Menu

ਆਂਗਨਵਾੜੀ ਜਥੇਬੰਦੀ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਂਗਨਵਾੜੀ ਜਥੇਬੰਦੀ ਨੂੰ ਜਾਇਜ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ
19, ਮਈ : ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਇਥੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਵੱਲੋਂ ਆਂਗਨਵਾੜੀ ਜਥੇਬੰਦੀ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨਾਲ ਮੰਗਾਂ ਬਾਰੇ ਹੋਈ ਮੀਟਿੰਗ ਵਿੱਚ ਆਂਗਨਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਡਾ.ਬਲਜੀਤ ਕੌਰ ਨੇ ਦੱਸਿਆ ਕਿ ਆਂਗਨਵਾੜੀ ਯੂਨੀਅਨ ਵਰਕਰਾਂ ਨੂੰ  ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ।   ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮਾਧਵੀ ਕਟਾਰੀਆ, ਵਧੀਕ ਸਕੱਤਰ  ਵਿੰਮੀ ਭੁੱਲਰ,  ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਅਤੇ CM…

ਨਵੀਂ ਦਿੱਲੀ , 11 ਮਈ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਅਤੇ ਪੰਜਾਬ ਦੇ…

ਦਿੱਲੀ ਆਬਕਾਰੀ ਨੀਤੀ ਮਾਮਲੇ ’ਚ…

ਨਵੀਂ ਦਿੱਲੀ, 11 ਮਈ : ਇਨਫੋਰਸਮੈਂਟ ਡਾਇਰੈਕਟੋਰੇਟ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ…

10 ਮਈ 2024- : ਮਹਿਲਾ ਪਹਿਲਵਾਨਾਂ ਨਾਲ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40269 posts
  • 0 comments
  • 0 fans