Menu

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਅੱਜ 32ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ, ਪੜ੍ਹੋ ਪੂਰੀ ਖ਼ਬਰ  

21, ਮਈ – ਅੱਜ ਸਾਰਾ ਦੇਸ਼ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ 32ਵੀਂ ਬਰਸੀ ‘ਤੇ ਯਾਦ ਕਰਦੇ ਹੋਏ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ। ਰਾਜੀਵ ਗਾਂਧੀ ਦੀ 21 ਮਈ 1991 ਨੂੰ ਇੱਕ ਆਤਮਘਾਤੀ ਬੰਬ ਧਮਾਕੇ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਬਰਸੀ ਮੌਕੇ ਯੂਪੀਏ ਚੇਅਰਪਰਸਨ ਸੋਨੀਆ ਗਾਂਧੀ, ਕਾਂਗਰਸ ਆਗੂ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਕੇਸੀ ਵੇਣੂਗੋਪਾਲ ਅਤੇ ਹੋਰਨਾਂ ਨੇ ਦਿੱਲੀ ਦੀ ਵੀਰ ਭੂਮੀ ਵਿਖੇ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਆਪਣੇ ਪਿਤਾ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ਼੍ਰੀਪੇਰੰਬਦੂਰ ਵੀ ਜਾਣਗੇ। ਇਸ ਦੌਰਾਨ ਉਨ੍ਹਾਂ ਨੇ ਆਪਣੇ ਟਵਿਟਰ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਰਾਹੀਂ ਉਨ੍ਹਾਂ ਨੇ ਆਪਣੇ ਪਿਤਾ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਨਾਲ ਹੀ ਲਿਖਿਆ, “ਪਾਪਾ, ਤੁਸੀਂ ਮੇਰੇ ਨਾਲ ਹੋ, ਇੱਕ ਪ੍ਰੇਰਨਾ ਦੇ ਰੂਪ ਵਿੱਚ, ਯਾਦਾਂ ਵਿੱਚ, ਹਮੇਸ਼ਾ!” ਇਸ ਵੀਡੀਓ ਵਿੱਚ ਦੇਸ਼ ਦੇ ਵਿਕਾਸ ਵਿੱਚ ਰਾਜੀਵ ਗਾਂਧੀ ਦੇ ਯੋਗਦਾਨ ਨੂੰ ਪੇਸ਼ ਕੀਤਾ ਗਿਆ ਹੈ। ਇਸ ਵੀਡੀਓ ਵਿੱਚ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਦੀਆਂ ਤਸਵੀਰਾਂ ਤੋਂ ਪ੍ਰਧਾਨ ਮੰਤਰੀ ਹੁੰਦਿਆਂ ਦੇਸ਼ ਬਾਰੇ ਇੱਕ ਝਲਕ ਪੇਸ਼ ਕੀਤੀ ਗਈ ਹੈ।

ਤਾਮਿਲਨਾਡੂ ਦੇ ਸ਼੍ਰੀਪੇਰੰਬਦੂਰ ਵਿਖੇ ਰਾਜੀਵ ਗਾਂਧੀ ਦੀ ਯਾਦ ਵਿੱਚ ਇੱਕ ਯਾਦਗਾਰ ਬਣਾਈ ਗਈ ਹੈ। ਰਾਹੁਲ ਗਾਂਧੀ ਪਿਛਲੇ ਸਾਲ ਭਾਰਤ ਜੋੜੋ ਯਾਤਰਾ ਦੌਰਾਨ ਆਪਣੇ ਪਿਤਾ ਦੀ ਯਾਦਗਾਰ ‘ਤੇ ਵੀ ਗਏ ਸਨ। ਕਾਂਗਰਸ ਹਰ ਸਾਲ 21 ਮਈ ਨੂੰ ਰਾਜੀਵ ਗਾਂਧੀ ਦੇ ਸ਼ਹੀਦੀ ਦਿਵਸ ਵਜੋਂ ਮਨਾਉਂਦੀ ਹੈ। ਇਸ ਦਿਨ ਦੇਸ਼ ਭਰ ਵਿੱਚ ਖੂਨਦਾਨ ਕੈਂਪ ਅਤੇ ਕਈ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ।

ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ…

ਚੰਡੀਗੜ੍ਹ 8 ਮਈ : ਮੁੰਬਈ ਵਿਚ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਦੇ ਮੁਲਜ਼ਮ ਅਨੁਜ ਕੁਮਾਰ ਦੀ ਪੁਲਿਸ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਜੇਪੀ ਨੱਡਾ BJP ਉਮੀਦਵਾਰ ਸੰਜੇ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ…

Listen Live

Subscription Radio Punjab Today

ਏਅਰ ਇੰਡੀਆ ਦੀਆਂ 70 ਤੋਂ ਵੱਧ ਉਡਾਣਾਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ ਨੇ ਆਪਣੀਆਂ 70 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਹਨ। ਜਿਸ ਕਾਰਨ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

Our Facebook

Social Counter

  • 40189 posts
  • 0 comments
  • 0 fans