Menu

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਆਬਕਾਰੀ ਅਧਿਕਾਰੀ ਬਲਬੀਰ ਕੁਮਾਰ ਬਿਰਦੀ ਖਿਲਾਫ ਮਾਮਲਾ ਦਰਜ

19 ਮਈ 2023-ਪੰਜਾਬ ਵਿਜੀਲੈਂਸ ਬਿਊਰੋ ਨੇ ਬਲਬੀਰ ਕੁਮਾਰ ਬਿਰਦੀ, ਜੁਆਇੰਟ ਡਾਇਰੈਕਟਰ, ਜੀ ਐਸ ਟੀ, ਆਬਕਾਰੀ ਵਿਭਾਗ ਪੰਜਾਬ, ਵਾਸੀ ਲੰਮਾ ਪਿੰਡ, ਜਲੰਧਰ ਵੱਲੋਂ ਸਰਕਾਰੀ ਅਧਿਕਾਰੀ ਹੁੰਦਿਆਂ ਭ੍ਰਿਸ਼ਟਾਚਾਰ ਰਾਹੀਂ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਅਧਿਕਾਰੀ ਨੇ 01.04.2007 ਤੋਂ 11.09.2020 ਤਕ ਦੇ ਜਾਂਚ ਸਮੇਂ ਦੌਰਾਨ ਕੁੱਲ 5,12,51,688.37 ਰੁਪਏ ਖਰਚ ਕੀਤੇ ਜਦੋਂ ਕਿ ਸਾਰੇ ਸਰੋਤਾਂ ਤੋਂ ਉਸਦੀ ਅਸਲ ਆਮਦਨ 2,08,84,863.37 ਰੁਪਏ ਬਣਦੀ ਸੀ। ਜਾਂਚ ਦੌਰਾਨ ਪਾਇਆ ਗਿਆ ਕਿ ਉਕਤ ਅਧਿਕਾਰੀ ਨੇ ਇਸ ਸਮੇਂ ਦੌਰਾਨ ਆਪਣੀ ਅਸਲ ਆਮਦਨ ਤੋਂ 3,03,66,825 ਰੁਪਏ ਵੱਧ ਖਰਚ ਕੀਤੇ ਜੋ ਕਿ ਉਸਦੀ ਕੁੱਲ ਆਮਦਨ ਤੋਂ ਲਗਭਗ 145.40 ਫੀਸਦੀ ਵੱਧ ਹੈ।

ਬੁਲਾਰੇ ਨੇ ਅੱਗੇ ਦਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਪੰਜਾਬ ਆਬਕਾਰੀ ਵਿਭਾਗ ਦੇ ਉਕਤ ਅਧਿਕਾਰੀ ਨੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੀ ਅਸਲ ਆਮਦਨ ਨਾਲੋਂ ਵੱਧ ਚੱਲ ਅਤੇ ਅਚੱਲ ਜਾਇਦਾਦ ਬਣਾਈ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13(1) (ਬੀ) ਅਤੇ 13(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਬਿਊਰੋ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦਸਿਆ ਕਿ ਉਕਤ ਬਲਬੀਰ ਕੁਮਾਰ ਬਿਰਦੀ ਅਤੇ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨੇ ਕੁਝ ਟਰਾਂਸਪੋਰਟਰਾਂ ਅਤੇ ਉਦਯੋਗਪਤੀਆਂ ਦੀ ਮਿਲੀਭੁਗਤ ਨਾਲ ਜੀ.ਐਸ.ਟੀ. ਉਗਰਾਹੀ ਵਿਚ ਘਪਲਾ ਕੀਤਾ ਸੀ।ਇਸ ਸਬੰਧੀ 21.08.2020 ਨੂੰ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਧਾਰਾਵਾਂ 7, 7-ਏ  ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਉਕਤ ਮੁਲਜ਼ਮ ਬਲਬੀਰ ਕੁਮਾਰ ਬਿਰਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤਹਿਤ ਬਿਊਰੋ ਕੋਲ ਉਕਤ ਕੇਸ ਸਬੰਧੀ ਜਾਂਚ ਵਿਚ ਸ਼ਾਮਲ ਹੋਇਆ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans