Menu

ਨਰਮੇ ਦੀ ਕਾਸ਼ਤ ਨੂੰ ਪ੍ਰਫੂਲਿਤ ਕਰਨ ਲਈ ਉਨਤ ਕਿਸਾਨ ਮਿਸ਼ਨ ਤਹਿਤ ਵੱਖ-ਵੱਖ ਪਿੰਡਾਂ ਵਿਚ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ

21, ਮਈ – ਪੰਜਾਬ ਖੇਤੀਬਾੜੀ ਯੁਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਐਸ.ਐਸ. ਗੋਸਲ ਅਤੇ ਪ੍ਰਚਾਰ ਸਿਖਿਆ ਨਿਰਦੇਸ਼ਕ ਡਾ. ਐਸ.ਐਸ. ਬੁਟਰ ਦੇ ਦਿਸ਼ਾ—ਨਿਰਦੇਸ਼ਾ ਤਹਿਤ ਪੰਜਾਬ ਵਿਚ ਨਰਮੇ ਦੀ ਫਸਲ ਨੂੰ  ਪ੍ਰਫੂਲਿਤ  ਕਰਨ ਲਈ ਯੁਨੀਵਰਸਟਿੀ ਦੇ ਸਾਇੰਸਦਾਨ ਅਤੇ ਖੇਤੀਬਾੜੀ ਵਿਭਾਗ ਦੁਆਰਾ ਉਨਤ ਕਿਸਾਨ ਮਿਸ਼ਨ ਤਹਿਤ ਨਰਮਾਂ ਪੈਦਾ ਕਰਨ ਵਾਲੇ ਪੰਜਾਬ ਦੇ ਜ਼ਿਲ੍ਹਿਆਂ ਵਿਚ ਕੰਪੇਨ ਚਲਾ ਕੇ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸੇ ਕੜੀ ਤਹਿਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਜਿਵੇਂ ਦਿਵਾਨ ਖੇੜਾ, ਬਕੈਣ ਵਾਲਾ ਆਦਿ ਪਿੰਡਾਂ ਵਿਚ ਕਿਸਾਨ ਸਿਖਲਾਈ ਕੈਪਾਂ ਦੌਰਾਨ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਵਿਚ ਡਾ. ਜਵਾਲਾ ਜਿੰਦਲ ਨੇ ਕਿਸਾਨਾਂ ਨੂੰ ਨਰਮੇ ਦੇ ਸਿਫਾਰਸ਼ ਕੀਤੇ ਅਤੇ ਮੰਜ਼ੂਰਸ਼ੁਦਾ ਬੀਜ ਬੀਜਣ ਦੀ ਸਲਾਹ ਦਿੱਤੀ ਤਾਂ ਜ਼ੋ ਬੇਲੋੜੇ ਖਰਚਿਆਂ ਤੋਂ ਵੀ ਬਚਿਆ ਜਾ ਸਕੇ ਅਤੇ ਚੰਗੀ ਫਸਲ ਦੀ ਪ੍ਰਾਪਤੀ ਹੋ ਸਕੇ।
ਡਾ. ਜਗਦੀਸ਼ ਅਰੋੜਾ ਮੁੱਖ ਫਾਰਮ ਸਲਾਹਕਾਰ ਸੇਵਾ ਕੇਂਦਰ ਅਬੋਹਰ ਨੇ ਕਿਸਾਨਾਂ ਨੂੰ ਬੀਜ਼ਾ ਤੇ ਦਿੱਤੀ ਜਾਣ ਵਾਲੀ ਸਬਸਿਡੀ ਅਤੇ ਖਾਦਾਂ ਦੇ ਯੋਗ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਖੇਤੀਬਾੜੀ ਵਿਭਾਗ ਦੀਅ ਟੀਮਾਂ ਵੱਲੋਂ ਕਿਸਾਨਾਂ ਨੂੰ ਵੱਧ ਤੋਂ ਵਧ ਨਰਮੇ ਹੇਠ ਰਕਬਾ ਵਧਾਉਣ ਦੀ ਅਪੀਲ ਕੀਤੀ ਅਤੇ ਨਰਮੇ ਸਬੰਧੀ ਤਕਨੀਕੀ ਸਾਹਿਤ ਵੀ ਵੰਡਿਆ।
ਇਸ ਤਹਿਤ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਕਿਸਾਨ ਮਿਤਰ ਆਤਮਾ ਰਾਮ ਦੀਵਾਨ ਖੇੜਾ ਅਤੇ ਵਿਨੋਕ ਕੁਮਾਰ ਮੌਜੂਦ ਸਨ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans