Menu

ਪਲੇਸਮੈਂਟ ਕੈਂਪ 22 ਮਈ ਨੂੰ : ਸ਼ੌਕਤ ਅਹਿਮਦ ਪਰੇ

ਬਠਿੰਡਾ, 20 ਮਈ :(ਵੀਰਪਾਲ ਕੌਰ) ਪੰਜਾਬ ਸਰਕਾਰ ਦਾ ਅਦਾਰਾ ਜ਼ਿਲ੍ਹਾ ਰੋਜਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਦਫਤਰ ਵੱਲੋਂ  22 ਮਈ  ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਸਥਾਨਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਡੀ.ਬੀ.ਈ.ਈ. ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।   ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰੋਜਗਾਰ ਅਫਸਰ ਮਿਸ ਅੰਕਿਤਾ ਅਗਰਵਾਲ ਨੇ  ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅਗਰਵਾਲ ਗਲਾਸ ਬਠਿੰਡਾ ਵੱਲੋਂ ਮੈਨੇਜਰ ਤੇ ਸੁਪਰਵਾਈਜ਼ਰ ਦੀਆਂ ਅਸਾਮੀਆਂ ਦੀ ਚੋਣ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਯੋਗਤਾ ਬੀ.ਟੈਕ. ਮਕੈਨੀਕਲ ਇੰਜੀਨੀਅਰਿੰਗ ਤੇ ਤਨਖਾਹ 25 ਤੋਂ 40 ਹਜ਼ਾਰ ਰੁਪਏ ਪ੍ਰਤੀ ਮਹੀਨਾਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਬਠਿੰਡਾ ਅਤੇ ਚੰਡੀਗੜ੍ਹ ਲਈ ਰਿਸੈਂਪਸ਼ਨਿਸ਼ਟ ਦੀ ਅਸਾਮੀ ਲਈ ਇਸਤਰੀ ਉਮੀਦਵਾਰ ਦੀ ਯੋਗਤਾ ਗਰੈਜੂਏਸ਼ਨ ਤੇ ਤਨਖਾਹ 25 ਹਜ਼ਾਰ ਰੁਪਏ ਪ੍ਰਤੀ ਮਹੀਨਾਂ ਤੱਕ ਦਿੱਤੀ ਜਾਵੇਗੀ।

          ਉਨ੍ਹਾਂ ਦੱਸਿਆ ਕਿ ਅਗਰਵਾਲ ਗਲਾਸ ਨੂੰ ਹੀ ਐਮ.ਆਈ.ਐਸ. ਐਗਜੀਕਿਊਟਿਵ ਦੀ ਅਸਾਮੀ ਲਈ ਗਰੈਜੂਏਸ਼ਨ ਉਮੀਦਵਾਰਾਂ ਦੀ ਜ਼ਰੂਰਤ ਹੈ। ਇਸ ਅਸਾਮੀ ਲਈ ਤਨਖਾਹ 15 ਹਜ਼ਾਰ  ਰੁਪਏ ਪ੍ਰਤੀ ਮਹੀਨਾਂ ਹੋਵੇਗੀ। ਲੜਕੀਆਂ ਲਈ ਪਿੱਕ ਐਂਡ ਡਰੋਪ ਦੀ ਸਹੂਲਤ ਵੀ ਮਹੁੱਇਆ ਕਰਵਾਈ ਜਾਵੇਗੀ। ਇਨ੍ਹਾਂ ਸਾਰੀਆਂ ਅਸਾਮੀਆਂ ਲਈ ਉਮਰ ਹੱਦ 25 ਤੋਂ 35 ਸਾਲ ਤੱਕ ਹੋਣੀ ਲਾਜ਼ਮੀ ਹੋਵੇ।   ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਨੇ ਦੱਸਿਆ ਕਿ ਦੂਸਰੀ ਕੰਪਨੀ ਇੰਡੀਆ ਜੌਬ ਕਾਰਟ ਨੂੰ ਐਚ.ਆਰ. ਐਗਜੀਕਿਊਟਿਵ ਦੀਆਂ ਕੁੱਲ਼ 10 ਅਸਾਮੀਆਂ ਲਈ ਗਰੈਜੂਏਸ਼ਨ ਪ੍ਰਾਰਥੀਆਂ ਦੀ ਜ਼ਰੂਰਤ ਹੈ। ਉਮਰ ਹੱਦ 21 ਤੋਂ 28 ਸਾਲ ਅਤੇ ਉਮੀਦਵਾਰ ਦੀ ਅੰਗ੍ਰੇਜ਼ੀ ਭਾਸ਼ਾ ਵਿੱਚ ਚੰਗੀ ਮੁਹਾਰਤ ਤੋਂ ਇਲਾਵਾ ਕੰਪਿਊਟਰ ਦੀ ਜਾਣਕਾਰੀ ਹੋਣੀ ਲਾਜ਼ਮੀ ਹੋਵੇ। ਇਸ ਅਸਾਮੀ ਲਈ ਤਨਖਾਹ 1 ਲੱਖ 80 ਹਜਾਰ ਸਲਾਨਾ ਹੋਵੇਗੀ। ਪ੍ਰਾਰਥੀ ਆਪਣੇ ਨਾਲ ਆਪਣਾ ਬਾਇਓਡਾਟਾ, ਵਿਦਿਅਕ ਯੋਗਤਾ ਦੇ ਸਰਟੀਫਿਕੇਟ ਲੈ ਕੇ ਮਿਤੀ 22 ਮਈ 2023, ਦਿਨ ਸੋਮਵਾਰ ਨੂੰ ਸਵੇਰੇ 9.30 ਵਜੇ, ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਚਿਲਡਰਨ ਪਾਰਕ, ਸਿਵਲ ਲਾਈਨ, ਬਠਿੰਡਾ ਵਿਖੇ ਪਹੁੰਚ ਸਕਦੇ ਹਨ।   ਇਸ ਮੌਕੇ ਪ੍ਰਬੰਧਕੀ ਸ਼ਾਖਾ ਦੇ  ਬਲਤੇਜ ਸਿੰਘ ਨੇ ਦੱਸਿਆ ਕਿ ਪ੍ਰਾਰਥੀ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇੰਨ ਕਰ ਸਕਦੇ ਹਨ ਅਤੇ ਡੀ.ਬੀ.ਈ.ਈ. ਬਠਿੰਡਾ ਦੇ ਹੈਲਪਲਾਈਨ ਨੰਬਰ 99884-44133 ਨੂੰ ਆਪਣੇ ਮੋਬਾਇਲ ਤੇ ਸੇਵ ਜਰੂਰ ਕਰ ਲੈਣ ਤਾਂ ਜੋ ਦਫਤਰ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਸਕੀਮਾਂ ਅਤੇ ਨੌਕਰੀਆਂ ਦੀ ਜਾਣਕਾਰੀ ਪ੍ਰਾਰਥੀਆਂ ਨੂੰ ਸਮੇਂ ਸਿਰ ਮਿਲਦੀ ਰਹੇ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans