Menu

ਜੀ.ਐਸ.ਟੀ. ਦਫ਼ਤਰ ਦੀ ਸਹਾਇਕ ਕਮਿਸ਼ਨਰ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

19 ਮਈ 2023-ਭ੍ਰਿਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਤਹਿਤ ਅਸਾਮ ਪੁਲਿਸ ਦੇ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਡਾਇਰੈਕਟੋਰੇਟ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸੂਬਾ ਜੀ.ਐਸ.ਟੀ. ਦਫ਼ਤਰ ਦੀ ਸਹਾਇਕ ਕਮਿਸ਼ਨਰ ਮੀਨਾਕਸ਼ੀ ਕਾਕਤੀ ਕਲਿਤਾ ਨੂੰ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਦੇ ਘਰੋਂ 65 ਲੱਖ ਰੁਪਏ ਤੋਂ ਵੱਧ ਦੀ ਨਕਦੀ ਵੀ ਬਰਾਮਦ ਹੋਈ ਹੈ।ਜਾਣਕਾਰੀ ਅਨੁਸਾਰ ਕਲਿਤਾ ਵਿਰੁਧ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ‘ਚ ਦੋਸ਼ ਲਗਾਇਆ ਗਿਆ ਸੀ ਕਿ ਉਸ ਨੇ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਤੋਂ ਜੀ.ਐਸ.ਟੀ. ਔਨਲਾਈਨ ਫੰਕਸ਼ਨਾਂ ਨੂੰ ਮੁੜ ਸਰਗਰਮ ਕਰਨ ਲਈ 10,000 ਰੁਪਏ ਦੀ ਮੰਗ ਕੀਤੀ ਗਈ ਸੀ।

ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਵਾਲੀ ਅਧਿਕਾਰੀ ਵਿਰੁਧ ਲੋੜੀਂਦੀ ਕਾਨੂੰਨੀ ਕਾਰਵਾਈ ਕਰਨ ਲਈ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਡਾਇਰੈਕਟੋਰੇਟ ਕੋਲ ਪਹੁੰਚ ਕੀਤੀ। ਇਸੇ ਤਹਿਤ ਗੁਹਾਟੀ ਦੇ ਕਰ ਭਵਨ ਵਿਖੇ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਜਾਂਚ ਟੀਮ ਵਲੋਂ ਜਾਲ ਵਿਛਾਇਆ ਗਿਆ ਅਤੇ ਉਕਤ ਅਧਿਕਾਰੀ ਨੂੰ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਦੱਸ ਦੇਈਏ ਕਿ ਵਿਜੀਲੈਂਸ ਵਿਭਾਗ ਦੀ ਟੀਮ ਨੇ ਗ੍ਰਿਫ਼ਤਾਰੀ ਤੋਂ ਬਾਅਦ ਤਲਾਸ਼ੀ ਦੌਰਾਨ ਕਲਿਤਾ ਦੇ ਘਰੋਂ 65,37,500 ਰੁਪਏ ਬਰਾਮਦ ਕੀਤੇ। ਉਸ ਵਿਰੁਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਨਵੀਂ ਚਾਰਜਸ਼ੀਟ…

ਨਵੀਂ ਦਿੱਲੀ, 11 ਮਈ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸ਼ੁਕਰਵਾਰ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ…

10 ਮਈ 2024- : ਮਹਿਲਾ ਪਹਿਲਵਾਨਾਂ ਨਾਲ…

ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ,…

ਨਵੀਂ ਦਿੱਲੀ, 10 ਮਈ 2024 – ਸੁਪਰੀਮ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40264 posts
  • 0 comments
  • 0 fans