Menu

ਨਹਿਰੂ ਯੁਵਾ ਕੇਂਦਰ ਨੇ ਮਾਡਰਨ ਕਾਲਜ ਆਫ ਐਜੂਕੇਸ਼ਨ  ਵਿਖੇ ਕਰਵਾਇਆ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਪ੍ਰੋਗਰਾਮ

19, ਮਈ : ਨਹਿਰੂ ਯੁਵਾ ਕੇਂਦਰ ਯੁਵਾ ਮਾਮਲਿਆਂ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ  ਸਥਾਨਕ ਮਾਡਰਨ ਕਾਲਜ ਆਫ ਐਜੁਕੇਸ਼ਨ, ਸ਼ੇਰਗੜ੍ਹ ਚੀਮਾ ਵਿਖੇ ਕਰਵਾਇਆ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਪ੍ਰੋਗਰਾਮ ਯਾਦਗਾਰੀ ਹੋ ਨਿਬੜਿਆ । ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਮੈਂਬਰ ਪਾਰਲੀਮੈਂਟ  ਸੰਗਰੂਰ  ਸਿਮਰਨਜੀਤ ਸਿੰਘ ਮਾਨ ਅਤੇ  ਵਿਧਾਇਕ ਮਾਲੇਰਕੋਟਲਾ  ਮੁਹੰਮਦ ਜਮੀਲ ਉਰ ਰਹਿਮਾਨ ਨੇ ਸ਼ਮੂਲੀਅਤ ਕੀਤੀ । ਸਮਾਗਮ ਦੇ ਆਰੰਭ ਵਿਚ ਮਹਿਮਾਨਾਂ ਨੇ ਜੋਤੀ ਜਗਾਉਣ ਦੀ ਰਸਮ ਅਦਾ ਕੀਤੀ ਅਤੇ ਉਪਰੰਤ ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਅਫ਼ਸਰ ਰਾਹੁਲ ਸੈਣੀ ਨੇ ਉਦਘਾਟਨੀ ਵਿਚਾਰ ਸਾਂਝੇ ਕੀਤੇ ।

ਸਮਾਗਮ ਨੂੰ  ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ  ਜੀਵਨ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕਰਨ ਲਈ ਇਹੋ ਜਿਹੇ ਪ੍ਰੋਗਰਾਮ ਕਰਵਾਉਣਾ ਸ਼ਲਾਘਾਯੋਗ ਹੈ | ਉਨ੍ਹਾਂ ਆਪਣੇ ਜੀਵਨ ਨਾਲ ਜੁੜੀਆਂ ਕੁਝ ਯਾਦਾਂ ਤਾਜਾ ਕਰਦੇ ਹੋਏ ਨੌਜਵਾਨਾਂ ਨੂੰ  ਸਮਝਾਇਆ ਕਿ ਜੀਵਨ ਵਿੱਚ ਕਦੇ ਵੀ ਹਾਰ ਨਹੀਂ ਮੰਨਣੀ ਚਾਹੀਦੀ | ਆਪਣੀ ਮੰਜਿਲ ਨੂੰ  ਪ੍ਰਾਪਤ ਕਰਨ ਲਈ ਪੂਰੀ ਲਗਨ ਨਾਲ ਮਿਹਨਤ ਕਰੋ | ਉਨ੍ਹਾਂ ਸਮਾਗਮ ਦੌਰਾਨ ਨੌਜਵਾਨਾਂ ਵੱਲੋਂ ਪੇਸ਼ ਕੀਤੇ ਗਏ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮਾਂ ਦੀ ਵੀ ਖੂਬ ਸ਼ਲਾਂਘਾ ਕੀਤੀ | ਮਾਨ ਨੇ ਨੌਜਵਾਨਾਂ ਦੇ ਚੰਗੇ ਭਵਿੱਖ ਲਈ ਆਪਣੇ ਵੱਲੋਂ ਹਰ ਸੰਭਵ ਸਹਿਯੋਗ ਦੇਣ ਦੀ ਗੱਲ ਕਰਦਿਆਂ ਸਮਾਗਮ ਦੇ ਆਯੋਜਕਾਂ ਦੀ ਸ਼ਲਾਂਘਾ ਕੀਤੀ |

