Menu

ਆਪ ਸਰਕਾਰ ਅਫ਼ਸਰਾਂ ’ਤੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਭਗਵੰਤ ਮਾਨ ਦੀ ਸੋਚਣ ਅਨੁਸਾਰ ਕਾਰਵਾਈ ਕਰਨ ਲਈ ਦਬਾਅ ਬਣਾ ਰਹੀ ਹੈ- ਅਕਾਲੀ ਦਲ  

22, ਮਈ : ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੀਨੀਅਰ ਅਕਾਲੀ ਆਗੂ  ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦਾ ਮੁਖੀ ਬਦਲਣਾ ਕੋਈ ਨਵੀਂ ਗੱਲ ਨਹੀਂ ਹੈ ਕਿਉਂਕਿ ਆਪ ਸਰਕਾਰ ਅਫ਼ਸਰਾਂ ’ਤੇ ਦਬਾਅ ਬਣਾ ਰਹੀ ਹੈ ਕਿ ਉਹ ਮਜੀਠੀਆ ਖ਼ਿਲਾਫ਼ ਸਰਕਾਰ ਦੀ ਸੋਚ ਮੁਤਾਬਕ ਚੱਲਣ ਤੇ ਪਾਰਟੀ ਨੇ ਇਸ ਸਾਰੀ ਕਾਰਵਾਈ ਨੂੰ ਸਿਆਸੀ ਵਿਰੋਧੀਆਂ ਖ਼ਿਲਾਫ਼ ਕਿੱੜਾਂ ਕੱਢਣ ਲਈ ਕੋਰੀ ਸਿਆਸਤ ਕਰਾਰ ਦਿੱਤਾ।
ਅਕਾਲੀ ਦਲ ਦੇ ਲੀਗਲ ਸੈਲ ਦੇ ਮੁਖੀ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਹਰ ਮੁਹਾਜ਼ ’ਤੇ ਫੇਲ੍ਹ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਕੰਮ ਕਰ ਰਹੇ ਹਨ ਅਤੇ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਐਸ ਆਈ ਟੀ ਦਾ ਮੁਖੀ ਬਦਲਿਆ ਗਿਆ ਹੋਵੇ। ਉਹਨਾਂ ਕਿਹਾ ਕਿ ਜਿਸ ਕਿਸੇ ਨੇ ਵੀ ਸਰਕਾਰਾਂ ਵੱਲੋਂ ਲਿਖੀ ਸਿਆਸੀ ਕਹਾਣੀ ’ਤੇ ਕੰਮ ਕਰਨ ਤੋਂ ਇਨਕਾਰ ਕੀਤਾ, ਉਸਨੂੰ ਬਦਲਿਆ ਗਿਆ ਤੇ ਕਾਂਗਰਸ ਸਰਕਾਰ ਵੇਲੇ ਦੋ ਐਡਵੋਕੇਟ ਜਨਰਲਾਂ ਅਤੇ ਤਿੰਨ ਡੀ ਜੀ ਪੀਜ਼ ਦਾ ਬਦਲਣਾ ਇਸ ਗੱਲ ਦਾ ਪ੍ਰਤੱਖ ਸਬੂਤ ਹੈ।
ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਮਾਮਲੇ ਦੀ ਜਾਂਚ ਕਰਨ ਵਾਸਤੇ ਐਸ ਆਈ ਟੀ ਬਣਾਈ ਸੀ  ਤੇ ਉਸਨੂੰ ਵੀ ਮਜੀਠੀਆ ਖ਼ਿਲਾਫ਼ ਕੋਈ ਸਬੂਤ ਨਹੀਂ ਮਿਲਿਆ। ਕਲੇਰ ਨੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਸੂਬੇ ਵਿਚ ਲੋਕਾਂ ਨਾਲ ਕੀਤੇ ਵੱਡੇ ਵੱਡੇ ਵਾਅਦੇ ਪੂਰੇ ਕਰਨ ਵਾਸਤੇ ਕੰਮ ਕਰਨਾ ਸ਼ੁਰੂ ਕਰਨ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40303 posts
  • 0 comments
  • 0 fans