ਕਿ ਅੰਮ੍ਰਿਤਪਾਲ ਦੇ ਹੋਰ ਸਾਥੀ ਵੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਜਿਨ੍ਹਾਂ ‘ਤੇ NSA ਲਗਾਇਆ ਗਿਆ ਹੈ। ਅੰਮ੍ਰਿਤਪਾਲ ਦੇ ਲਈ ਮਾਤਾ ਪਿਤਾ ਆਪਣੇ ਨਾਲ ਖਾਣ-ਪੀਣ ਦਾ ਸਮਾਨ ਵੀ ਲੈ ਕੇ ਆਏ ਹਨ।