ਵਿਧਾਇਕ ਮਾਲੇਰਕੋਟਲਾ  ਮੁਹੰਮਦ ਜਮੀਲ ਉਰ ਰਹਿਮਾਨ ਨੇ ਨਹਿਰੂ ਯੁਵਾ ਕੇਂਦਰ ਦੇ ਇਸ ਪ੍ਰੋਗਰਾਮ ਲਈ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਵਿੱਚ ਉਤਸ਼ਾਹ ਪੈਦਾ ਕਰਦੇ ਹਨ । ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਭਾਸ਼ਨ ਮੁਕਾਬਲੇ, ਕਵਿਤਾ ਮੁਕਾਬਲੇ, ਪੇਂਟਿੰਗ ਮੁਕਾਬਲੇ, ਫੋਟੋਗ੍ਰਾਫੀ ਮੁਕਾਬਲੇ ਅਤੇ ਸੱਭਿਆਚਾਰਕ ਸਮਾਗਮ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਜ਼ਿਲ੍ਹੇ ਦੇ ਕਈ ਵਿੱਦਿਅਕ ਅਦਾਰਿਆਂ ਨੇ ਹਿੱਸਾ ਲਿਆl

ਇਸ ਮੌਕੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ, ਜਲੰਧਰ ਵੱਲੋਂ ਭਾਰਤ ਸਰਕਾਰ ਦੀਆਂ ਵੱਖ- ਵੱਖ ਯੋਜਨਾਵਾਂ ਅਤੇ ਉਪਲੱਬਧੀਆਂ ਬਾਰੇ ਇੱਕ ਪ੍ਰਦਰਸ਼ਨੀ ਵੀ ਲਗਾਈ ਗਈ ਜਿਸ ਵਿੱਚ ਅਗਨੀਪਥ ਯੋਜਨਾ, ਮੁਦਰਾ ਯੋਜਨਾ,  ਸਕਿੱਲ ਇੰਡੀਆ ਆਦਿ ਯੋਜਨਾਵਾਂ ਦੇ ਬਾਰੇ ਵਿਚ ਜਾਣਕਾਰੀ  ਦਿੱਤੀ ਗਈ  ਤਾਂ ਜੋ ਵਿਦਿਆਰਥੀ ਭਵਿੱਖ ਵਿਚ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਸਕਣ । ਇਸ ਮੌਕੇ ਹੋਰ ਵਿਭਾਗਾਂ ਜਿਵੇਂ ਕਿ ਸਿਹਤ ਵਿਭਾਗ ,ਗ੍ਰਾਮੀਣ ਬੈਂਕ ਅਤੇ ਕਈ ਸੈਲਫ ਹੈਲਪ ਗਰੁੱਪ ਦੇ ਸਟਾਲ ਵੀ ਲਗਾਏ ਗਏl ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਨੀਤੂ ਸੇਠੀ ਨੇ ਨਹਿਰੂ ਯੁਵਾ ਕੇਂਦਰ ਅਤੇ ਬੱਚਿਆਂ ਦਾ ਇਸ ਪ੍ਰੋਗਰਾਮ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦੇ ਲਈ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵਿੰਦਰ ਕੌਰ, ਸਰਦਾਰ ਹਰਪਾਲ ਸਿੰਘ ਚੇਅਰਮੈਨ ਮਾਡਰਨ ਕਾਲਜ ਆਫ਼ ਐਜ਼ੂਕੇਸ਼ਨ, ਡਾ. ਜਗਜੀਤ ਸਿੰਘ ਮੌਜੂਦ ਸਨ ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans