Menu

ਜ਼ਿਲ੍ਹਾ  ‘ਚ ਝੋਨੇ ਦੀ ਬਿਜਾਈ 21 ਜੂਨ ਤੋਂ ਸ਼ੁਰੂ ਕੀਤੀ ਜਾਣੀ – ਮੁੱਖ ਖੇਤੀਬਾੜੀ ਅਫ਼ਸਰ

19, ਮਈ : ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ, ਡਾ. ਹਰਬੰਸ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਲਈ ਪੰਜਾਬ ਨੂੰ ਚਾਰ ਭਾਗਾਂ ਵਿੱਚ ਵੰਡਿਆਂ ਗਿਆ ਹੈ। ਜ਼ਿਲ੍ਹਾ ਮਾਲੇਰਕੋਟਲਾ ਵਿੱਚ ਝੋਨੇ ਦੀ ਬਿਜਾਈ 21 ਜੂਨ ਤੋਂ ਸ਼ੁਰੂ ਕੀਤੀ ਜਾਣੀ ਹੈ। ਸੋ ਕਿਸਾਨ ਵੀਰ ਇਸ ਗੱਲ ਦਾ ਧਿਆਨ ਰੱਖਣ ਅਤੇ ਪਨੀਰੀ ਦੀ ਬਿਜਾਈ ਇਸ ਤਾਰੀਕ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਕਰਨ। ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਭਰ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਦੀ ਤਕਨੀਕ ਲਈ ਬਿਜਲੀ ਦੀ ਸਪਲਾਈ 20 ਮਈ ਤੋਂ ਸ਼ੁਰੂ ਹੋ ਜਾਵੇਗੀ। ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ 21 ਜੂਨ ਤੋਂ ਪਹਿਲਾਂ ਝੋਨਾ ਲਾਉਣ ਤੋਂ ਗੁਰੇਜ਼ ਕਰਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਬੀਜਣ ਅਤੇ ਸਬਜ਼ੀਆਂ ਸਮੇਤ ਸਿੰਚਾਈ ਦੀਆਂ ਆਮ ਲੋੜਾਂ ਲਈ ਚਾਰ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾਵੇਗੀ

                  ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਮੀਨਦੋਜ਼ ਪਾਣੀ ਦੀ ਬੱਚਤ ਲਈ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਪੀ.ਆਰ-126 ਦੀ ਕਾਸ਼ਤ ਕੀਤੀ ਜਾਵੇ ਅਤੇ ਇਸ ਕਿਸਮ ਦੀ ਪਨੀਰੀ ਦੀ ਬਿਜਾਈ 25 ਮਈ ਤੋਂ ਸ਼ੁਰੂ ਕੀਤੀ ਜਾਵੇ ਅਤੇ ਬਾਕੀ ਕਿਸਮਾਂ ਜਿਵੇਂ ਕਿ ਪੀ.ਆਰ-121, ਪੀ.ਆਰ-122, ਪੀ.ਆਰ-129 ਅਤੇ ਪੀ.ਆਰ-131 ਦੀ ਪਨੀਰੀ ਦੀ ਬਿਜਾਈ 20 ਮਈ ਤੋਂ ਸ਼ੁਰੂ ਕੀਤੀ ਜਾਵੇ। ਸਹੀ ਸਮੇਂ ‘ਤੇ ਬੀਜੀ ਝੋਨੇ ਦੀ ਫ਼ਸਲ ਦਾ ਮਿਆਰ ਵੀ ਵਧੀਆ ਹੁੰਦਾ ਹੈ ਅਤੇ ਤਣੇ ਦੇ ਗੜੂੰਏ ਦਾ ਹਮਲਾ ਵੀ ਘੱਟ ਹੁੰਦਾ ਹੈ। ਝੋਨੇ ਦੀ ਫ਼ਸਲ ਨੂੰ ਵੱਖ-ਵੱਖ ਬਿਮਾਰੀਆਂ ਤੋਂ ਅਗਾਊਂ ਬਚਾਉਣ ਲਈ ਬੀਜ ਦੀ ਸੋਧ 3 ਗ੍ਰਾਮ ਸਪਰਿੰਟ 75ws ਨਾਲ ਕੀਤੀ ਜਾਵੇ। ਉਨ੍ਹਾਂ ਖ਼ਾਸ ਤੌਰ ‘ਤੇ ਕਿਸਾਨਾਂ ਨੂੰ ਪੂਸ਼ਾ-44 ਦੀ ਕਾਸ਼ਤ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਪਾਣੀ ਅਤੇ ਬਿਜਲੀ ਦੀ ਬੱਚਤ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਲਈ ਬੇਨਤੀ ਕੀਤੀ ਅਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪਿਛਲੇ ਸਾਲ ਦੀ ਤਰ੍ਹਾਂ 1500 ਰੁਪਏ ਪ੍ਰਤੀ ਏਕੜ ਸਬਸਿਡੀ ਦਿੱਤੀ ਜਾਵੇਗੀ। ਸਬਸਿਡੀ ਦਾ ਲਾਹਾ ਲੈਣ ਲਈ ਕਿਸਾਨ agrimachinerypb.com ‘ਤੇ ਰਜਿਸਟਰੇਸ਼ਨ ਕਰਵਾਉਣ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਤਸਦੀਕ ਹੋਣ ਉਪਰੰਤ ਰਾਸ਼ੀ ਜਾਰੀ ਕੀਤੀ ਜਾਵੇਗੀ । ਉਨ੍ਹਾਂ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆ ਕਿਹਾ ਕਿ ਅੱਗ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਮਿੱਟੀ ਦੀ ਸਿਹਤ ‘ਤੇ ਵੀ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ

ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ ਮੁਸ਼ਕਿਲਾਂ ‘ਚ…

10 ਮਈ 2024- : ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ…

ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ,…

ਨਵੀਂ ਦਿੱਲੀ, 10 ਮਈ 2024 – ਸੁਪਰੀਮ…

ਸ਼ਾਤਰ ਚੋਰ ਪੁਲਿਸ ਨੂੰ ਹੀ…

10 ਮਈ 2024: ਰਾਜਗੜ੍ਹ ਜ਼ਿਲ੍ਹੇ ਦੇ ਪਚੌਰ…

ਜੇਲ੍ਹ ਤੋਂ ਨਮਜ਼ਦਗੀ ਪੱਤਰ ਭਰਨਗੇ…

10 ਮਈ 2024- : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40261 posts
  • 0 comments
  • 0 fans