Menu

28 ਤੋਂ 30 ਮਈ ਤੱਕ ਚੱਲੇਗਾ ਪਲਸ ਪੋਲੀਓ ਅਭਿਆਨ

—0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਦਵਾਈ ਦੀਆਂ ਬੂੰਦਾ
19, ਮਈ- ਸਿਹਤ ਵਿਭਾਗ ਵੱਲੋਂ 28 ਤੋਂ 30 ਮਈ ਤੱਕ ਪਲਸ ਪੋਲੀਓ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ਤਹਿਤ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਤੋਂ ਬਚਾਓ ਲਈ ਦਵਾਈ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ। ਇਸ ਸੰਬੰਧੀ ਤਿਆਰੀਆਂ ਲਈ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਨੇ ਦਿੱਤੀ ਹੈ। ਵਧੀਕ ਡਿਪਟੀ ਕਮਿਸ਼ਨਰ ਡਾ: ਮਨਦੀਪ ਕੌਰ ਨੇ ਸਿਹਤ ਵਿਭਾਗ ਦੇ ਨਾਲ ਨਾਲ ਸਾਰੇ ਸਹਿਯੋਗੀ ਵਿਭਾਗਾਂ ਨੂੰ ਵੀ ਇਸ ਮੁਹਿੰਮ ਵਿਚ ਸਹਿਯੋਗ ਕਰਨ ਲਈ ਹਦਾਇਤ ਕੀਤੀ। ਉਨ੍ਹਾਂ ਨੇ ਫੂਡ ਸਪਲਾਈ ਕੰਟਰੋਲਰ ਨੂੰ ਕਿਹਾ ਕਿ ਭੱਠਿਆਂ ਤੇ ਕੰਮ ਕਰਦੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਇਹ ਵੈਕਸੀਨ ਪਿਲਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ। ਉਨ੍ਹਾਂ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਕਿਹਾ ਕਿ ਆਂਗਣਬਾੜੀਆਂ ਅਭਿਆਨ ਵਾਲੇ ਦਿਨਾਂ ਦੌਰਾਨ ਖੁੱਲੀਆਂ ਰੱਖੀਆਂ ਜਾਣ ਅਤੇ ਇਸ ਅਭਿਆਨ ਦੌਰਾਨ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ। ਰੋਡਵੇਜ਼ ਨੂੰ ਹਦਾਇਤ ਕੀਤੀ ਕਿ ਟਰਾਂਜਿਟ ਟੀਮਾਂ ਦੀ ਤਾਇਨਾਤੀ ਦੀ ਥਾਂ ਤੇ ਬੱਸਾਂ ਰੋਕੀਆਂ ਜਾਣ। ਬਿਜਲੀ ਨਿਗਮ ਨੂੰ ਵੈਕਸੀਨ ਦੇ ਕੋਲਡ ਸਟੋਰਾ ਲਈ ਨਿਰਵਿਘਨ ਸਪਲਾਈ ਦੇਣ ਲਈ ਕਿਹਾ ਗਿਆ। ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਚਾਇਤਾਂ ਨੂੰ ਇਸ ਅਭਿਆਨ ਵਿਚ ਸਹਿਯੋਗ ਕਰਨ ਲਈ ਕਿਹਾ ਜਾਵੇ।
ਬੈਠਕ ਵਿਚ ਸਿਹਤ ਵਿਭਾਗ ਤੋਂ ਵਿਸਵ ਸਿਹਤ ਸੰੰਸਥਾ ਦੇ ਨੁੰਮਾਇੰਦੇ ਡਾ: ਮੇਘਾ ਨੇ ਦੱਸਿਆ ਕਿ 28 ਮਈ ਦਿਨ ਐਤਵਾਰ ਨੂੰ ਬੂਥਾਂ ਤੇ ਦਵਾਈ ਪਿਲਾਈ ਜਾਵੇਗੀ ਜਦ ਕਿ 29 ਅਤੇ 30 ਮਈ ਨੂੰ ਟੀਮਾਂ ਘਰ ਘਰ ਜਾ ਕੇ ਰਹਿ ਗਏ ਬੱਚਿਆਂ ਨੂੰ ਦਵਾਈ ਪਿਲਾਊਣਗੀਆਂ।ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ 135529 ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ ਹੈ ਅਤੇ ਇਸ ਲਈ 587 ਟੀਮਾਂ ਬਣਾਈਆਂ ਗਈਆਂ ਹਨ। ਇਸੇ ਤਰਾਂ 27 ਮੋਬਾਇਲ ਅਤੇ 28 ਟਰਾਂਜਿਟ ਟੀਮਾਂ ਵੀ ਹੋਣਗੀਆਂ। ਅਭਿਆਨ ਦੀ ਨਿਗਰਾਨੀ ਲਈ 128 ਨਿਗਰਾਨ ਲਗਾਏ ਗਏ ਹਨ।
ਡੀਆਈਓ ਡਾ: ਐਰਿਕ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਇਸ ਅਭਿਆਨ ਦੌਰਾਨ ਨਵ ਜੰਮੇ ਬੱਚੇ ਤੋਂ ਲੈਕੇ 5 ਸਾਲ ਤੱਕ ਦੇ ਬੱਚਿਆਂ ਨੂੰ ਇਹ ਦਵਾਈ ਜ਼ਰੂਰ ਪਿਲਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਇਹ ਦਵਾਈ ਪੂਰੀ ਤਰਾਂ ਸੁਰੱਖਿਅਤ ਹੈ। ਬੈਠਕ ਵਿਚ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ  ਰੀਸ਼ੀ ਰਾਜ ਮਹਿਰਾ, ਡਿਪਟੀ ਡੀਈਓ ਅੰਜੂ ਸੇਠੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ, ਡਾ: ਰਿੰਕੂ ਚਾਵਲਾ ਆਦਿ ਵੀ ਹਾਜ਼ਰ ਸਨ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans